ਰੋਪੜ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ(Water Supply and Sanitation Contract Workers Union) ਵਲੋਂ ਕੀਰਤਪੁਰ ਸਾਹਿਬ ਸ਼ਹਿਰ (Protest march in Kiratpur Sahib city) ਵਿੱਚ ਰੋਸ ਮਾਰਚ ਕਰਕੇ ਜਲ ਸਪਲਾਈ ਮੰਤਰੀ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ।
ਇਸ ਦੋਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਮੋਹਾਲੀ ਅਤੇ ਬਠਿੰਡਾ ਦੇ ਕੱਚੇ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਦੀਆਂ ਅਪਣੀਆਂ ਤਨਖਾਹਾਂ ਲੈਣ ਲਈ ਧਰਨੇ ਉੱਤੇ ਬੈਠੇ ਹੋਏ ਹਨ। ਪੰਜਾਬ ਸਰਕਾਰ ਵੱਲੋਂ ਇਹ ਤਨਖਾਹਾਂ ਜਾਰੀ ਕਰਨ ਦੀ ਵਜਾਏ ਆਪਣੀ ਜ਼ਿੰਮੇਵਾਰੀ ਤੋਂ ਸੁਰਖ਼ਰੂ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਹੱਦ ਤਾਂ ਉਸ ਸਮੇਂ ਪਾਰ ਹੋ ਗਈ ਜਦੋਂ ਤਨਖਾਹਾਂ ਦੇਣ ਦੀ ਬਜਾਏ ਜਲ ਸਪਲਾਈ ਮੰਤਰੀ ਬ੍ਰਹਮ ਸ਼ੰਕਰ ਜਿੰਪਾ (Water Supply Minister Brahm Shankar Gympa) ਵਲੋਂ ਇੱਕ ਕਿਹਾ ਗਿਆ ਕਿ ਇਹ ਕੱਚੇ ਮੁਲਾਜ਼ਮ ਸਾਡੇ ਮੁਲਾਜ਼ਮ ਹੀ ਨਹੀਂ ਹਨ। ਜਦੋਂ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਸਾਹਿਬ ਅਤੇ ਪਾਰਟੀ ਸੁਪਰੀਮੋ ਨੇ ਜਲ ਸਪਲਾਈ ਵਿਭਾਗ ਅਧੀਨ ਆਊਟਸੋਰਸਡ ਇੰਨਲਿਟਸਮੈਂਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਯੂਨੀਅਨ ਵਲੋਂ ਸਟੇਜ ਤੋਂ ਮੰਤਰੀ ਦੇ ਇਸ ਬਿਆਨ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ। ਅਤੇ ਪੰਜਾਬ ਸਰਕਾਰ ਨੂੰ ਮੰਗ ਕੀਤੀ ਕਿ ਆਪਣੇ ਵਾਅਦੇ ਅਨੁਸਾਰ ਜਲ ਸਪਲਾਈ ਵਿਭਾਗ ਅਧੀਨ ਆਊਟਸੋਰਸਡ ਇੰਨਲਿਟਸਮੈਂਟ ਮੁਲਾਜ਼ਮਾਂ ਨੂੰ ਜਲਦ ਤੋਂ ਜਲਦ ਰੈਗੂਲਰ ਕਰੇ ਅ ਮੁਹਾਲੀ, ਬਠਿੰਡਾ ਜ਼ਿਲੇ ਦੇ ਵਰਕਰਾਂ ਦੀਆਂ ਤਿੰਨ ਮਹੀਨਿਆਂ ਦੀਆਂ ਰੁਕੀਆਂ ਤਨਖਾਹਾਂ ਜਲਦ ਜਾਰੀ ਕੀਤੀਆਂ ਜਾਣ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ ਵਿੱਚ ਇੱਕ ਹਰ ਗ੍ਰਿਫਤਾਰ, ਟੀਨੂੰ ਨੇ ਦਿੱਤੀ ਸੀ ਜਾਣਕਾਰੀ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਇਸ ਤੋਂ ਵੀ ਤਿੱਖਾ ਕੀਤਾ ਜਾਵੇਗਾ।