ਰੂਪਨਗਰ: ਪਿੰਡ ਭਾਓਵਾਲ ਵਿਖੇ ਬਿਜਲੀ ਬੋਰਡ ਦੇ ਲਾਈਨਮੈਨ ਦੀ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ, ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਰੀ ਸਿੰਘ ਪਿੰਡ ਭੈਣੀ ਉਮਰ 48ਸਾਲ ਵਜੋਂ ਹੋਈ ਹੈ।
ਮ੍ਰਿਤਕ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਬਿਜਲੀ ਬੋਰਡ ਦੇ ਜੇਈ ਦੀ ਲਾਪ੍ਰਵਾਹੀ ਕਾਰਨ ਕੁਲਦੀਪ ਸਿੰਘ ਦੀ ਮੌਤ ਹੋਈ ਹੈ। ਜਿਸ ਦੇ ਰੋਸ ਵੱਜੋਂ ਪੀੜਤ ਪਰਿਵਾਰ ਨੇ ਸੜਕ ਜਾਮ ਕਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਰੋਡ ’ਤੇ ਭਾਰੀ ਜਾਮ ਲੱਗ ਗਿਆ ਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜੋ: ਸੂਬੇ ਦੀ ਬਿਹਤਰੀ ਲਈ ਇਰੀਗੇਸ਼ਨ ਵਿਭਾਗ ਦਾ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦਾ ਕੰਮ ਜਾਰੀ
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਬਿਜਲੀ ਬੋਰਡ ਦੇ ਜੇਈ ਵੱਲੋਂ ਬੰਦ ਪਈ ਬਿਜਲੀ ਨੂੰ ਚਾਲੂ ਕਰਨ ਲਈ ਕਹਿ ਦਿੱਤਾ ਗਿਆ, ਜਿਸ ਦੌਰਾਨ ਮ੍ਰਿਤਕ ਟਰਾਂਸਫਾਰਮ ਉੱਤੇ ਚੜ੍ਹਿਆ ਹੋਇਆ ਸੀ। ਹੁਣ ਪੀੜਤ ਪਰਿਵਾਰ ਇੱਕ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਨੌਜਵਾਨ ਦਿੱਲੀ ਰਵਾਨਾ