ਸ੍ਰੀ ਅਨੰਦਪੁਰ ਸਾਹਿਬ:ਪੰਜਾਬ ਸਰਕਾਰ ਉਤੇ ਨਿਸ਼ਾਨੇ ਸਾਧਦੇ ਹੋਏ ਮਦਨ ਮੋਹਨ ਮਿੱਤਲ (Senior BJP leader Madan Mohan Mittal) ਨੇ ਕਿਹਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਐੱਨਡੀਪੀਐੱਸ ਐਕਟ (NDPS Act) ਦੇ ਤਹਿਤ ਦਰਜ ਕੀਤਾ ਗਿਆ ਮਾਮਲਾ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਬੇਅਦਬੀਆਂ ਦੇ ਲਈ ਬਾਦਲਾਂ ਨੂੰ ਬਦਨਾਮ ਕੀਤਾ ਗਿਆ ਅਤੇ ਹੁਣ ਇਸ ਤਰੀਕੇ ਦੀਆਂ ਕਾਰਵਾਈਆਂ ਕਰਕੇ ਬਾਦਲਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਮੌਜੂਦਾ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਘੋਸ਼ਣਾਵਾਂ ਕੀਤੀਆ ਗਈਆ ਹਨ ਪਰ ਕੋਈ ਵਾਅਦ ਪੂਰਾ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਪਹਿਲਾਂ ਬੇਅਦਬੀਆਂ ਦੇ ਮੁੱਦੇ 'ਤੇ ਬਾਦਲਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਜੇਕਰ ਉਸ ਸਮੇਂ ਹੋਈਆਂ ਬੇਅਦਬੀਆਂ ਦੇ ਲਈ ਬਾਦਲ ਜ਼ਿੰਮੇਵਾਰ ਹਨ ਤਾਂ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਲਈ ਵੀ ਮੌਜੂਦਾ ਮੁੱਖ ਮੰਤਰੀ ਜ਼ਿੰਮੇਵਾਰ ਮੰਨੇ ਜਾਣ।
ਲੁਧਿਆਣਾ ਵਿਖੇ ਹੋਏ ਬੰਬ ਬਲਾਸਟ ਅਤੇ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਮੁੱਦੇ 'ਤੇ ਬੋਲਦਿਆਂ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਸਰਕਾਰ ਵਿੱਚ ਬੈਠੇ ਲੋਕਾਂ ਨੂੰ ਗੈਰ ਜ਼ਿੰਮੇਵਾਰ ਬਿਆਨ ਨਹੀਂ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬੇਅਦਬੀਆਂ ਦੇ ਮੁੱਦੇ 'ਤੇ ਬਾਦਲਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਜੇਕਰ ਉਸ ਸਮੇਂ ਹੋਈਆਂ ਬੇਅਦਬੀਆਂ ਦੇ ਲਈ ਬਾਦਲ ਜ਼ਿੰਮੇਵਾਰ ਹਨ ਤਾਂ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਲਈ ਵੀ ਮੌਜੂਦਾ ਮੁੱਖ ਮੰਤਰੀ ਜ਼ਿੰਮੇਵਾਰ ਮੰਨੇ ਜਾਣ।
ਕੈਪਟਨ ਅਮਰਿੰਦਰ ਸਿੰਘ ਦੇ ਬਤੌਰ ਮੁੱਖ ਮੰਤਰੀ ਪਿਛਲੇ ਸਾਢੇ ਚਾਰ ਸਾਲ ਦੇ ਕਾਰਜਕਾਲ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਦੇ ਵਿੱਚ ਬੋਲਦਿਆਂ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਹੁਤ ਕੁਝ ਪੰਜਾਬ ਦੇ ਲਈ ਚੰਗਾ ਕਰਨਾ ਚਾਹੁੰਦੇ ਸਨ ਪ੍ਰੰਤੂ ਉਨ੍ਹਾਂ ਦੇ ਆਪਣੇ ਸਾਥੀਆਂ ਵੱਲੋਂ ਹੀ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਉਤਾਰਿਆ ਗਿਆ। ਜਿਸ ਦੇ ਚੱਲਦਿਆਂ ਹੁਣ ਉਹ ਭਾਜਪਾ ਦੇ ਵਿੱਚ ਆ ਚੁੱਕੇ ਹਨ।
ਇਹ ਵੀ ਪੜੋ:ਕੇਜਰੀਵਾਲ ਵੱਲੋਂ ਸਰਕਾਰ ਆਉਣ 'ਤੇ ਵਕੀਲਾਂ ਲਈ ਕੀਤਾ ਵੱਡਾ ਐਲਾਨ