ਰੂਪਨਗਰ:ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Sri Anandpur Sahib) ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ਸਤੰਬਰ ਨੂੰ ਤਖ਼ਤ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਪੰਜ ਮੈਂਬਰੀ ਪੜਤਾਲੀਆ ਕਮੇਟੀ ਬਣਾਈ ਗਈ ਸੀ।
ਪਾਰਦਰਸ਼ੀ ਜਾਂਚ ਲਈ ਕੀਤਾ ਗਿਆ ਤਬਾਦਲਾ
ਇਸ ਪੜਤਾਲੀਆ ਕਮੇਟੀ ਦੀ ਜਾਂਚ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਲਈ ਸ੍ਰੀ ਅੰਮ੍ਰਿਤਸਰ ਤੋਂ ਜਾਰੀ ਹੁਕਮਾਂ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੂੰ ਬਦਲ ਕੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਅਤੇ ਉਥੋਂ ਦੇ ਹੈੱਡ ਗ੍ਰੰਥੀ ਗਿਆਨੀ ਪਰਨਾਮ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਲਾਇਆ ਗਿਆ ਹੈ। ਇਸੇ ਤਰ੍ਹਾਂ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੂੰ ਗੁਰਦੁਆਰਾ ਨਾਡਾ ਸਾਹਿਬ ਪੰਚਕੂਲਾ ਅਤੇ ਉੱਥੋਂ ਦੇ ਮੈਨੇਜਰ ਭਗਵੰਤ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਮੈਨੇਜਰ ਲਾਇਆ ਗਿਆ ਹੈ।
25 ਨੂੰ ਜਾਂਚ ਕਮੇਟੀ ਦੇਵੇਗੀ ਰਿਪੋਰਟ
ਦੱਸਣਯੋਗ ਹੈ ਕਿ ਪੰਜ ਮੈਂਬਰੀ ਪੜਤਾਲੀਆ ਕਮੇਟੀ ਦੀ ਰਿਪੋਰਟ 25 ਤਰੀਕ ਨੂੰ ਆਉਣੀ ਹੈ ਪਰ ਜਾਂਚ ਨੂੰ ਪਾਰਦਰਸ਼ੀ ਢੰਗ ਨਾਲ ਕਰਾਉਣ ਦੇ ਮੰਤਵ ਦੇ ਨਾਲ ਇਹ ਤਬਾਦਲੇ ਕੀਤੇ ਗਏ ਹਨ। ਤੁਹਾਨੂੰ ਦੱਸ ਦਈਏ ਕਿ 13 ਸਤੰਬਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ।ਉਸ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਮੈਂਬਰੀ ਪੜਤਾਲੀਆਂ ਕਮੇਟੀ ਬਣਾਈ ਗਈ ਹੈ।
ਇਹ ਵੀ ਪੜੋ:ਸਰਕਾਰੀ ਹਸਪਤਾਲਾਂ ‘ਚ ਹੋ ਰਹੀ ਲੁੱਟ ਨੂੰ ਲੈਕੇ ਸਿਵਲ ਸਰਜਨ ਨੂੰ ਮੰਗ ਪੱਤਰ