ETV Bharat / state

'ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਦੇ ਨੱਕ 'ਚ ਦਮ ਕਰ ਦੇਵਾਂਗੇ'

ਰੂਪਨਗਰ ਵਿੱਚ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿੱਚ ਰੇਲਵੇ ਲਾਈਨਾਂ 'ਤੇ ਧਰਨਾ 5ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਮੋਦੀ ਨੂੰ ਛੇਤੀ ਤੋਂ ਛੇਤੀ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ ਨਹੀਂ ਤਾਂ ਸਰਕਾਰ ਦੇ ਨੱਕ ਵਿੱਚ ਦਮ ਕਰ ਦਿੱਤਾ ਜਾਵੇਗਾ।

'ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਦੇ ਨੱਕ 'ਚ ਦਮ ਕਰ ਦੇਵਾਂਗੇ'
'ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਦੇ ਨੱਕ 'ਚ ਦਮ ਕਰ ਦੇਵਾਂਗੇ'
author img

By

Published : Oct 5, 2020, 7:55 PM IST

ਰੂਪਨਗਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਪੂਰੇ ਪੰਜਾਬ ਵਿੱਚ ਕਿਸਾਨਾਂ ਦਾ ਰੋਸ ਲਗਾਤਾਰ ਜਾਰੀ ਹੈ। ਰੂਪਨਗਰ ਦੇ ਕਿਸਾਨ ਪਿਛਲੇ ਪੰਜ ਦਿਨਾਂ ਤੋਂ ਰੇਲਵੇ ਲਾਈਨਾਂ 'ਤੇ ਧਰਨਾ ਲਗਾ ਕੇ ਬੈਠੇ ਹਨ। ਰੇਲਵੇ ਲਾਈਨਾਂ 'ਤੇ ਬੈਠੇ ਇਹ ਕਿਸਾਨ ਹੱਥਾਂ ਦੇ ਵਿੱਚ ਕਾਲੇ ਝੰਡੇ ਚੁੱਕ ਕੇਂਦਰ ਸਰਕਾਰ ਅਤੇ ਮੋਦੀ ਦੇ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ।

'ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਦੇ ਨੱਕ 'ਚ ਦਮ ਕਰ ਦੇਵਾਂਗੇ'
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਧਰਨਾਕਾਰੀ ਕਿਸਾਨਾਂ ਨੇ ਕੇਂਦਰ ਵੱਲੋਂ ਲਿਆਂਦੇ ਇਨ੍ਹਾਂ ਕਾਨੂੰਨਾਂ ਨੂੰ ਕਾਲਾ ਕਾਨੂੰਨ ਦੱਸਦੇ ਹੋਏ ਇਸ ਦੀ ਜੰਮ ਕੇ ਨਿਖੇਧੀ ਕੀਤੀ।

ਰੇਲਵੇ ਲਾਈਨਾਂ 'ਤੇ ਡੱਟ ਕੇ ਬੈਠੇ ਕਿਸਾਨਾਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਅਤੇ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਵਧੀਆ ਨਹੀਂ ਕੀਤਾ ਹੈ ਕਿਸਾਨੀ ਨਾਲ ਪੰਗਾ ਲਿਆ ਹੈ। ਹੁਣ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਦੇ ਨੱਕ ਵਿੱਚ ਦਮ ਕਰ ਦੇਣਗੇ।

ਕਿਸਾਨਾਂ ਨੇ ਕਿਹਾ ਕਿ ਮੋਦੀ ਵੱਲੋਂ ਜੋ ਹੁਣ ਪੂੰਜੀਪਤੀਆਂ ਨੂੰ ਦੇਸ਼ ਵਿੱਚ ਉਭਾਰਿਆ ਜਾ ਰਿਹਾ ਹੈ ਅਤੇ ਕਿਸਾਨੀ ਤੇ ਗਰੀਬ ਵਰਗਾਂ ਨੂੰ ਥੱਲੇ ਸੁੱਟਿਆ ਜਾ ਰਿਹਾ ਹੈ, ਉਸ ਨੂੰ ਰੋਕਣ ਲਈ ਪੰਜਾਬ ਵਿੱਚ ਬਣੇ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਪੈਟਰੋਲ ਪੰਪਾਂ, ਮਾਲਜ਼ ਦਾ ਅਤੇ ਟੋਲ ਪਲਾਜ਼ਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੇ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਦੇ ਰੋਸ ਨੂੰ ਵੇਖਦਿਆਂ ਛੇਤੀ ਤੋਂ ਛੇਤੀ ਇਹ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ ਨਹੀਂ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਰੂਪ ਅਖਤਿਆਰ ਕਰੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.