ਰੋਪੜ: ਮੋਦੀ ਸਰਕਾਰ ਆਪਣੇ ਦੂਜੇ ਕਾਰਜਕਾਲ ਦਾ ਪਹਿਲਾ ਆਮ ਬਜਟ 2019-10 ਪੇਸ਼ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਵਾਰ ਦਾ ਬਜਟ ਦੇਸ਼ ਦਾ ਬਜਟ ਪਹਿਲੀ ਮਹਿਲਾ ਵਿੱਚ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਵੇਗਾ ਤੇ ਇਸ ਤੋਂ ਆਮ ਲੋਕਾਂ ਨੂੰ ਬਹੁਤ ਉਮੀਦਾਂ ਹਨ। ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸ਼ਹਿਰ ਵਾਸੀਆਂ ਨੇ ਕਿਹਾ ਕਿ ਇਸ ਵਾਰ ਦਾ ਬਜਟ ਵਿੱਚ ਗ਼ਰੀਬਾਂ ਨੂੰ ਧਿਆਨ ਵਿੱਚ ਰੱਖਦਿਆਂ ਪੇਸ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੈਟਰੋਲ ਦੀਆ ਕੀਮਤਾਂ ਤੇ ਵੱਧ ਵੈਟ ਤੇ ਮਹਿੰਗਾਈ ਸਬੰਧੀ ਧਿਆਨ ਦਿੱਤਾ ਜਾਵੇ। ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੇ ਕਿਹਾ ਕਿ ਸਰਕਾਰ ਨੇ ਪਿਛਲੇ 5 ਸਾਲਾਂ 'ਚ ਸਰਕਾਰ ਨੇ ਆਮ ਲੋਕਾਂ ਤੇ ਗ਼ਰੀਬਾਂ ਬਾਰੇ ਕੁਝ ਨਹੀਂ ਸੋਚਿਆ ਤੇ ਇਸ ਵਾਰ ਗ਼ਰੀਬਾ ਦੀ ਸਥਿਤੀ ਦਾ ਧਿਆਨ ਰੱਖਿਆ ਜਾਵੇ। ਹੁਣ ਇਹ ਤਾਂ ਬਜਟ ਪੇਸ਼ ਹੋਣ ਤੋਂ ਬਾਅਦ ਪਤਾ ਲਗੇਗਾ ਕਿ ਆਮ ਲੋਕਾਂ ਦੀਆਂ ਜ਼ਰੂਰਤਾਂ 'ਤੇ ਧਿਆਨ ਦਿੱਤਾ ਗਿਆ ਜਾਂ ਨਹੀਂ।