ਰੂਪਨਗਰ: ਆਪਣੇ ਹੀ ਘਰ ਵਿੱਚ ਆਪਣੇ ਪੁੱਤ ਦੀ ਤਸ਼ੱਦਦ ਦਾ ਸ਼ਿਕਾਰ ਹੋਈ ਪੀੜਤ ਮਾਤਾ ਆਸ਼ਾ ਰਾਣੀ ਨੂੰ ਸ਼ਨੀਵਾਰ ਨੂੰ ਸਿਵਲ ਹਸਪਤਾਲ ਰੂਪਨਗਰ ਵਿੱਚੋਂ ਮਿਲੀ ਛੁੱਟੀ ਤੋਂ ਬਾਅਦ ਉਹਨਾਂ ਨੂੰ ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਮਿੰਟੂ ਵੱਲੋਂ ਮਾਤਾ ਨੂੰ ਸੁਪਨਿਆਂ ਦੇ ਘਰ ਵਿੱਚ ਲਿਜਾਇਆ ਗਿਆ। ਇਸ ਮੌਕੇ ਮਾਤਾ ਆਸ਼ਾ ਰਾਣੀ ਦੀ ਧੀ ਦੀਪ ਸ਼ਿਖਾ ਸ਼ਰਮਾ ਵੀ ਮੌਜੂਦ ਸੀ।
ਰੂਪਨਗਰ ਪੁਲਿਸ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ: ਇਸ ਮੌਕੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਮਿੰਟੂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਬੀਤੇ ਕੱਲ੍ਹ ਜਦੋਂ ਮਾਤਾ ਨੂੰ ਰੈਸਕਿਊ ਕੀਤਾ ਗਿਆ ਤਾਂ ਇਹ ਉਹਨਾਂ ਦੀ ਜ਼ਿੰਦਗੀ ਦਾ ਪਹਿਲਾ ਅਜਿਹਾ ਕੇਸ ਸੀ, ਜਿਸ ਵਿੱਚ ਉਹਨਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਦੀ ਮਦਦ ਲੈਣੀ ਪਈ। ਉਹਨਾਂ ਦੱਸਿਆ ਕਿ ਉਹਨਾਂ ਨੇ ਚੰਡੀਗੜ੍ਹ ਸੀ.ਐਮ.ਓ ਦਫ਼ਤਰ ਵਿੱਚੋਂ ਰੂਪਨਗਰ ਪੁਲਿਸ ਪ੍ਰਸ਼ਾਸਨ ਅਤੇ ਆਲਾ ਅਧਿਕਾਰੀਆਂ ਨੂੰ ਫੋਨ ਕਰਵਾਇਆ, ਜਿਸ ਤੋਂ ਬਾਅਦ ਇਹ ਸਾਰਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਰੂਪਨਗਰ ਪੁਲਿਸ ਪ੍ਰਸ਼ਾਸਨ ਵੱਲੋਂ ਉਹਨਾਂ ਦਾ ਬਹੁਤ ਜ਼ਿਆਦਾ ਸਹਿਯੋਗ ਕੀਤਾ ਗਿਆ ਅਤੇ ਲੋਕਲ ਸਮਾਜਸੇਵੀ ਲੋਕਾਂ ਵੱਲੋਂ ਵੀ ਉਹਨਾਂ ਦਾ ਪੂਰਾ ਸਾਥ ਦਿੱਤਾ ਗਿਆ।
ਵਕੀਲ ਦੇ ਘਰੋਂ ਮਾਤਾ ਨੂੰ ਕੱਢਣ 'ਚ ਮੁਸ਼ਕਿਲਾਂ ਆਈਆਂ: ਸਮਾਜ ਸੇਵੀ ਗੁਰਪ੍ਰੀਤ ਸਿੰਘ ਮਿੰਟੂ ਨੇ ਕਿਹਾ ਕਿ ਇੱਕ ਵਕੀਲ ਦੇ ਘਰੋਂ ਇੱਕ ਮਾਤਾ ਨੂੰ ਇਸ ਤਰ੍ਹਾਂ ਲੈ ਕੇ ਆਉਣ ਲਈ ਉਹਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਲਈ ਪੁਲਿਸ ਵੱਲੋਂ ਪਹਿਲਾਂ ਤੋਂ ਹੀ ਕਾਗਜ਼ੀ ਕਾਰਵਾਈ ਕਾਨੂੰਨੀ ਤਰੀਕੇ ਨਾਲ ਪੂਰੀ ਕੀਤੀ ਗਈ। ਜਿਸ ਤੋਂ ਬਾਅਦ ਮਾਤਾ ਨੂੰ ਸਿਵਲ ਹਸਪਤਾਲ ਰੂਪਨਗਰ ਦਾਖਲ ਕਰਵਾਇਆ ਗਿਆ ਅਤੇ ਉਨਾਂ ਦੇ ਸਰੀਰ ਉੱਤੇ ਬਹੁਤ ਜ਼ਿਆਦਾ ਸੱਟਾਂ ਸਨ।
ਮਾਂ-ਬਾਪ ਜੀ ਸਾਂਭ ਸੰਭਾਲ ਕਰਨੀ ਚਾਹੀਦੀ: ਜਿਸ ਦਾ ਇਲਾਜ ਸਿਵਲ ਹਸਪਤਾਲ ਰੂਪਨਗਰ ਵਿੱਚ ਹੋਇਆ ਤੇ ਡਾਕਟਰਾਂ ਵੱਲੋਂ ਉਹਨਾਂ ਦੇ ਸਰੀਰ ਦੀ ਸਾਰੀ ਜਾਂਚ ਕੀਤੀ ਗਈ। ਉਹਨਾਂ ਦੇ ਦੰਦ ਟੁੱਟੇ ਹੋਏ ਸਨ ਅਤੇ ਹੋਰ ਵੀ ਸਰੀਰ ਤੇ ਕਈ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ। ਇਲਾਜ ਤੋਂ ਬਾਅਦ ਸ਼ਨੀਵਾਰ ਨੂੰ ਮਾਤਾ ਨੂੰ ਸਿਵਲ ਹਸਪਤਾਲ ਵਿੱਚੋਂ ਛੁੱਟੀ ਮਿਲਣ ਉੱਤੇ ਉਹਨਾਂ ਨੂੰ ਸੁਪਨਿਆਂ ਦੇ ਘਰ ਵਿੱਚ ਲੈ ਕੇ ਜਾਇਆ ਗਿਆ। ਉਹਨਾਂ ਕਿਹਾ ਕਿ ਇਸ ਘਟਨਾ ਤੋਂ ਸਾਨੂੰ ਸਾਰਿਆਂ ਨੂੰ ਹੀ ਸੇਧ ਲੈਣੀ ਚਾਹੀਦੀ ਹੈ ਤੇ ਆਪਣੇ ਮਾਂ-ਬਾਪ ਜੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ, ਜੇ ਕਿਤੇ ਕੋਈ ਅਜਿਹਾ ਕੰਮ ਹੋ ਰਿਹਾ ਹੈ, ਤੁਹਾਡੇ ਆਪਣੇ ਘਰ ਜਾਂ ਆਪਣੇ ਆਲੇ ਦੁਆਲੇ ਹੋ ਰਹੇ ਅਜਿਹੇ ਕੰਮ ਨੂੰ ਰੋਕਣਾ ਚਾਹੀਦਾ ਹੈ।
- DRONE RECOVERY IN TARN TARAN : ਤਰਨ ਤਾਰਨ ਦੇ ਪਿੰਡ ਵਾਨ ਤੋਂ ਡਰੋਨ ਨਾਲ ਬੱਧੀ ਹੈਰੋਇਨ ਬਰਾਮਦ, ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਕੀਤਾ ਸਾਂਝਾ ਓਪਰੇਸ਼ਨ
- University Student Commit Suicide: ਐਲਪੀਯੂ ਦੇ ਵਿਦਿਆਰਥੀ ਨੇ ਸ਼ੱਕੀ ਹਲਾਤਾਂ 'ਚ ਕੀਤੀ ਖੁਦਕੁਸ਼ੀ: ਹੈਦਰਾਬਾਦ ਦਾ ਰਹਿਣ ਵਾਲਾ ਸੀ ਮ੍ਰਿਤਕ
- Son Assaulted Mother: ਮਾਂ ਨਾਲ ਅਣਮਨੁੱਖੀ ਤਸ਼ੱਦਦ ਕਰਨ ਵਾਲਾ ਵਕੀਲ ਪੁੱਤ ਗ੍ਰਿਫ਼ਤਾਰ, ਬਾਰ ਕਾਊਂਸਲ ਨੇ ਮੈਂਬਰਸ਼ਿਪ ਵੀ ਕੀਤੀ ਰੱਦ
ਸਰਕਾਰ ਸਮਾਜਸੇਵੀ ਲੋਕਾਂ ਦਾ ਪੂਰਾ ਸਹਿਯੋਗ ਕਰੇ: ਇਸ ਮੌਕੇ ਗੁਰਪ੍ਰੀਤ ਸਿੰਘ ਮਿੰਟੂ ਦਾ ਵੱਖ-ਵੱਖ ਸਮਾਜ ਸੇਵੀ ਲੋਕਾਂ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਡਾ ਵੱਲੋਂ ਆਪਣੇ ਦਫ਼ਤਰ ਵਿੱਚ ਅਤੇ ਰੋਪੜ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਧੋਆ ਵੱਲੋਂ ਸਿਵਲ ਹਸਪਤਾਲ ਰੂਪਨਗਰ ਪਹੁੰਚ ਕੇ ਮਾਤਾ ਨੂੰ ਲਿਜਾਣ ਮੌਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਵੀ ਅਜਿਹੇ ਸਮਾਜਸੇਵੀ ਲੋਕਾਂ ਦਾ ਪੂਰਾ ਸਹਿਯੋਗ ਕਰੇ ਅਤੇ ਅਜਿਹੇ ਲੋਕਾਂ ਦੀ ਮਦਦ ਨਾਲ ਹੀ ਸਮਾਜ ਵਿੱਚ ਹੋਰ ਜ਼ਿਆਦਾ ਸੁਧਾਰ ਆ ਸਕਦਾ ਹੈ।
ਉਹਨਾਂ ਕਿਹਾ ਮੈਂ ਵੀ ਹਮੇਸ਼ਾ ਗੁਰਪ੍ਰੀਤ ਸਿੰਘ ਮਿੰਟੂ ਦੇ ਅਜਿਹੇ ਸਮਾਜ ਸੇਵੀ ਕੰਮਾਂ ਲਈ ਹਾਜ਼ਰ ਹਾਂ ਅਤੇ ਕਿਤੇ ਵੀ ਸਾਡੀ ਕੋਈ ਲੋੜ ਪੈਂਦੀ ਹੈ, ਮੈਂ ਆਪਣੇ ਜਿੰਨੇ ਵੀ ਸੱਜਣ ਮਿੱਤਰ ਮੰਤਰੀ ਐਮ.ਐਲ.ਏ ਨੇ ਉਹਨਾਂ ਨੂੰ ਸੁਪਨਿਆਂ ਦੇ ਘਰ ਵਿੱਚ ਲੈ ਕੇ ਜਾਵਾਂਗਾ ਅਤੇ ਹਰ ਤਰ੍ਹਾਂ ਦੀ ਮਦਦ ਗੁਰਪ੍ਰੀਤ ਸਿੰਘ ਮਿੰਟੂ ਦੀ ਕੀਤੀ ਜਾਵੇਗੀ। ਮਾਂ ਉੱਤੇ ਤਸ਼ੱਦਦ ਕਰਨ ਵਾਲੇ ਪੁੱਤ ਵਕੀਲ ਅੰਕੁਰ ਵਰਮਾ ਨੂੰ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੂੰ ਅਦਾਲਤ ਨੇ ਇੱਕ ਦਿਨ ਦਾ ਰਿਮਾਂਡ ਦਿੱਤਾ।