ਸ੍ਰੀ ਅਨੰਦਪੁਰ ਸਾਹਿਬ: ਅਕਾਲੀ ਦਲ ਸੰਯੁਕਤ ਦੇ ਆਗੂ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਅਤੇ ਰਣਜੀਤ ਸਿੰਘ ਬ੍ਰਹਮਪੁਰਾ (Ranjit Singh Brahmpura) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਆਪਣੀ ਸਮੁੱਚੀ ਟੀਮ ਦੇ ਨਾ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਪਹੁੰਚੇ। ਪੰਜਾਬ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ ਦੇ ਹੋਏ ਗੱਠਜੋੜ ਸਬੰਧੀ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਬਸਪਾ ਇਸ ਗੱਠਜੋੜ ਕਰਨ ’ਤੇ ਪਛਤਾਵੇਗੀ।
ਇਹ ਵੀ ਪੜੋ: ਰਾਹੁਲ ਮੀਟਿੰਗ : 'ਪੰਜਾਬ 'ਚ ਹੋਣ 3 ਡਿਪਟੀ ਸੀਐਮ'
ਉਥੇ ਹੀ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਅਕਾਲੀ ਦਲ ਸੰਯੁਕਤ ਕਿਸੇ ਪਾਰਟੀ ਦੇ ਨਾਲ ਚੋਣਾਂ ਲਈ ਗੱਠਜੋੜ ਕਰ ਸਕਦਾ ਹੈ ਤਾਂ ਉਨ੍ਹਾਂ ਇਸ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਅਕਾਲੀ ਦਲ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਿਸੇ ਵੀ ਪਾਰਟੀ ਦੇ ਨਾਲ ਗੱਠਜੋੜ ਕੀਤਾ ਜਾ ਸਕਦਾ ਹੈ ਪਰੰਤੂ ਅਜੇ ਇਹ ਸਮਾਂ ਉਚਿਤ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਦੀ ਸੀਟ ਬਸਪਾ ਲਈ ਛੱਡੇ ਜਾਣ ਦੇ ਮੁੱਦੇ ’ਤੇ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਜੋ ਖੁਦ ਨੂੰ ਪੰਥਕ ਪਾਰਟੀ ਕਹਾਉਂਦੀ ਹੈ ਉਸ ਵੱਲੋਂ ਇਹ ਦੋਵੇਂ ਪੰਥਕ ਸੀਟਾਂ ਬਸਪਾ ਨੂੰ ਦੇ ਕੇ ਬਹੁਤ ਗਲਤ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੀ ਬੀਤੇ ਸਾਢੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਦੇ ਸਬੰਧੀ ਬੋਲਦਿਆਂ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਕਿਹਾ ਕਿ ਬੀਤੇ ਚਾਰ ਸਾਲਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਵੀ ਵਿਕਾਸ ਦਾ ਕੰਮ ਨਹੀਂ ਕੀਤਾ ਗਿਆ ਸਗੋਂ ਇਹ ਸਰਕਾਰ ਘੁਟਾਲਿਆਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਰਾਣਾ ਗੁਰਜੀਤ ਸੋਢੀ ਅਤੇ ਕਾਂਗੜ ਵਰਗੇ ਆਗੂਆਂ ਵੱਲੋਂ ਸਰਕਾਰ ’ਚ ਰਹਿੰਦਿਆਂ ਵੱਡੇ ਘੁਟਾਲੇ ਕੀਤੇ ਪਰੰਤੂ ਸਰਕਾਰ ਉਸੇ ਤਰੀਕੇ ਨਾਲ ਚੱਲ ਰਹੀ ਹੈ ਜਿਸ ਦਾ ਜਵਾਬ ਆਉਣ ਵਾਲੀਆਂ ਚੋਣਾਂ ’ਚ ਲੋਕ ਸਰਕਾਰ ਨੂੰ ਦੇਣਗੇ।
ਇਹ ਵੀ ਪੜੋ: 26 ਜਨਵਰੀ ਨੂੰ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ ਕੀਤੀ ਚਾਰਜਸ਼ੀਟ ਦਾਖਲ