ETV Bharat / state

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਦਾ ਹੋਇਆ ਤਬਾਦਲਾ, ਗੁਰਪ੍ਰੀਤ ਸਿੰਘ ਰੋਡੇ ਨਵੇਂ ਮੈਨੇਜਰ ਨਿਯੁਕਤ - rupnagar news

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬਤੌਰ ਮੈਨੇਜਰ ਦੀ ਸੇਵਾ ਨਿਭਾਉਣ ਵਾਲੇ ਗੁਰਦੀਪ ਸਿੰਘ ਕੰਗ ਦਾ ਤਬਾਦਲਾ ਕਰ ਦਿਤਾ ਗਿਆ। ਮੈਨੇਜਰ ਦੀ ਜਗ੍ਹਾ ਆਪਣੇ ਆਪ ਨੂੰ ਸੇਵਾਦਾਰ ਕਹਾਉਣ ਵਾਲੇ ਗੁਰਦੀਪ ਸਿੰਘ ਕੰਗ ਵੱਲੋਂ ਕਾਫੀ ਸਮਾਂ ਇਥੇ ਸੇਵਾ ਨਿਭਾਈ ਗਈ।ਉਹਨਾਂ ਦੀ ਜਗ੍ਹਾ 'ਤੇ ਵਿਭਾਗ ਦੇ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਰੋਡੇ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ।

The manager of Takht Sri Kesgarh Sahib has been transferred, Gurpreet Singh Rode new manager
Sri kesgarh Sahib Manager: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਦਾ ਹੋਇਆ ਤਬਾਦਲਾ, ਗੁਰਪ੍ਰੀਤ ਸਿੰਘ ਰੋਡੇ ਨਵੇਂ ਮੈਨੇਜਰ ਨਿਯੁਕਤ
author img

By

Published : Apr 20, 2023, 5:13 PM IST

Sri kesgarh Sahib Manager: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਦਾ ਹੋਇਆ ਤਬਾਦਲਾ, ਗੁਰਪ੍ਰੀਤ ਸਿੰਘ ਰੋਡੇ ਨਵੇਂ ਮੈਨੇਜਰ ਨਿਯੁਕਤ

ਰੂਪਨਗਰ : ਸਿੱਖਾਂ ਦੇ ਤੀਜੇ ਤਖਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਬਾਦਲਾ ਕਰ ਦਿੱਤਾ ਹੈ। ਜਿਨ੍ਹਾਂ ਨੂੰ ਤਬਾਦਲਾ ਕਰਕੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਦਾ ਚਾਰਜ ਦਿੱਤਾ ਗਿਆ ਹੈ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਪ੍ਰੀਤ ਸਿੰਘ ਰੋਡੇ ਨੂੰ ਚਾਰਜ ਸੰਭਾਲ ਦਿਤਾ ਹੈ , ਜਿਨ੍ਹਾਂ ਦਾ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ। ਸਭ ਤੋਂ ਪਹਿਲਾਂ ਇਸ ਮੌਕੇ 'ਤੇ ਗੁਰਪ੍ਰੀਤ ਸਿੰਘ ਰੋਡੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਰਬਾਰ ਸਾਹਿਬ ਨਤਮਸਤਕ ਹੋਏ ਸਤਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਦਫ਼ਤਰ ਦੇ ਵਿਚ ਸਮੂਹ ਸਟਾਫ ਦੇ ਸਾਹਮਣੇ ਚਾਰਜ ਸੰਭਾਲਲਿਆ।

ਸਿਰੋਪਾਓ ਭੇਟ ਕਰਦਿਆਂ ਉਨ੍ਹਾਂ ਨੂੰ ਮੈਨੇਜਰ ਦੀ ਕੁਰਸੀ ’ਤੇ ਬਿਠਾਇਆ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਦਾ ਤਬਾਦਲਾ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਕਰ ਦਿੱਤਾ ਗਿਆ ਹੈ ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਖ਼ਰੀਦ ਵਿਭਾਗ ਦੇ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਰੋਡੇ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਨਵ ਨਿਯੁਕਤ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਆਪਣਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ਸ਼੍ਰੋਮਣੀ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਅਤੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਸਿਰੋਪਾਓ ਭੇਟ ਕਰਦਿਆਂ ਉਨ੍ਹਾਂ ਨੂੰ ਮੈਨੇਜਰ ਦੀ ਕੁਰਸੀ ’ਤੇ ਬਿਠਾਇਆ। ਇਸ ਮੌਕੇ ਨਵ ਨਿਯੁਕਤ ਮੈਨੇਜਰ ਭਾਈ ਰੋਡੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਵਡਭਾਗੇ ਹਨ, ਜਿਨ੍ਹਾਂ ਨੂੰ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਸ ਨੂੰ ਉਹ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਇਹ ਵੀ ਪੜ੍ਹੋ : Amritpal and Kirandeep Kaur: ਜਾਣੋ, ਅੰਮ੍ਰਿਤਪਾਲ ਅਤੇ ਕਿਰਨਦੀਪ ਕੌਰ ਦੀ ਕਿਵੇਂ ਹੋਈ ਸੀ ਮੁਲਾਕਾਤ...

ਹਰਜਿੰਦਰ ਸਿੰਘ ਧਾਮੀ ਦਾ ਧਨਵਾਦ : ਇਸ ਨਿਯੁਕਤੀ ਲਈ ਉਨ੍ਹਾਂ ਪ੍ਰਧਾਨ ਸ੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਨਵ-ਨਿਯੁਕਤ ਮੈਨੇਜਰ ਭਾਈ ਰੋਡੇ ਗੁਰਦੁਆਰਾ ਇੰਸਪੈਕਟਰ, ਗੁਰਦੁਆਰਾ ਜੀਂਦ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ, ਗੁਰਦੁਆਰਾ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਕਤਲਗਡ਼੍ਹ ਸਾਹਿਬ ਚਮਕੌਰ ਸਾਹਿਬ, ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਸਾਹਿਬ, ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਸਮੇਤ ਕਈ ਗੁਰਦੁਆਰਿਆਂ ਵਿਚ ਮੈਨੇਜਰ ਦੀ ਸੇਵਾ ਨਿਭਾਅ ਚੁੱਕੇ ਹਨ। ਇਸ ਮੌਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੁਗਿੰਦਰ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਕਰਮਜੀਤ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਥੇਦਾਰ ਰਾਮ ਸਿੰਘ, ਦਵਿੰਦਰ ਸਿੰਘ ਢਿੱਲੋਂ, ਤਾਰਾ ਸਿੰਘ ਬੁਰਜ ਸਮੇਤ ਸ਼੍ਰੋਮਣੀ ਕਮੇਟੀ ਮੁਲਾਜ਼ਮ ਹਾਜ਼ਰ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.