ETV Bharat / state

ਵਿਰਾਸਤ-ਏ-ਖ਼ਾਲਸਾ ਨੂੰ ਸੈਲਾਨੀਆਂ ਲਈ ਮੁੜ ਖੋਲ੍ਹਿਆ ਗਿਆ - ਸ੍ਰੀ ਅਨੰਦਪੁਰ ਸਾਹਿਬ

ਏਸ਼ੀਆ ਦੇ ਵਿੱਚ ਸਭ ਤੋਂ ਵੱਧ ਵੇਖਣ ਵਾਲਾ ਅਜਾਇਬ ਘਰ ਵਿਰਾਸਤ-ਏ-ਖ਼ਾਲਸਾ ਮੁੜ ਸੈਲਾਨੀਆਂ ਲਈ ਖੋਲ੍ਹ ਦਿੱਤਾ ਗਿਆ ਹੈ। ਸੈਲਾਨੀਆਂ ਨੇ ਵਿਰਾਸਤ-ਏ-ਖ਼ਾਲਸਾ ਨੂੰ ਮੁੜ ਖੋਲ੍ਹੇ ਜਾਣ 'ਤੇ ਖੁਸ਼ੀ ਪ੍ਰਗਟ ਕੀਤੀ ਹੈ।

ਵਿਰਾਸਤ-ਏ-ਖ਼ਾਲਸਾ ਨੂੰ ਸੈਲਾਨੀਆਂ ਲਈ ਮੁੜ ਖੋਲ੍ਹਿਆ ਗਿਆ

author img

By

Published : Nov 11, 2020, 3:52 PM IST

ਸ੍ਰੀ ਅਨੰਦਪੁਰ ਸਾਹਿਬ: ਏਸ਼ੀਆ ਦੇ ਵਿੱਚ ਸਭ ਤੋਂ ਵੱਧ ਵੇਖਣ ਵਾਲਾ ਅਜਾਇਬ ਘਰ ਵਿਰਾਸਤ-ਏ-ਖ਼ਾਲਸਾ ਨੂੰ ਮੁੜ ਸੈਲਾਨੀਆਂ ਲਈ ਖੋਲ੍ਹ ਦਿੱਤਾ ਗਿਆ ਹੈ। ਵਿਰਾਸਤ-ਏ-ਖ਼ਾਲਸਾ ਨੂੰ ਕੋਰੋਨਾ ਕਾਰਨ ਬਣੇ ਹਲਾਤ 'ਚ ਮਾਰਚ ਮਹੀਨੇ ਵਿੱਚ ਬੰਦ ਕਰ ਦਿੱਤਾ ਗਿਆ ਸੀ। ਇਸ ਮਗਰੋਂ 11 ਨਵੰਬਰ ਨੂੰ ਵਿਰਾਸਤ-ਏ-ਖ਼ਾਲਸਾ ਨੂੰ ਖੋਲ੍ਹਿਆ ਗਿਆ ਹੈ।

ਵਿਰਾਸਤ-ਏ-ਖ਼ਾਲਸਾ ਨੂੰ ਸੈਲਾਨੀਆਂ ਲਈ ਮੁੜ ਖੋਲ੍ਹਿਆ ਗਿਆ

ਸੈਲਾਨੀਆਂ ਨੂੰ ਵਿਰਾਸਤ-ਏ-ਖ਼ਾਲਸਾ ਵਿੱਚ ਆਉਣ ਲੱਗਿਆਂ ਕੋਵਿਡ ਤੋਂ ਬਚਾਅ ਲਈ ਨਿਧਾਰਤ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। ਇਨ੍ਹਾਂ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਪ੍ਰਬੰਧਕਾਂ ਵੱਲੋਂ ਵੀ ਖਾਸ ਇੰਤਜ਼ਾਮ ਕੀਤੇ ਗਏ ਹਨ।

ਇਸ ਮੌਕੇ ਵੱਖ-ਵੱਖ ਸ਼ਰਧਾਲੂਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਅਸੀਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਵਿਰਾਸਤ-ਏ-ਖ਼ਾਲਸਾ ਵਿਖਾਉਣ ਲਈ ਲੈ ਕੇ ਆਏ ਹਾਂ। ਸੈਲਾਨੀਆਂ ਨੇ ਦੱਸਿਆ ਕਿ ਇੱਥੇ ਪ੍ਰਬੰਧਕਾਂ ਵੱਲੋਂ ਵਧੀਆਂ ਅਤੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਸੈਲਾਨੀਆਂ ਨੇ ਵਿਰਾਸਤ-ਏ-ਖ਼ਾਲਸਾ ਨੂੰ ਮੁੜ ਖੋਲ੍ਹੇ ਜਾਣ 'ਤੇ ਖੁਸ਼ੀ ਪ੍ਰਗਟ ਕੀਤੀ ਹੈ।

ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੋਵਿਡ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੁੱਚੇ ਵਿਰਾਸਤ-ਏ-ਖ਼ਾਲਸਾ ਕੰਪਲੈਕਸ ਨੂੰ ਪੂਰੀ ਤਰ੍ਹਾਂ ਦੇ ਨਾਲ ਸੈਨੇਟਾਈਜ਼ ਕੀਤਾ ਗਿਆ ਹੈ। ਉਥੇ ਹੀ ਆਉਣ ਵਾਲੇ ਸੈਲਾਨੀਆਂ ਨੂੰ ਗ੍ਰਹਿ ਮੰਤਰਾਲੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਨਾ ਹੋਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.