ਕੀਰਤਪੁਰ ਸਾਹਿਬ: ਭਾਰਤ ਵਿੱਚ ਪੈਟਰੋਲ ਤੇ ਡੀਜ਼ਲ (Petrol and diesel) ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਕੀਤੇ ਜਾ ਰਹੇ ਹਨ। ਇੱਕ ਪਾਸੇ ਜਿੱਥੇ ਵੱਖ-ਵੱਖ ਰਾਜਨੀਤੀਕ ਪਾਰਟੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਵੱਖ-ਵੱਖ ਟਰਾਸਪੋਟਰਾਂ ਵੱਲੋਂ ਵੀ ਕੇਂਦਰ ਤੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਕੀਰਤਪੁਰ-ਮਨਾਲੀ ਰੋਡ ‘ਤੇ ਟਰੱਕ ਓਪਰੇਟਰ ਕੋ-ਆਪ ਸੋਸਾਇਟ ਵੱਲੋਂ ਤੇਲ ਦੀਆਂ ਕੀਮਤਾਂ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਸ਼ਾਂਤੀਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਜਰੂਰੀ ਵਾਹਨਾਂ ਨੂੰ ਨਹੀਂ ਰੋਕਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਦੇ ਨਾਲ-ਨਾਲ ਵਾਹਨਾਂ ਦੇ ਬੀਮੇ ਤੇ ਟੈਕਸ ਵਿੱਚ ਵੀ ਕਟੌਤੀ ਦੀ ਮੰਗ ਕੀਤੀ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਨੁਮਾਇੰਦਿਆਂ ਨੇ ਕਿਹਾ ਕਿ ਹਰ ਰੋਜ਼ ਤੇਲ ਦੀਆ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ, ਅਤੇ ਉਨ੍ਹਾਂ ਦਾ ਮਾਲ ਭਾੜਾ ਪਹਿਲਾ ਜਿਨ੍ਹਾਂ ਹੀ ਹੈ। ਜਿਸ ਕਰਕੇ ਤੇਲ ਦੀਆਂ ਕੀਮਤਾਂ ‘ਤੇ ਰੋਕ ਲੱਗਣੀ ਚਾਹੀਦੀ ਹੈ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ, ਕਿ ਪੂਰੇ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਇੱਕ ਬਰਾਬਰ ਹੋਣ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਤੇਲ ਦੀਆਂ ਕੀਮਤਾਂ ਨੂੰ ਜੀਐੱਸਟੀ ਦੇ ਵਿੱਚ ਲਿਆਉਣ ਦੀ ਵੀ ਮੰਗ ਕੀਤੀ ਹੈ।
ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਚਿੰਤਾਵਨੀ ਦਿੰਦੇ ਕਿਹਾ, ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਤੋਂ ਜਲਦ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੇ ਸਮੇਂ ਵਿੱਚ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ