ਰੂਪਨਗਰ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੇ ਮੁਲਜ਼ਮ ਜਸਬੀਰ ਸਿੰਘ ਨੂੰ ਰੂਪਨਗਰ ਦੀ ਜੁਡੀਸ਼ੀਅਲ ਮੈਜਿਸਟਰੇਟ ਪਾਰੁਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਮੁਲਜ਼ਮ ਜਸਬੀਰ ਸਿੰਘ ਦਾ ਹੁਣ ਤੱਕ ਦੋ-ਦੋ ਦਿਨ ਦਾ ਪੁਲਿਸ ਰਿਮਾਂਡ ਦੇ ਚੁੱਕੀ ਹੈ। ਅਦਾਲਤ ਨੇ ਅੱਜ ਤੀਜੀ ਵਾਰ ਮੁਲਜ਼ਮ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ।
ਬੇਅਦਬੀ ਦੇ ਮੁਲਜ਼ਮ 'ਤੇ ਪਿਸਤੌਲ ਤਾਣ ਦਿੱਤੀ: ਹੁਣ ਤੱਕ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਮੈਨੇਜਰ ਅਤੇ ਸੇਵਾਦਾਰ ਖਿਲਾਫ ਸੰਗਤਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੇ ਇਲਜ਼ਾਮ 'ਚ ਵੱਖਰੀ ਐਫਆਈਆਰ ਵੀ ਦਰਜ ਕੀਤੀ ਹੈ। ਇਸ ਦੇ ਨਾਲ ਹੀ ਅਦਾਲਤ ਦੇ ਅੰਦਰ ਮੁਲਜ਼ਮ ਜਸਬੀਰ ਸਿੰਘ 'ਤੇ ਪਿਸਤੌਲ ਤਾਣਨ ਵਾਲੇ ਵਕੀਲ ਸਾਹਿਬ ਸਿੰਘ ਖੁਰਾਲ ਨੂੰ ਵੀ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਐਫਆਈਆਰ ਵਿੱਚ ਮੋਰਿੰਡਾ ਤੋਂ ਇੱਕ ਅਕਾਲੀ ਕੌਂਸਲਰ ਅੰਮ੍ਰਿਤਪਾਲ ਸਿੰਘ ਖਟੜਾ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜੰਤਰ ਮੰਤਰ 'ਤੇ ਭਲਵਾਨਾਂ ਦੀ ਹਿਮਾਇਤ 'ਚ ਆਏ ਗੁਰਦਾਸਪੁਰ ਦੇ ਖੇਡ ਪ੍ਰੇਮੀ, ਦਿੱਲੀ ਕੂਚ ਕਰਨ ਦੀ ਦਿੱਤੀ ਚੇਤਾਵਨੀ
ਪੁਲਿਸ ਨੇ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਮੈਨੇਜਰ ਅਤੇ ਸੇਵਾਦਾਰ ਖਿਲਾਫ ਸੰਗਤਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੇ ਇਲਜ਼ਾਮ 'ਚ ਵੱਖਰੀ ਐਫਆਈਆਰ ਵੀ ਦਰਜ ਕੀਤੀ ਹੈ। ਇਸ ਦੇ ਨਾਲ ਹੀ ਅਦਾਲਤ ਦੇ ਅੰਦਰ ਮੁਲਜ਼ਮ ਜਸਬੀਰ ਸਿੰਘ 'ਤੇ ਪਿਸਤੌਲ ਤਾਣਨ ਵਾਲੇ ਵਕੀਲ ਸਾਹਿਬ ਸਿੰਘ ਖੁਰਾਲ ਨੂੰ ਵੀ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਐਫਆਈਆਰ ਵਿੱਚ ਮੋਰਿੰਡਾ ਤੋਂ ਇੱਕ ਅਕਾਲੀ ਕੌਂਸਲਰ ਅੰਮ੍ਰਿਤਪਾਲ ਸਿੰਘ ਖਟੜਾ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਲਜ਼ਾਮ ਇਹ ਹਨ ਕਿ ਜੋ ਪਿਸਤੌਲ ਐਡਵੋਕੇਟ ਖੁਰਲ ਨੇ ਅਦਾਲਤ ਵਿੱਚ ਬੇਅਦਬੀ ਦੇ ਮੁਲਜ਼ਮ ਉਤੇ ਤਾਣੀ ਸੀ ਉਹ ਪਿਸਤੌਲ ਅੰਮ੍ਰਿਤਪਾਲ ਸਿੰਘ ਖਟੜਾ ਦੀ ਸੀ। ਅੰਮ੍ਰਿਤਪਾਲ ਸਿੰਘ ਖਟੜਾ ਨੇ ਹੀ ਇਹ ਪਿਸਤੌਲ ਵਕੀਲ ਸਾਹਿਬ ਸਿੰਘ ਖੁਰਾਲ ਨੂੰ ਦਿੱਤੀ ਸੀ।
ਜਸਵੀਰ ਸਿੰਘ ਦਾ ਕੇਸ ਨਾ ਲੜਨ ਦਾ ਐਲਾਨ: ਜਾਣਕਾਰੀ ਮੁਤਾਬਕ ਜਦੋਂ ਇਹ ਘਟਨਾ ਵਾਪਰੀ ਸੀ ਤਾਂ ਉਸ ਮਗਰੋਂ ਸੀਆਈਏ ਸਟਾਫ਼ ਅਤੇ ਪੁਲਿਸ ਅਧਿਕਾਰੀਆਂ ਵਿੱਚ ਹੜਕੰਪ ਮੱਚ ਗਿਆ। ਦੋਵਾਂ ਸੈੱਲਾਂ ਦੀਆਂ ਟੀਮਾਂ ਨੇ ਤੁਰੰਤ ਵਕੀਲ ਨੂੰ ਦਬੋਚ ਲਿਆ ਅਤੇ ਉਸ ਦਾ ਰਿਵਾਲਵਰ ਜ਼ਬਤ ਕਰ ਲਿਆ। ਰੂਪਨਗਰ ਜ਼ਿਲ੍ਹੇ ਦੇ ਵਕੀਲ ਭਾਈਚਾਰੇ ਨੇ ਮੁਲਜ਼ਮ ਜਸਵੀਰ ਸਿੰਘ ਦਾ ਕੇਸ ਨਾ ਲੜਨ ਦਾ ਐਲਾਨ ਕੀਤਾ ਹੈ। ਜਸਵੀਰ ‘ਤੇ ਜੁੱਤੀ ਪਾ ਕੇ ਗੁਰਦੁਆਰੇ ‘ਚ ਦਾਖਲ ਹੋਣ, ਦਰਬਾਰ ਸਾਹਿਬ ‘ਚ ਪਾਠ ਕਰ ਰਹੇ ਗ੍ਰੰਥੀਆਂ ਨੂੰ ਕੁੱਟਣ ਦਾ ਇਲਜ਼ਾਮ ਹੈ। ਸਿੱਖ ਸੰਗਤ ਇਸ ਕਾਰੇ ਨੂੰ ਲੈ ਕੇ ਕਾਫੀ ਨਾਰਾਜ਼ ਹੈ।