ਸ੍ਰੀ ਅਨੰਦਪੁਰ ਸਾਹਿਬ: ਵਿਰਾਸਤ-ਏ-ਖ਼ਾਲਸਾ ਵੇਖਣ ਦੇ ਚਾਹਵਾਨ ਲੋਕਾਂ ਲਈ ਖੁਸ਼ਖ਼ਬਰੀ ਹੈ। ਕੋਰੋਨਾ ਕਾਰਨ ਤਕਰੀਬਨ ਛੇ ਮਹੀਨੇ ਬੰਦ ਰਹਿਣ ਤੋਂ ਬਾਅਦ ਵਿਰਾਸਤ-ਏ-ਖ਼ਾਲਸਾ ਨੂੰ ਪੰਜਾਬ ਸਰਕਾਰ ਨੇ ਟਹਿਲੂਆਂ ਲਈ ਖੋਲ੍ਹਣ ਦਾ ਫੈਸਲਾ ਲਿਆ ਹੈ। ਵਿਰਾਸਤ-ਏ-ਖ਼ਾਲਸਾ ਨੂੰ 11 ਨਵੰਬਰ ਜਾਨੀ ਕਿ ਬੁੱਧਵਾਰ ਨੂੰ ਖੋਲਿ੍ਹਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਂਝੀ ਕੀਤੀ ਹੈ।
ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਨੂੰ ਭਲਕੇ ਗਿਆਰਾਂ ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਿੱਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਵਿਰਾਸਤ-ਏ-ਖ਼ਾਲਸਾ ਕੰਪਲੈਕਸ ਨੂੰ ਪੂਰੀ ਤਰ੍ਹਾਂ ਦੇ ਨਾਲ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। ਉਥੇ ਹੀ ਆਉਣ ਵਾਲੇ ਸੈਲਾਨੀਆਂ ਨੂੰ ਗ੍ਰਹਿ ਮੰਤਰਾਲੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਨਾ ਹੋਵੇਗਾ ।
ਚੰਨੀ ਨੇ ਇੱਥੇ ਦੱਸਿਆ ਕਿ ਵਿਰਾਸਤ-ਏ-ਖ਼ਾਲਸਾ ਆਉਣ ਵਾਲੀਆਂ ਸੰਗਤਾਂ ਲਈ ਕੋਵਿਡ-19 ਤੋਂ ਬਚਾਅ ਲਈ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਏ ਸੈਲਾਨੀ ਵੇਖ ਵਿਰਾਸਤ-ਏ-ਖ਼ਾਲਸਾ ਸਕਣਗੀਆਂ। ਇਸੇ ਨਾਲ ਹੀ ਇੱਥੇ ਲਾਜ਼ਮੀ ਤੌਰ 'ਤੇ ਥਰਮਲ ਸਕੈਨਿੰਗ, ਮਾਸਕ ਪਹਿਨਣਾ, ਸਮਾਜਿਕ ਦੂਰੀ ਸਣੇ ਸੈਨੀਟਾਈਜ਼ਰ ਆਦਿ ਦੀ ਵਰਤੋਂ ਹੋਵੇਗੀ।