ETV Bharat / state

ਸਰਕਾਰੀ ਖਜਾਨੇ ਨੂੰ ਕਰੋੜਾਂ ਦਾ ਚੂਨਾ ਲਗਾਉਣ ਦੇ ਇਲਜ਼ਾਮ ਹੇਠ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ - naib tehsildar in Rupnagar

ਵਿਜੀਲੈਂਸ ਅਧਿਕਾਰੀ ਦਾ ਕਹਿਣਾ ਹੈ ਕਿ ਨਾਇਬ ਤਹਿਸੀਲਦਾਰ ਵੱਲੋਂ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਇਸ ਜਮੀਨ ਦੀ ਰਜੀਸਟਰੀ ਕੀਤੀ ਗਈ ਹੈ। ਇਸ ਤਰ੍ਹਾਂ ਉਸ ਵੱਲੋਂ ਸਰਕਾਰੀ ਖਜਾਨੇ ਨੂੰ 48 ਕਰੋੜ ਰੁਪਏ ਦਾ ਚੂਨਾ ਲਗਾਇਆ ਗਿਆ ਹੈ।

vigilance bureau Punjab  naib tehsildar in Rupnagar
ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
author img

By

Published : Aug 11, 2022, 10:16 AM IST

ਰੂਪਨਗਰ: ਵਿਜੀਲੈਂਸ ਬਿਊਰੋ ਮਿਲੀਭੁਗਤ ਰਾਹੀਂ ਸਰਕਾਰ ਨੂੰ ਮਹਿੰਗੇ ਭਾਅ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਸਨੇ ਕੁੱਝ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਪਿੰਡ ਕਰੂਰਾ ਦੇ 54 ਏਕੜ ਗੈਰ ਮੁਮਕਿਨ ਪਹਾੜ ਦੀ ਸਰਕਾਰ ਨੂੰ ਕੁਲੈਕਟਰ ਰੇਟ ਨਾਲੋਂ ਵੱਧ ਕੀਮਤ ਉੱਤੇ ਰਜਿਸਟਰੀ ਕਰਵਾਈ ਹੈ। ਇਸ ਤਰਾਂ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਸਰਕਾਰੀ ਖਜਾਨੇ ਨੂੰ 48 ਕਰੋੜ ਰੁਪਏ ਦਾ ਚੂਨਾ ਲਾਇਆ ਹੈ। ਇਸ ਮਾਮਲੇ ਵਿੱਚ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 28 ਜੂਨ ਨੂੰ ਇਸ ਮਾਮਲੇ ਸਬੰਧੀ ਪਹਿਲਾਂ ਹੀ ਥਾਣਾ ਨੂਰਪੁਰ ਬੇਦੀ ਵਿਖੇ ਮੁਕੱਦਮਾ ਆਈਪੀਸੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵਖ ਧਾਰਾਵਾਂ ਨਾਇਬ ਤਹਿਸੀਲਦਾਰ ਅਤੇ ਹੋਰਨਾਂ ਵਿਅਕਤੀਆਂ ਦੇ ਖ਼ਿਲਾਫ਼ ਦਰਜ ਹੋਇਆ ਸੀ। ਜਿਸ ਦੀ ਤਫਤੀਸ਼ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਹੈ।

ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਕਰੂਰਾ ਵਿਖੇ ਗੈਰ-ਮੁਮਕਿਨ ਪਹਾੜ, ਨਦੀ, ਟਿੱਬਾ, ਚੌਆ, ਚੰਗਰ ਟਿੱਬਾ, ਦਰਾਰ ਆਦਿ ਕਿਸਮ ਦਾ 54 ਏਕੜ ਰਕਬਾ ਕਰੂਰਾ ਪਿੰਡ ਵਾਸੀਆਂ ਦੇ ਨਾਮ 'ਤੇ ਸੀ। ਪੰਜਾਬ ਰਾਜ ਜੰਗਲਾਤ ਕਾਰਪੋਰੇਸ਼ਨ ਐਸਏਐਸ ਨਗਰ ਵੱਲੋਂ ਖਰੀਦੇ ਜਾਣ ਦੀ ਤਜਵੀਜ਼ ਸੀ। ਇਸ ਸੰਬੰਧੀ ਉਕਤ ਪਿੰਡ ਦੀ ਜ਼ਮੀਨ ਦੀ ਇੰਸਪੈਕਸ਼ਨ ਕਰਨ ਲਈ ਇੱਕ ਕਮੇਟੀ ਬਣਾਈ ਗਈ ਜਿਸ ਵਿੱਚ ਵਣ ਮੰਡਲ ਅਫ਼ਸਰ ਰੂਪਨਗਰ ਅਮਿਤ ਚੌਹਾਨ, ਜੁਗਰਾਜ ਸਿੰਘ ਰਿਜ਼ਨਲ ਮੈਨੇਜਰ ਮੋਹਾਲੀ, ਅਮਰਜੀਤ ਸਿੰਘ ਹਲਕਾ ਪਟਵਾਰੀ ਨੁਮਾਇੰਦਾ ਦਫਤਰ ਐਸਡੀਐਮ ਸ੍ਰੀ ਅਨੰਦਪੁਰ ਸਾਹਿਬ, ਜਸਪਾਲ ਸਿੰਘ ਰੇਂਜ਼ ਅਫਸਰ ਬਲਾਕ ਨੂਰਪੁਰਬੇਦੀ, ਨਰਿੰਦਰ ਸਿੰਘ ਤੇ ਰਾਜੇਸ਼ ਕੁਮਾਰ ਦੋਵੇਂ ਵਣ ਗਾਰਡ, ਰਾਮਪਾਲ ਸਿੰਘ ਸਰਪੰਚ ਪਿੰਡ ਕਰੂਰਾ ਅਤੇ ਯੁਗੇਸ਼ ਕੁਮਾਰ ਬਤੌਰ ਕਮੇਟੀ ਮੈਂਬਰ ਸ਼ਾਮਲ ਸਨ।

ਇਸ 'ਤੇ 2 ਪ੍ਰਾਈਵੇਟ ਵਿਅਕਤੀਆਂ ਦਲਜੀਤ ਸਿੰਘ ਭਿੰਡਰ ਅਤੇ ਅਮਰਿੰਦਰ ਸਿੰਘ ਭਿੰਡਰ ਵੱਲੋਂ ਇੱਕ ਸਾਜ਼ਿਸ ਤਹਿਤ ਮਿਲੀਭੁਗਤ ਕਰਕੇ ਕੁਲੈਕਟਰ ਰੇਟ 90,000 ਰੁਪਏ ਵਾਲੀ ਜ਼ਮੀਨ ਪੰਜਾਬ ਜੰਗਲਾਤ ਕਾਰਪੋਰੇਸ਼ਨ ਲਿਮਟਿਡ ਨੂੰ 9,90,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚ ਦਿੱਤੀ ਜਿਸ ਕਰਕੇ ਮੁਲਜ਼ਮਾਂ ਨੇ ਮਿਲੀਭੁਗਤ ਰਾਹੀਂ ਸਰਕਾਰੀ ਖਜਾਨੇ ਨੂੰ 48 ਕਰੋੜ ਰੁਪਏ ਦਾ ਚੂਨਾ ਲਾਇਆ ਗਿਆ ਹੈ।

ਵਿਜੀਲੈਂਸ ਵੱਲੋਂ ਕੀਤੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਕਾਰਪੋਰੇਸ਼ਨ ਨੂੰ ਵੇਚਿਆ ਗਿਆ ਇਹ ਰਕਬਾ 54 ਏਕੜ ਦੀ ਬਜਾਏ ਕਰੀਬ 46 ਏਕੜ ਹੀ ਹੈ। ਦਸਤਾਵੇਜ਼ਾਂ ਤੋਂ ਇਹ ਵੀ ਪਾਇਆ ਗਿਆ ਕਿ ਇਸ ਜ਼ਮੀਨ ਦੀ ਰਜਿਸਟਰੀ ਰਘਵੀਰ ਸਿੰਘ ਨਾਇਬ ਤਹਿਸੀਲਦਾਰ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਨੂਰਪੁਰ ਬੇਦੀ ਤਹਿਸੀਲ ਵਿੱਚ ਜਾ ਕੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਉਪਰੰਤ ਇਸ ਮੁਕੱਦਮੇ ਵਿੱਚ ਦੋਸ਼ੀ ਰਘਵੀਰ ਸਿੰਘ ਨਾਇਬ ਤਹਿਸੀਲਦਾਰ ਉਕਤ ਨੂੰ ਵਿਜੀਲੈਂਸ ਬਿਊਰੋ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ: ਨਕੁਲ ਦੀ ਪਤਨੀ ਨਿਧੀ ਤਿਆਗੀ ਦਾ ਬਿਆਨ: ਨਕੁਲ ਦਾ ਸ਼੍ਰੀਕਾਂਤ ਨਾਲ ਕੋਈ ਲੈਣਾ-ਦੇਣਾ ਨਹੀਂ,ਉਸ ਨੂੰ ...

ETV Bharat Logo

Copyright © 2025 Ushodaya Enterprises Pvt. Ltd., All Rights Reserved.