ਰੋਪੜ: ਪੰਜਾਬ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਵਿਰੋਧ ਹਾਲੇ ਵੀ ਜਾਰੀ ਹੈ। ਕਿਸਾਨਾਂ ਵੱਲੋਂ ਪੰਜਾਬ ਵਿੱਚ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਬੀਜੇਪੀ ਦੇ ਲੀਡਰਾਂ ਦਾ ਲਗਾਤਾਰ ਘਿਰਾਓ ਕੀਤਾ ਜਾ ਰਿਹਾ ਹੈ। ਰੋਪੜ ਵਿੱਚ ਕਿਸਾਨਾਂ ਨੇ ਬੀਜੇਪੀ ਦੇ ਇੱਕ ਵਫ਼ਦ ਦਾ ਵਿਰੋਧ ਕੀਤਾ ਗਿਆ ਹੈ। ਤਿਰੰਗਾ ਯਾਤਰਾ ਦੇ ਲਈ ਇੱਕ ਨਿਜੀ ਹੋਟਲ ਦੇ ਬਾਹਰ ਖੜ੍ਹੀ ਭਾਰਤੀ ਜਨਤਾ ਪਾਰਟੀ ਦੀ ਗੱਡੀ ਨੂੰ ਦੇ ਕੇ ਕਿਸਾਨ ਦਾ ਗੁੱਸਾ ਭੜਕ ਗਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਬੀਜੇਪੀ ਖ਼ਿਲਾਫ਼ ਜਮ ਕੇ ਰੋਸ ਪ੍ਰਦਰਸ਼ਨ ਕੀਤਾ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਜਾਰੀ ਰਹੇਗਾ। ਨਾਲ ਹੀ ਪੰਜਾਬ ਤੇ ਪੰਜਾਬ ਦੇ ਬਾਹਰ ਬੀਜੇਪੀ ਦੇ ਲੀਡਰਾਂ ਦਾ ਘਿਰਾਓ ਵੀ ਲਗਾਤਾਰ ਜਾਰੀ ਰਹੇਗਾ।
ਕਿਸਾਨਾਂ ਵੱਲੋਂ ਬੀਜੇਪੀ ਦੇ ਇਸ ਵਫ਼ਦ ਦਾ ਘਿਰਾਓ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਿਸਾਨਾਂ ਨੂੰ ਮੌਕੇ ਤੋਂ ਖਦੇੜਨ ਦੀ ਕੋਸ਼ਿਸ਼ ਵੀ ਕੀਤੀ, ਪਰ ਕਿਸਾਨਾਂ ਵੱਲੋਂ ਬਿਨ੍ਹਾਂ ਕਿਸੇ ਡਰ ਤੋਂ ਸ਼ਾਂਤਮਈ ਢੰਗ ਨਾਲ ਇਸ ਵਫ਼ਦ ਦਾ ਵਿਰੋਧ ਕੀਤਾ। ਇਸ ਮੌਕੇ ਕਿਸਾਨਾਂ ਨੇ ਬੀਜੇਪੀ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੇ ਇਲਜ਼ਾਮ ਲਗਾਏ। ਕਿਸਾਨਾਂ ਦਾ ਕਹਿਣਾ ਹੈ, ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਹਿਲਾਂ ਵੀ ਸਾਰਾ ਦੇਸ਼ ਵੇਚ ਚੁੱਕੇ ਹਨ। ਜਿਸ ਕਰਕੇ ਅੱਜ ਦੇਸ਼ ਵਿੱਚ ਪ੍ਰਈਵੇਟ ਸੈਕਟਰ ਹੋਣ ਕਰਕੇ ਮਹਿੰਗਈ ਦਿਨੋ-ਦਿਨ ਵੱਧ ਦੀ ਜਾ ਰਹੀ ਹੈ। ਜਿਸ ਕਰਕੇ ਆਮ ਲੋਕਾਂ ਦਾ ਜੀਵਨ ਪੱਧਰ ਦਿਨੋ-ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ।