ETV Bharat / state

ਜੈਕਾਰਿਆਂ ਦੀ ਗੂੰਜ 'ਚ ਮਨਾਇਆ ਗਿਆ ਸ੍ਰੀ ਅਨੰਦਪੁਰ ਸਾਹਿਬ ਦਾ ਸਥਾਪਨਾ ਦਿਵਸ, ਸੰਗਤ ਨੇ ਭਰੀ ਹਾਜ਼ਰੀ - ਸ੍ਰੀ ਅਨੰਦਪੁਰ ਸਾਹਿਬ ਦਾ 358 ਵਾਂ ਸਥਾਪਨਾ ਦਿਵਸ

ਸ੍ਰੀ ਅਨੰਦਪੁਰ ਸਾਹਿਬ ਦਾ 358ਵਾਂ ਸਥਾਪਨਾ ਦਿਹਾੜਾ ਅੱਜ ਜੈਕਾਰਿਆਂ ਦੀ ਗੂੰਜ ਵਿੱਚ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਸਹਿਬਾਨਾਂ ਦੇ ਜੀਵਨ ਤੋਂ ਸੇਧ ਲੈਣ ਲਈ ਸੰਗਤ ਨੂੰ ਅਪੀਲ ਕੀਤੀ।

The Foundation Day of Tehsil Sri Anandpur Sahib of Ropar was celebrated
ਜੈਕਾਰਿਆਂ ਦੀ ਗੂੰਜ 'ਚ ਮਨਾਇਆ ਗਿਆ ਸ੍ਰੀ ਅਨੰਦਪੁਰ ਸਾਹਿਬ ਦਾ ਸਥਾਪਨਾ ਦਿਵਸ, ਸੰਗਤ ਨੇ ਭਰੀ ਹਾਜ਼ਰੀ
author img

By

Published : Jun 19, 2023, 8:05 PM IST

ਸ੍ਰੀ ਅਨੰਦਪੁਰ ਸਾਹਿਬ ਦਾ ਸਥਾਪਨਾ ਦਿਹਾੜਾ

ਰੋਪੜ: ਸ੍ਰੀ ਅਨੰਦਪੁਰ ਸਾਹਿਬ ਦਾ 358 ਵਾਂ ਸਥਾਪਨਾ ਦਿਵਸ ਅੱਜ ਗੁਰੂ ਕੇ ਮਹਿਲ ਗੁਰਦੁਆਰਾ ਭੋਰਾ ਸਾਹਿਬ ਵਿਖੇ ਮਨਾਇਆ ਗਿਆ। ਇਤਿਹਾਸਕਾਰ ਦੱਸਦੇ ਹਨ ਕਿ ਸ੍ਰੀ ਅਨੰਦਪੁਰ ਸਾਹਿਬ ਵਿਸ਼ਵ ਦਾ ਵਿਲੱਖਣ ਅਤੇ ਨਿਵੇਕਲਾ ਗੁਰੂ ਅਸਥਾਨ ਹੈ। ਇਸ ਸਥਾਨ ਉੱਤੇ ਸਿੱਖ ਪੰਥ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 19 ਜੂਨ 1665 ਈ ਨੂੰ ਚੱਕ ਨਾਨਕੀ ਨਗਰ ਦੀ ਮੋਹੜੀ ਬਾਬਾ ਗੁਰਦਿੱਤਾ ਜੀ ਪਾਸੋਂ ਗਡਵਾ ਕੇ ਇੱਕ ਮਹਾਨ ਕੇਂਦਰੀ ਸਥਾਨ ਦਾ ਮੁੱਢ ਬੰਨ੍ਹਿਆ ਅਤੇ ਇਸ ਨਗਰ ਵਿੱਚ ਪਰਿਵਾਰ ਸਮੇਤ ਨਿਵਾਸ ਕੀਤਾ । ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਦਾ ਮਨੋਰਥ ਉਹ ਨਗਰ ਵਸਾਉਣਆ ਸੀ ਜਿੱਥੇ ਹਰ ਪ੍ਰਕਾਰ ਦੀਆਂ ਬੁਰਾਈਆਂ ਤੋਂ ਦੂਰੀ ਅਤੇ ਅਨੰਦ ਦੇ ਖੇੜਾ ਹੋਵੇ। ਸੰਸਾਰ ਦਾ ਹਰ ਵਿਆਕਤੀ ਇਸ ਧਰਤੀ ਉੱਤੇ ਆਉਣ ਦੀ ਇੱਛਾ ਰੱਖਦਾ ਹੈ। ਇਸੇ ਧਰਤੀ ਉੱਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾ ਕੇ ਇਸ ਧਰਤੀ ਨੂੰ ਪੂਜਣ ਯੋਗ ਬਣਾ ਦਿੱਤਾ। ਸਿੱਖ ਧਰਮ ਦੇ ਛੇਂਵੇ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਨੇ ਕੀਰਤਪੁਰ ਸਾਹਿਬ ਇਸੇ ਧਰਤੀ ਉੱਤੇ ਵਸਾਇਆ। ਇਸੇ ਧਰਤੀ ਉੱਤੇ ਕਸ਼ਮੀਰੀ ਪੰਡਿਤ ਹਿੰਦੂ ਧਰਮ ਬਚਾਉਣ ਦੀ ਫਰਿਆਦ ਲੈ ਕੇ ਆਏ ਅਤੇ 9ਵੇਂ ਪਾਤਸ਼ਾਹ ਜੀ ਨੇ ਆਪਣਾ ਸੀਸ ਦੇ ਕੇ ਹਿੰਦੂ ਧਰਮ ਦੀ ਰੱਖਿਆ ਕੀਤੀ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ: ਇਸ ਪਵਿੱਤਰ ਦਿਹਾੜੇ ਉੱਤੇ ਸਭ ਤੋਂ ਪਹਿਲਾ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੰਪੂਰਨਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਦੀ ਇਤਿਹਾਸਕ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ। ਸੰਗਤਾਂ ਨੂੰ ਸੰਦੇਸ਼ ਦਿੰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੀ ਗੱਲ ਕੀਤੀ। ਉਨ੍ਹਾਂ ਘਰਾਂ ਦੇ ਵਿੱਚ ਸਹਿਜ ਪਾਠ ਰੱਖ ਕੇ ਆਪਣੇ ਪਰਿਵਾਰ ਨਾਲ ਗੁਰਮਤਿ ਦੀ ਸਾਂਝ ਅਤੇ ਇਤਿਹਾਸਕ ਗੁਰੂਘਰਾਂ ਦੀ ਜਾਣਕਾਰੀ ਨਵੀ ਪੀੜ੍ਹੀ ਨਾਲ ਸਾਂਝੀ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਵਿੱਚੋਂ ਨਸ਼ਾ ਦੂਰ ਕਰਨ ਦੀ ਲੋੜ ਹੈ ਤਾਂ ਜੋ ਆਪਣੇ ਗੌਰਵਮਈ ਇਤਿਹਾਸ ਨਾਲ ਜੁੜ ਕੇ ਗੁਰੂ ਵਾਲੇ ਬਣ ਸਕੀਏ।

ਸੰਗਤ ਨੂੰ ਇਤਿਹਾਸ ਨਾਲ ਜੋੜਿਆ: ਦੱਸ ਦਈਏ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛੱਤਰ ਛਾਇਆ ਹੇਠ ਸ੍ਰੀ ਅਨੰਦਪੁਰ ਸਾਹਿਬ ਦਾ 358 ਵਾਂ ਸਥਾਪਨਾ ਦਿਵਸ ਗੁਰੂ ਕੇ ਮਹਿਲ ਗੁਰਦੁਆਰਾ ਭੋਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਮਹਾਨ ਗੁਰਮਤਿ ਸਮਾਗਮ ਸਜਾਏ ਗਏ। ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ, ਰਾਗੀ, ਢਾਡੀ ਅਤੇ ਕਵੀਸ਼ਰਾਂ ਨੇ ਸਿੱਖ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.