ETV Bharat / state

ਨੰਗਲ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਹੋਵੇਗੀ ਦੂਰ: ਰਾਣਾ ਕੇਪੀ ਸਿੰਘ - ਰੂਪਨਗਰ ਨਿਊਜ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਨੰਗਲ ਦੇ ਵੱਖ-ਵੱਖ ਖੇਤਰਾਂ 'ਚ 2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੇ ਪੀਣ ਵਾਲੇ ਪਾਣੀ ਦੀ ਘਾਟ ਨੂੰ ਜਲਦੀ ਦੂਰ ਕਰਨ ਦੀ ਹਦਾਇਤ ਕੀਤੀ।

ਨੰਗਲ ਵਿੱਚ ਪੀਣ ਵਾਲੇ ਪਾਣੀ ਦਾ ਘਾਟ ਹੋਵੇਗੀ ਦੂਰ: ਰਾਣਾ ਕੇਪੀ ਸਿੰਘ

author img

By

Published : Nov 24, 2020, 9:14 PM IST

ਨੰਗਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਨੰਗਲ ਦੇ ਵੱਖ-ਵੱਖ ਖੇਤਰਾਂ ਵਿੱਚ ਲਗਭਗ 2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਿਆ। ਨੀਂਹ ਪੱਥਰ ਰੱਖ ਕੇ ਸ਼ਹਿਰ 'ਚ ਪਹਿਲਾਂ ਤੋਂ ਹੀ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਹੈ। ਉਨ੍ਹਾਂ ਨੇ ਨੰਗਲ ਦੇ ਵਿਕਾਸ ਦੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਕਮੀ ਨੂੰ ਜਲਦੀ ਦੂਰ ਕਰਨ ਦੀ ਹਦਾਇਤ ਕੀਤੀ। ਨੰਗਲ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਨੂੰ ਗਤੀ ਦੇਣ ਅਤੇ ਨੰਗਲ ਸ਼ਹਿਰ ਨੂੰ ਰੌਸ਼ਨ ਕਰਨ ਲਈ ਲਾਈਆਂ ਜਾ ਰਹੀਆਂ ਐੱਲਈਡੀ ਸਟਰੀਟ ਲਾਈਟਾਂ ਦਾ ਕੰਮ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਨੰਗਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਸਮੇਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਨੰਗਲ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪੀਣ ਵਾਲੇ ਪਾਣੀ ਦੀ ਕਮੀ ਦੂਰੀ ਹੋ ਜਾਵੇਗੀ। ਉਨ੍ਹਾਂ ਸ਼ਹਿਰ ਵਿੱਚ ਰੋਸ਼ਨੀ ਲਈ ਲਾਈਆਂ ਜਾ ਰਹੀਆਂ ਐੱਲਈਡੀ ਸਟਰੀਟ ਲਾਈਟਾਂ ਦਾ ਕੰਮ ਜਲਦੀ ਮੁਕੰਮਲ ਕਰਨ ਦਾ ਐਲਾਨ ਕੀਤਾ। ਰਾਣਾ ਨੇ ਦੱਸਿਆ ਕਿ ਨੰਗਲ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕਈ ਪ੍ਰੋਜੈਕਟ ਸ਼ੁਰੂ ਕਰਵਾਏ ਗਏ ਹਨ, ਜੋ ਜਲਦੀ ਮੁਕੰਮਲ ਕਰ ਕੇ ਲੋਕ ਅਰਪਣ ਕੀਤੇ ਜਾਣਗੇ।

ਰਾਣਾ ਕੇਪੀ ਸਿੰਘ ਨੇ ਐੱਮਪੀ ਦੀ ਕੋਠੀ ਦੇ ਨੇੜੇ 20 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਬਾਬਾ ਧੂਨਾ ਜੀ ਦੇ ਹਾਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ 22 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮਹਿਲਾ ਮੰਡਲ ਬਰਾੜੀ ਵਾਰਡ ਨੰਬਰ 11 ਦੇ ਹਾਲ ਅਤੇ ਕਮਰਿਆ ਦਾ ਨੀਂਹ ਪੱਥਰ ਰੱਖਿਆ। ਰਾਣਾ ਕੇਪੀ ਸਿੰਘ ਨੇ ਐਫਐਫ ਬਲਾਕ ਵਿੱਚ ਪ੍ਰਰਾਇਮਰੀ ਸਕੂਲ ਦੇ ਵਿੱਚ ਬਣਨ ਵਾਲੇ ਕਮਰਿਆਂ ਦਾ ਨੀਂਹ ਪੱਥਰ ਰੱਖਿਆ, ਜਿਸ ਦੀ 44.70 ਲੱਖ ਰੁਪਏ ਦੀ ਲਾਗਤ ਆਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.