ਰੂਪਨਗਰ: ਚੋਣਾਂ ਦੇ ਮੱਦੇਨਜ਼ਰ ਗੈਰ ਕਾਨੂੰਨੀ ਗਤੀਵਿਧੀ ਨੂੰ ਰੋਕਣ ਅਤੇ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਡਿਪਟੀ ਕਮਿਸ਼ਨਰ ਨੇ ਹਿਮਾਚਲ ਪ੍ਰਦੇਸ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections) ਲਈ ਲਗਾਏ ਅੰਤਰਰਾਜੀ ਨਾਕਿਆਂ ਦੀ ਚੈਕਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤੀ ਯਾਦਵ (Dr. Preeti Yadav) ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਣ ਜਾ ਰਹੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚਲਗਾਏ ਗਏ ਅੰਤਰਰਾਜੀ ਨਾਕਿਆਂ ਦੀ ਚੈਕਿੰਗ ਕੀਤੀ। ਇਸ ਮੌਕੇ ਉਨਾਂ ਨਾਲ ਐਸ. ਐਸ. ਪੀ ਡਾਕਟਰ ਸੰਦੀਪ ਗਰਗ (S. S. P. Dr. Sandeep Garg) ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੂਪਨਗਰ ਸਬ- ਡਿਵੀਜ਼ਨ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਸਬ ਡਵੀਜ਼ਨ ਦੇ ਅਧਿਕਾਰੀਆਂ ਦੀ ਤਾਲਮੇਲ ਮੀਟਿੰਗ ਪਹਿਲਾਂ ਹੀ ਹੋ ਚੁੱਕੀਆਂ ਹਨ। ਜਿਸ ਵਿਚ ਚੋਣਾਂ ਨੂੰ ਲੈ ਕੇ ਹਰ ਤਰਾਂ ਦੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਇਸੇ ਦੌਰਾਨ ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀ ਹੱਦ ਦਾ ਵੱਡਾ ਹਿੱਸਾ ਹਿਮਾਚਲ ਪ੍ਰਦੇਸ਼ ਨਾਲ ਲੱਗਦਾ ਹੋਣ ਕਾਰਨ ਇੰਟਰ ਸਟੇਟ ਮਾਇਨਿੰਗ ਗਤੀਵਿਧੀਆਂ, ਚੋਣਾਂ ਦੌਰਾਨ ਸ਼ਰਾਬ ਤੇ ਹੋਰ ਨਸ਼ਿਆਂ ਦੀ ਸਪਲਾਈ, ਤੇ ਹੋਰ ਚੋਣਾਂ ਸੰਬੰਧੀ ਮੁੱਦਿਆਂ ਤੇ ਤਾਲਮੇਲ ਬਣਾਉਣ ਲਈ ਇਨ੍ਹਾਂ ਨਾਕਿਆਂ ਉੱਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਕਿਸੀ ਵੀ ਤਰਾਂ ਦੀ ਗੈਰ ਕਾਨੂੰਨੀ ਗਤੀਵਿਧੀ ਨੂੰ ਰੋਕਣ ਅਤੇ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਅਤੇ ਚੋਣਾਂ ਤੋਂ ਪਹਿਲਾਂ ਪ੍ਰਬੰਧਾਂ ਨੂੰ ਯਕੀਨੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸਿਹਤ ਮੰਤਰੀ ਦਾ ਵੱਡਾ ਐਲਾਨ, 10 ਨਵੰਬਰ ਨੂੰ 637 ਨਵੇਂ ਡਾਕਟਰਾਂ ਦੀ ਕੀਤੀ ਜਾਵੇਗੀ ਭਰਤੀ
