ਰੂਪਨਗਰ: ਪੰਜਾਬ ਰੋਡਵੇਜ਼ ਰੂਪਨਗਰ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਉੱਤੇ ਬੈਠੇ ਹੋਏ ਹਨ। ਕਰਮਚਾਰੀਆਂ ਦੀ ਭੁੱਖ ਹੜਤਾਲ ਦਾ ਵੀਰਵਾਰ ਨੂੰ ਤੀਜਾ ਦਿਨ ਹੈ ਪਰ ਕਿਸੇ ਨੇ ਵੀ ਉਨ੍ਹਾਂ ਦੀ ਅਜੇ ਤੱਕ ਸਾਰ ਨਹੀਂ ਲਈ।
ਰੋਡਵੇਜ਼ ਯੂਨੀਅਨ ਦੇ ਪ੍ਰਧਾਨ ਗੁਰਦਿਆਲ ਸਿੰਘ ਨੇ ਕਿਹਾ ਕਿ ਮੋਨਟੇਕ ਸਿੰਘ ਆਹਲੂਵਾਲੀਆ ਵੱਲੋਂ ਜੋ ਮੁਲਾਜ਼ਮ ਵਿਰੋਧੀ ਰਿਪੋਰਟ ਲਿਆਂਦੀ ਗਈ ਹੈ ਸਰਕਾਰ ਉਸ ਨੂੰ ਤੁਰੰਤ ਰੱਦ ਕਰੇ ਅਤੇ ਆਹਲੂਵਾਲੀਆ ਕਮੇਟੀ ਭੰਗ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦਾ ਡੀ.ਏ ਦਾ ਪਿਛਲਾ ਬਕਾਇਆ ਤੁਰੰਤ ਦਿੱਤਾ ਜਾਵੇ ਤੇ ਕਰਜ਼ਾ ਮੁਕਤ ਹੋ ਚੁੱਕੀਆਂ ਬੱਸਾਂ ਨੂੰ ਰੋਡਵੇਜ਼ ਵਿੱਚ ਮਾਸ਼ਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੱਕੇ ਮੁਲਾਜ਼ਮਾਂ ਦੀ ਰੇਸ਼ੋ ਅਨੁਸਾਰ ਕੰਟਰੈਕਟ ਉੱਤੇ ਕੰਮ ਕਰ ਰਹੇ ਵਰਕਰਾਂ ਨੂੰ ਰੋਡਵੇਜ਼ ਵਿੱਚ ਪੱਕਾ ਕੀਤਾ ਜਾਵੇ।