ਸ੍ਰੀ ਅਨੰਦਪੁਰ ਸਾਹਿਬ: ਮਜ਼ਦੂਰ ਮੁਲਾਜ਼ਮ ਤਾਲਮੇਲ ਕਮੇਟੀ ਵੱਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਵਿਰੋਧ ਵਿੱਚ ਬੱਸ ਸਟੈਂਡ ਦੇ ਨਜ਼ਦੀਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਹੈ।
ਇਸ਼ ਪ੍ਰਦਰਸ਼ਨ ਵਿੱਚ ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਪੁਰਸ਼ ਮੁਲਾਜ਼ਮਾਂ ਦੇ ਨਾਲ-ਨਾਲ ਇਸਤਰੀ ਵਿੰਗ ਦੀਆਂ ਮੁਲਾਜ਼ਮਾਂ ਨੇ ਭਾਰੀ ਸੰਖਿਆ ਵਿੱਚ ਹਿੱਸਾ ਲਿਆ।
ਇਸ ਪ੍ਰਦਰਸ਼ਨ ਵਿੱਚ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਅਤੇ 26 ਜਨਵਰੀ ਨੂੰ ਕਿਸਾਨਾਂ ਉਤੇ ਕੀਤੇ ਗਏ ਝੂਠੇ ਪਰਚੇ ਰੱਦ ਕਰਨ ਲਈ ਕਿਹਾ ਗਿਆ ਅਤੇ ਕਿਹਾ ਕਿ ਜਲਦ ਤੋਂ ਜਲਦ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਜਿਹੜੇ ਕਿਸਾਨ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾ ਕੀਤਾ ਜਾਵੇ।
ਮੁਲਾਜ਼ਮ ਆਗੂਆਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਸਰਕਾਰੀ ਅਦਾਰਿਆਂ ਨੂੰ ਵੇਚਣ ਵਿੱਚ ਲੱਗੀ ਹੋਈ ਹੈ ਅਤੇ ਐਫ ਡੀ ਆਈ ਨੂੰ ਵਧਾਵਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਕਾਨੂੰਨ ਲੈ ਕੇ ਆਈ ਹੈ ਜਿਸ ਨਾਲ ਵੱਡੇ ਘਰਾਣਿਆਂ ਨੂੰ ਫਾਇਦਾ ਹੋਵੇ। ਕੇਂਦਰ ਦੀ ਸਰਕਾਰ ਸਰਕਾਰੀ ਕੰਪਨੀਆਂ ਵਿੱਚ ਐਫ ਡੀ ਆਈ ਵਾਧਾ ਕਰਕੇ ਇਨ੍ਹਾਂ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।