ਰੂਪਨਗਰ : ਨੰਗਲ ਪੁਲਿਸ ਨੇ 12 ਸਤੰਬਰ ਦੀ ਰਾਤ ਨੂੰ ਮਨਜਿੰਦਰ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰਨ ਵਾਲੇ 9 ਮੁਲਜ਼ਮਾਂ ਵਿੱਚੋਂ ਦੋ ਮੁੱਖ ਮੁਲਜ਼ਮਾਂ, ਬਿੱਕਾ ਅਤੇ ਸਤੀਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਸਬੰਧੀ ਪੁਸ਼ਟੀ ਖੁਦ ਡੀਐਸਪੀ ਸਤੀਸ਼ ਸ਼ਰਮਾ ਨੇ ਕੀਤੀ ਹੈ। ਇਸ ਹਮਲੇ ਵਿੱਚ ਮ੍ਰਿਤਕ ਦੀ ਪਤਨੀ ਵੀ ਗੰਭੀਰ ਜ਼ਖਮੀ ਹੋ ਗਈ ਸੀ। ਜ਼ਖਮੀ ਕੰਚਨ ਬਾਲਾ ਦਾ 12 ਸਤੰਬਰ ਦੀ ਰਾਤ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਦੋਨੋ ਮੁਲਜ਼ਮਾਂ ਨੂੰ ਕੋਰਟ ਵਿੱਚ ਪੇਸ਼ ਕਰ ਕੇ 5 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਕਾਕਾ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਦੀ ਪੁਸ਼ਟੀ ਖੁਦ ਡੀਐਸਪੀ ਸਤੀਸ਼ ਕੁਮਾਰ ਨੇ ਕੀਤੀ ਹੈ।
- Hyderabad CWC Meeting: ਹੈਦਰਾਬਾਦ 'ਚ ਕਾਂਗਰਸ ਵਰਕਿੰਗ ਕਮੇਟੀ ਦੀ 2 ਦਿਨਾਂ ਬੈਠਕ, ਜਾਣੋ ਕੀ ਹੈ ਏਜੰਡਾ
- Domestic Crude: ਸਰਕਾਰ ਨੇ ਘਰੇਲੂ ਕੱਚੇ ਤੇਲ 'ਤੇ ਟੈਕਸ ਵਧਾਇਆ, ਡੀਜ਼ਲ, ਏ.ਟੀ.ਐੱਫ. ਦੇ ਨਿਰਯਾਤ 'ਤੇ ਟੈਕਸ ਦਰ ਘਟਾਈ
- Wrestler Sexual Harassment Case: ਰਾਊਜ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਬ੍ਰਿਜ ਭੂਸ਼ਣ ਸਿੰਘ, 23 ਸਤੰਬਰ ਨੂੰ ਅਗਲੀ ਸੁਣਵਾਈ
9 ਮੁਲਜ਼ਮਾਂ ਖਿਲਾਫ ਮਾਮਲਾ ਦਰਜ: ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਨੰਗਲ ਸਤੀਸ਼ ਸ਼ਰਮਾ ਨੇ ਦੱਸਿਆ ਕਿ ਮਨਜਿੰਦਰ ਸਿੰਘ ਦੀ ਹੱਤਿਆ ਕਰਨ ਅਤੇ ਉਸ ਦੀ ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰਨ ਦੇ ਦੋਸ਼ 'ਚ ਕੁੱਲ 9 ਵਿਅਕਤੀਆਂ ਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ 'ਚੋਂ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਨੂੰ ਵੀ ਜਲਦੀ ਹੀ ਕਾਬੂ ਕੀਤਾ ਜਾਵੇਗਾ। ਫਿਲਹਾਲ ਇਨ੍ਹਾਂ ਦੋ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਗਹਿਣਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮਨਜਿੰਦਰ ਦੇ ਕਤਲ 'ਚ ਵਰਤੇ ਗਏ ਹਥਿਆਰ ਬਰਾਮਦ ਕਰਨ ਦੇ ਨਾਲ-ਨਾਲ ਬਾਕੀ ਮੁਲਜ਼ਮ ਕਿੱਥੇ ਲੁਕੇ ਹੋਏ ਹਨ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ।
ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ : ਦੱਸਣਯੋਗ ਹੈ ਕਿ ਨੰਗਲ ਉਪ ਮੰਡਲ ਦੇ ਪਿੰਡ ਗੋਹਲਣੀ ਵਿਖੇ ਪਿਛਲੇ ਦਿਨੀ ਅੱਧੀ ਦਰਜਨ ਤੋਂ ਵੱਧ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਔਰਤ ਅਤੇ ਉਸ ਦੇ ਪਤੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਅਤੇ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ ਸੀ, ਜਿੱਥੇ ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ. ਰੈਫਰ ਕੀਤਾ ਸੀ। ਜਿੱਥੇ ਮਨਜਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਔਰਤ ਇਲਾਜ ਅਧੀਨ ਹੈ।