ETV Bharat / state

ਨੰਗਲ ਵਿਖੇ ਦੋ ਵਿਦਿਆਰਥੀ ਅਤੇ ਇੱਕ ਮਹਿਲਾ ਕੋਰੋਨਾ ਦੀ ਲਪੇਟ ’ਚ - ਸਿਹਤ ਵਿਭਾਗ

ਸਿਹਤ ਵਿਭਾਗ ਵੱਲੋਂ ਪੂਰੇ ਜ਼ਿਲ੍ਹੇ ਦੇ ਇੱਕ ਹਜ਼ਾਰ ਦੇ ਕਰੀਬ ਟੈਸਟ ਦੇ ਸੈਂਪਲ ਭੇਜੇ ਗਏ ਹਨ, ਜਿਨ੍ਹਾਂ 'ਚੋਂ 9 ਪੌਜ਼ੀਟਿਵ ਮਾਮਲੇ ਸਾਹਮਣੇ ਹਨ। ਜਿਨ੍ਹਾਂ ਵਿਚੋਂ ਇੱਕ ਕੇਸ ਨੰਗਲ ਦਾ ਵੀ ਹੈ। ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਦਿਸ਼ਾ ਨਿਰਦੇਸ਼ਾਂ ਦਾ ਸਹੀ ਢੰਗ ਨਾਲ ਪਾਲਣਾ ਕੀਤੀ ਜਾਵੇ।

ਨੰਗਲ ਵਿਖੇ ਦੋ ਵਿਦਿਆਰਥੀ ਅਤੇ ਇੱਕ ਮਹਿਲਾ ਕੋਰੋਨਾ ਦੀ ਲਪੇਟ ’ਚ

author img

By

Published : Feb 28, 2021, 5:58 PM IST

ਨੰਗਲ: ਕੋਰੋਨਾ ਮਹਾਂਮਾਰੀ ਨੇ ਇੱਕ ਵਾਰ ਫਿਰ ਤੋਂ ਆਪਣਾ ਕਹਿਰ ਵਰਸਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਚ ਹਰ ਰੋਜ਼ ਨਵੇਂ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਲਗਾਤਾਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਦਿਸ਼ਾ-ਨਿਰਦੇਸ਼ਾਂ ਜਾਰੀ ਕੀਤੀਆਂ ਗਈਆਂ ਹਨ। ਜੇਕਰ ਗੱਲ ਕਰੀਏ ਨੰਗਲ ਦੀ ਤਾਂ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਵਿਦਿਆਰਥੀ ਅਤੇ ਇੱਕ ਅੱਡਾ ਮਾਰਕੀਟ ਤੋਂ ਇੱਕ ਮਹਿਲਾ ਕੋਰੋਨਾ ਪੌਜ਼ੀਟਿਵ ਪਾਈ ਗਈ ਹੈ।

ਇੱਕ ਹਜ਼ਾਰ ਦੇ ਕਰੀਬ ਭੇਜੇ ਗਏ ਸਨ ਸੈਂਪਲ

ਸਿਹਤ ਵਿਭਾਗ ਵੱਲੋਂ ਪੂਰੇ ਜ਼ਿਲ੍ਹੇ ਦੇ ਇੱਕ ਹਜ਼ਾਰ ਦੇ ਕਰੀਬ ਟੈਸਟ ਦੇ ਸੈਂਪਲ ਭੇਜੇ ਗਏ ਹਨ, ਜਿਨ੍ਹਾਂ ਵਿਚੋਂ 9 ਪਾਜ਼ੀਟਿਵ ਮਾਮਲੇ ਸਾਹਮਣੇ ਹਨ। ਜਿਨ੍ਹਾਂ ਚੋਂ ਇੱਕ ਕੇਸ ਨੰਗਲ ਦਾ ਵੀ ਹੈ। ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਦਿਸ਼ਾ-ਨਿਰਦੇਸ਼ਾਂ ਦਾ ਸਹੀ ਢੰਗ ਨਾਲ ਪਾਲਣਾ ਕੀਤੀ ਜਾਵੇ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇ ਹੱਥ ਧੋਣ ਅਤੇ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਧਿਆਨ ਰੱਖਣ। ਨਾਲ ਹੀ ਘਰ ਤੋਂ ਬਾਹਰ ਜਾਂਦੇ ਹੋਏ ਮਾਸਕ ਨੂੰ ਲਗਾ ਕੇ ਰੱਖਣ।

ਇਹ ਵੀ ਪੜੋ: 1 ਮਾਰਚ ਤੋਂ ਦੂਜੇ ਪੜਾਅ 'ਤੇ ਹੋਵੇਗਾ ਟੀਕਾਕਰਨ, ਵੈਕਸੀਨ ਲਈ ਪੰਜੀਕਰਨ ਲਾਜ਼ਮੀ

ਪੁਲਿਸ ਪ੍ਰਸ਼ਾਸਨ ਵੀ ਆਈ ਹਰਕਤ ’ਚ

ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਨੰਗਲ ਦੇ ਵੱਖ-ਵੱਖ ਚੌਂਕਾ ਤੇ ਪੁਲਿਸ ਪਾਰਟੀ ਵੱਲੋਂ ਨਾਕੇ ਲਗਾਏ ਗਏ ਹਨ। ਜਿੱਥੇ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਨਾਲ ਹੀ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਕਿਸ ਵਿਅਕਤੀ ਨੇ ਮਾਸਕ ਪਾਇਆ ਹੋਇਆ ਅਤੇ ਕਿਸ ਨੇ ਨਹੀਂ। ਜੇਕਰ ਕਿਸੇ ਵਿਅਕਤੀ ਨੇ ਮਾਸਕ ਨਹੀਂ ਪਾਇਆ ਹੁੰਦਾ ਤਾਂ ਉਸਦੇ ਚਲਾਨ ਵੀ ਕੱਟੇ ਜਾ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਨਾਲ ਹੀ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.