ਰੂਪਨਗਰ : ਪੰਜਾਬ ਦੇ ਸਾਬਕਾ ਮੁੱਖ ਮੰਤੀਰ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਬੀਤੀ 25 ਅਪ੍ਰੈਲ ਨੂੰ ਮੋਹਾਲੀ ਦੇ ਹਸਪਤਾਲ ਵਿਖੇ ਹੋ ਗਿਆ ਸੀ। ਉਨ੍ਹਾਂ ਦਾ ਸਸਕਾਰ ਲੰਘੇ ਵੀਰਵਾਰ ਨੂੰ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਹੋਇਆ ਤੇ ਅੱਜ ਮੰਗਲਵਾਰ ਨੂੰ ਪਰਿਵਾਰ ਵੱਲੋਂ ਉਨ੍ਹਾਂ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਾਤਾਲਪੁਰੀ, ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਦੌਰਾਨ ਪਰਿਵਾਰ ਮੈਂਬਰਾਂ ਨੇ ਨਮ ਅੱਖਾਂ ਨਾਲ ਪਰਕਾਸ਼ ਸਿੰਘ ਬਾਦਲ ਨੂੰ ਅਲਵਿਦਾ ਆਖੀ।
ਅੰਤਿਮ ਅਰਦਾਸ ਉਪਰੰਤ ਪਰਿਵਾਰ ਨੇ ਅਸਥੀਆਂ ਕੀਤੀਆਂ ਜਲ ਪ੍ਰਵਾਹ : ਇਸ ਸਮੇਂ ਸੁਖਬੀਰ ਬਾਦਲ, ਮਨਪ੍ਰੀਤ ਬਾਦਲ ਅਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸਮੇਤ ਪਰਿਵਾਰ ਦੋ ਬੱਸਾਂ ਵਿੱਚ ਕੀਰਤਪੁਰ ਸਾਹਿਬ ਪਹੁੰਚੀ। ਅੰਤਿਮ ਅਰਦਾਸ ਉਪਰੰਤ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਗਿਆ। ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਚ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਕਰੀਬ ਦੁਪਹਿਰ 1 ਵਜੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਦੇ ਸਪੁੱਤਰ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਪਤਨੀ ਹਰਸਿਮਰਤ ਕੌਰ ਬਾਦਲ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਪਰਿਵਾਰਕ ਮੈਂਬਰ ਮੌਜੂਦ ਰਹੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਕਾਫੀ ਭਾਵੁਕ ਦਿਖਾਈ ਦਿੱਤੇ।
'ਬਾਬਾ ਬੋਹੜ' ਦੀ ਯਾਦ 'ਚ ਬਣੇਗੀ ਯਾਦਗੀਰੀ ਸਮਾਰਕ : ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਸਸਕਾਰ ਮੌਕੇ ਪਿੰਡ ਦੇ ਲੋਕਾਂ ਦਾ ਕਹਿਣਾ ਸੀ ਕਿ ਜਿਸ ਸਥਾਨ ਉੱਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਹੋਇਆ ਹੈ। ਉਸ ਸਥਾਨ ਉੱਤੇ ਉਹਨਾਂ ਦੀ ਯਾਦ ਵਿੱਚ ਇੱਕ ਯਾਦਗਾਰੀ ਸਮਾਰਕ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹ ਸਮਾਰਕ ਇਸ ਕਰਕੇ ਬਣਾਇਆ ਜਾਵੇਗਾ ਕਿ ਆਉਣ ਵਾਲੀ ਪੀੜ੍ਹੀ ਲਈ 'ਬਾਬਾ ਬੋਹੜ' ਪ੍ਰੇਰਣਾ ਸ੍ਰੋਤ ਬਣ ਸਕਣ।
ਬਾਦਲ ਨੇ ਮੋਹਾਲੀ ਦੇ ਹਸਪਤਾਲ 'ਚ ਲਏ ਸੀ ਆਖਰੀ ਸਾਹ : ਪੰਜਾਬ ਦੀ ਸਿਆਸਤ ਦੇ ਸਿਰਕੱਢ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਪਰਕਾਸ਼ ਸਿੰਘ ਬਾਦਲ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਜ਼ ਹਸਪਤਾਲ ਵਿੱਚ ਦਾਖਲ ਸਨ। ਡਾਕਟਰ ਉਨ੍ਹਾਂ ਉੱਤੇ ਸਖ਼ਤ ਨਿਗਰਾਨੀ ਰੱਖ ਰਹੇ ਸਨ। ਦੱਸ ਦੇਈਏ ਕਿ ਪਰਕਾਸ਼ ਸਿੰਘ ਬਾਦਲ 95 ਸਾਲ ਦੇ ਸਨ।
ਇਹ ਵੀ ਪੜ੍ਹੋ : ਬੰਦੀ ਸਿੰਘਾਂ 'ਚ ਸ਼ੁਮਾਰ ਹੈ ਬਲਵੰਤ ਸਿੰਘ ਰਾਜੋਆਣਾ ਦਾ ਨਾਂ, ਰਿਹਾਈ ਲਈ ਹੋਏ ਕਈ ਸੰਘਰਸ਼
ਜ਼ਿਕਰਯੋਗ ਹੈ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਬਤੌਰ ਪ੍ਰਧਾਨ ਅਤੇ ਪੰਜਾਬ ਦੀ ਸੇਵਾ ਕਰਨ ਦੇ ਲਈ ਰਾਜਨੀਤਿਕ ਤੌਰ ਤੇ ਅਹਿਮ ਯੋਗਦਾਨ ਦਿੱਤਾ ਗਿਆ। ਪਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਹੋਇਆ ਸੀ ਅਤੇ ਦਿਹਾਂਤ 25 ਅਪ੍ਰੈਲ 2023 ਨੂੰ ਹੋਇਆ। ਬਤੌਰ ਮੁੱਖ ਮੰਤਰੀ ਪੰਜਾਬ ਵੱਖ-ਵੱਖ ਸਮੇਂ ਤੇ ਉਨ੍ਹਾਂ ਦੇ ਕਾਰਜਕਾਲ ਕੁੱਝ ਇਸ ਪ੍ਰਕਾਰ ਹੈ 1970 ਤੋਂ 1971 1977 ਤੋਂ 1980 1997 ਤੋਂ 2002 ਅਤੇ 2007 ਤੋਂ 2017 ਤੱਕ ਪੰਜਾਬ ਸੂਬੇ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ