ETV Bharat / state

ਵਿੱਕੀ ਮਿੱਡੂਖੇੜਾ ਕਤਲ : 'ਪੰਜਾਬ 'ਚ ਲਾਅ ਐਂਡ ਆਰਡਰ ਦੀ ਮਾੜੀ ਸਥਿਤੀ'

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੋਹਾਲੀ ਦੇ ਵਿੱਚ ਐਸ.ਓ.ਆਈ ਦੇ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਮਾੜੀ ਸਥਿਤੀ।

author img

By

Published : Aug 7, 2021, 10:06 PM IST

'ਪੰਜਾਬ 'ਚ ਲਾਅ ਐਂਡ ਆਰਡਰ ਦੀ ਮਾੜੀ ਸਥਿਤੀ'
'ਪੰਜਾਬ 'ਚ ਲਾਅ ਐਂਡ ਆਰਡਰ ਦੀ ਮਾੜੀ ਸਥਿਤੀ'

ਰੂਪਨਗਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂਰਪੁਰਬੇਦੀ ਵਿਖੇ ਪਹੁੰਚੇ। ਜਿਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੋਹਾਲੀ ਦੇ ਵਿੱਚ ਐਸ.ਓ.ਆਈ ਦੇ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ।

'ਪੰਜਾਬ 'ਚ ਲਾਅ ਐਂਡ ਆਰਡਰ ਦੀ ਮਾੜੀ ਸਥਿਤੀ'

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਮਾੜੀ ਸਥਿਤੀ ਹੈ। ਇਸ ਦੇ ਲਈ ਸਿੱਧੇ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਨੇ ਡਾ. ਚੀਮਾ ਨੇ ਕਿਹਾ ਜੇਕਰ ਉਨ੍ਹਾਂ ਤੋਂ ਪੰਜਾਬ ਵਿੱਚ ਅਮਨ ਸ਼ਾਂਤੀ ਬਰਕਰਾਰ ਨਹੀਂ ਰਹਿੰਦੀ ਤਾਂ ਉਨ੍ਹਾਂ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ।

ਨਵਜੋਤ ਸਿੰਘ ਸਿੱਧੂ ਵੱਲੋਂ ਲੋਕਾਂ ਨੂੰ ਬਿਜਲੀ ਤਿੰਨ ਰੁਪਏ ਪ੍ਰਤੀ ਯੂਨਿਟ ਘੱਟ ਕੀਤੇ ਜਾਣ ਦੇ ਮੁੱਦੇ 'ਤੇ ਬੋਲਦਿਆਂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਵੀ ਕਾਂਗਰਸ ਦੀ ਸਰਕਾਰ ਹੈ ਅਤੇ ਜੇਕਰ ਤਿੱਨ ਰੁਪਏ ਬਿਜਲੀ ਦੇਣੀ ਹੈ ਤਾਂ ਲੋਕਾਂ ਨੂੰ ਹੁਣ ਇਹ ਸਸਤੀ ਬਿਜਲੀ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਦਿੱਲੀ ਦੇ ਵਿੱਚ ਬੈਠੇ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਦੇ ਨਾਲ ਝੂਠੇ ਵਾਅਦੇ ਕਰ ਰਹੇ ਹਨ ਕਿਉਂਕਿ ਦੋਨੋਂ ਪਾਰਟੀਆਂ ਸੱਤਾ ਦੇ ਵਿੱਚ ਹਨ ਪ੍ਰੰਤੂ ਆਪਣੇ ਰਾਜਾਂ ਦੇ ਵਿੱਚ ਉਨ੍ਹਾਂ ਵੱਲੋਂ ਲੋਕਾਂ ਨੂੰ ਇਹ ਸੁਵਿਧਾਵਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਡਾ. ਚੀਮਾ ਨੇ ਕਿਹਾ ਕਿ ਅਜਿਹੇ ਝੂਠੇ ਵਾਅਦਿਆਂ ਦੇ ਵਿੱਚ ਲੋਕ ਹੁਣ ਨਹੀਂ ਫਸਣਗੇ ਕਿਉਂਕਿ ਲੋਕ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਝੂਠ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ।

ਮਦਨ ਲਾਲ ਜਲਾਲਪੁਰ ਦੇ ਭਤੀਜੇ ਦਾ ਨਾਮ ਇੱਕ ਵੱਡੇ ਘੁਟਾਲੇ ਦੇ ਵਿੱਚ ਆਉਣ 'ਤੇ ਪ੍ਰਤੀਕਿਰਿਆ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਤੀਜੇ ਦੀ ਗੱਲ ਤਾਂ ਬਾਅਦ ਵਿੱਚ ਕਰਨੀ ਚਾਹੀਦੀ ਹੈ ਪਰੰਤੂ ਚਾਚਾ ਹੀ ਆਪਣੇ ਕੰਮਾਂ ਦੇ ਲਈ ਮਸ਼ਹੂਰ ਹੈ। ਉਨ੍ਹਾਂ ਕਿਹਾ ਕਿ ਬਾਹਰੀ ਲੋਕ ਨਹੀਂ ਸਗੋਂ ਕਾਂਗਰਸ ਪਾਰਟੀ ਦੇ ਵਰਕਰ ਹੀ ਮਦਨ ਲਾਲ ਦੇ ਉੱਤੇ ਸਵਾਲ ਚੁੱਕਦੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਮਦਨ ਲਾਲ ਸ਼ਰਾਬ ਮਾਫੀਆ ਦੇ ਤੌਰ 'ਤੇ ਕੰਮ ਕਰ ਰਿਹਾ ਹੈ ਪ੍ਰੰਤੂ ਹੈਰਾਨੀ ਦੀ ਗੱਲ ਇਹ ਹੈ ਕਿ ਕਾਂਗਰਸ ਪਾਰਟੀ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਮਦਨ ਲਾਲ ਜਲਾਲਪੁਰ ਉਨ੍ਹਾਂ ਦਾ ਇੱਕ ਨੰਬਰ ਦਾ ਕੈਂਡੀਡੇਟ ਹੈ।

ਡਾ. ਚੀਮਾ ਨੇ ਕਿਹਾ ਕਿ ਅਜਿਹੇ ਲੋਕਾਂ ਤੋਂ ਹੋਰ ਕੋਈ ਆਸ ਵੀ ਨਹੀਂ ਰੱਖੀ ਜਾ ਸਕਦੀ ਕੱਚੇ ਮੁਲਾਜ਼ਮਾਂ ਵੱਲੋਂ ਬਠਿੰਡਾ ਵਿਖੇ ਕੀਤੇ ਗਏ ਰੋਸ ਪ੍ਰਦਰਸ਼ਨ 'ਤੇ ਪ੍ਰਤੀਕਿਰਿਆ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ।

ਇਹ ਵੀ ਪੜ੍ਹੋ:ਕੈਪਟਨ ਦੇ ਵਾਅਦੇ:ਲੱਖਾਂ ਕਰੋੜਾਂ ਦੇ ਕਰਜ਼ 'ਚ ਹੋ ਪਾਣਗੇ ਪੂਰੇ,ਦੇਖੋ ਇਸ ਰਿਪੋਰਟ

ਉਨ੍ਹਾਂ ਕਿਹਾ ਕਿ ਪਹਿਲਾਂ ਛੇਵਾਂ ਪੇ ਕਮਿਸ਼ਨ ਮੁਲਾਜ਼ਮਾਂ ਨੂੰ ਨਹੀਂ ਦਿੱਤਾ ਜਾ ਰਿਹਾ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਉੱਪਰ ਕਾਂਗਰਸ ਸਰਕਾਰ ਵੱਲੋਂ ਲਾਅਰੇਬਾਜ਼ੀ ਦਾ ਕੰਮ ਕੀਤਾ ਜਾ ਰਿਹਾ ਹੈ ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ 'ਤੇ ਪੱਕਾ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.