ਰੂਪਨਗਰ: ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰ ਭੱਦਰ ਸਿੰਘ ਦੀਆਂ ਅਸਥੀਆਂ ਦਾ ਜਲ ਪ੍ਰਵਾਹ ਬਲਾਕ ਨਾਲਾਗੜ੍ਹ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤਾ ਗਿਆ। ਇਸ ਦੌਰਾਨ ਨਾਲਾਗੜ੍ਹ ਤੋਂ ਵਿਧਾਇਕ ਲਖਵਿੰਦਰ ਸਿੰਘ ਰਾਣਾ ਅਤੇ ਕਾਂਗਰਸੀ ਆਗੂ ਬਾਬਾ ਹਰਦੀਪ ਸਿੰਘ ਨੇ ਦੱਸਿਆ ਕਿ ਰਾਜਾ ਜੀ ਦਾ ਪ੍ਰਦੇਸ਼ ਵਿਚ ਪਿਆਰ ਅਤੇ ਆਦਰ ਨੂੰ ਦੇਖਦੇ ਹੋਏ 71 ਬਲਾਕ ਪੱਧਰ ’ਚ ਅਸਥੀ ਕਲਸ਼ ਭੇਜੇ ਗਏ ਹਨ ਅਤੇ ਜਿਨ੍ਹਾਂ ਨੂੰ ਪਵਿੱਤਰ ਨਦੀਆਂ ਵਿੱਚ ਜਲ ਪ੍ਰਵਾਹ ਕੀਤਾ ਗਿਆ ਹੈ।
ਦੱਸ ਦਈਏ ਕਿ ਇਸ ਦੌਰਾਨ ਨਾਲਾਗੜ੍ਹ ਤੋਂ ਵਿਧਾਇਕ ਲਖਵਿੰਦਰ ਸਿੰਘ ਰਾਣਾ ਬਾਬਾ ਹਰਦੀਪ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿਮਾਚਲ ਤੋਂ ਮੈਂਬਰ ਦਿਲਜੀਤ ਸਿੰਘ ਭਿੰਡਰ ਤੇ ਹੋਰ ਪਾਰਟੀ ਵਰਕਰ ਹਾਜ਼ਰ ਸੀ। ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ ਫਿਰ ਅਸਥੀਆਂ ਜਲ ਪ੍ਰਵਾਹ ਕੀਤਾ ਗਿਆ।
ਇਹ ਵੀ ਪੜੋ: ਨਵਜੋਤ ਸਿੱਧੂ ਤੇ ਸੁਨੀਲ ਜਾਖੜ ਦੀ ਮੁਲਾਕਾਤ ਨੇ ਭਖਾਈ ਪੰਜਾਬ ਦੀ ਸਿਆਸਤ