ਸ੍ਰੀ ਅਨੰਦਪੁਰ ਸਾਹਿਬ: ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੀ ਰਵਾਇਤੀ ਸ਼ਾਨੋ ਸੋਕਤ ਨਾਲ ਸ਼ੁਰੂ ਹੋ ਗਿਆ ਹੈ। ਦੇਸ਼ ਵਿਦੇਸ਼ ਤੋ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਥੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਆਧੁਨਿਕ ਯੁੱਗ ਵਿਚ ਸਮੇਂ ਦੀ ਜਰੂਰਤ ਅਨੁਸਾਰ ਪ੍ਰਸਾਸ਼ਨ ਨੇ ਵੀ ਹਾਈਟੈਕ ਸਾਧਨ ਅਪਨਾ ਕੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਬੰਧ ਕੀਤੇ ਹਨ।
ਇਹ ਵੀ ਪੜੋ: ਵੇਖੋ ਖਟਕੜ ਕਲਾਂ ਵਿਖੇ ਤਿਆਰੀਆਂ ਦੀਆਂ ਪਹਿਲੀਆਂ ਤਸਵੀਰਾਂ...
ਸਰਕਾਰ ਵਲੋਂ ਵੈਬਸਾਈਟ ਲਾਂਚ (Website launch) ਕੀਤੀ ਹੈ, ਜਿਸ ਨਾਲ ਇੱਕ ਕਲਿੱਕ ਉਤੇ ਮੇਲਾ ਖੇਤਰ ਵਿਚ ਪਾਰਕਿੰਗ, ਪਬਲਿਕ ਟੁਆਈਲੈਟ, ਟਰੈਫਿਕ ਵਿਵਸਥਾ, ਮੁਫਤ ਬੱਸ ਸਰਵਿਸ, ਸਿਹਤ ਸਹੂਲਤਾ ਤੇ ਐਮਬੂਲੈਂਸ ਬਾਰੇ ਪੂਰੀ ਜਾਣਕਾਰੀ ਉਪਲੱਬਧ ਹੋਵੇਗੀ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਅਤੇ ਐਸ.ਐਸ.ਪੀ ਵਿਵੇਕਸ਼ੀਲ ਸੋਨੀ ਦੇ ਉਪਰਾਲੇ ਨਾਲ ਇਹ ਵੈਬਸਾਈਟ ਬਾਹਰਲੇ ਖੇਤਰ ਤੋ ਆਉਣ ਵਾਲੇ ਲੋਕਾਂ ਲਈ ਜਾਣਕਾਰੀ ਦਾ ਇੱਕ ਢੁਕਵਾ ਸਾਧਨ ਹੋਵੇਗੀ। ਸੰਗਤਾਂ ਨੂੰ ਬੇਲੋੜੀ ਖੱਜਲ ਖੁਆਰੀ ਤੋ ਬਚਾਉਣ ਲਈ ਇਹ ਪ੍ਰਸ਼ਾਸਨ ਦਾ ਇੱਕ ਚੰਗਾ ਉਪਰਾਲਾ ਹੈ।
ਇਹ ਵੀ ਪੜੋ: ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਧ ਮਹਿੰਗਾ ਹੋਵੇਗਾ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ...ਵੇਖੋ ਖਾਸ ਰਿਪੋਰਟ 'ਚ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਲਿੰਕ ਉਤੇ ਆਪਣੇ ਸਮਾਰਟ ਫੋਨ ਰਾਹੀ ਕਲਿੱਕ ਕਰਨ ਤੇ ਮੇਲਾ ਖੇਤਰ ਦੀਆਂ ਪਾਰਕਿੰਗਾਂ ਬਾਰੇ ਜਾਣਕਾਰੀ ਉਥੇ ਗੱਡੀਆਂ ਖੜੀਆ ਕਰਨ ਦੀ ਸਮਰੱਥਾ ਅਤੇ ਮੌਜੂਦਾ ਸਮੇਂ ਗੱਡੀਆਂ ਖੜੀਆਂ ਕਰਨ ਲਈ ਬਾਕੀ ਖਾਲੀ ਸਥਾਨ ਬਾਰੇ ਜਾਣਕਾਰੀ ਉਪਲੱਬਧ ਹੋਵੇਗੀ। ਪਬਲਿਕ ਟੁਆਈਲੈਟ, ਡਿਸਪੈਸਰੀਆਂ, ਐਮਬੂਲੈਂਸ ਅਤੇ ਮੇਲਾ ਖੇਤਰ ਵਿਚ ਆਉਣ ਜਾਣ ਲਈ ਮੁਫਤ ਬੱਸ ਸਰਵਿਸ ਵਰਗੀਆਂ ਜਰੂਰੀ ਸਹੂਲਤਾਂ ਬਾਰੇ ਵੀ ਜਾਣਕਾਰੀ ਵੈਬਸਾਈਟ ਉਤੇ ਮਿਲੇਗੀ।
ਸੀਨੀਅਰ ਪੁਲਿਸ ਕਪਤਾਨ ਵਿਵੇਕਸ਼ੀਲ ਸੋਨੀ ਨੇ ਟਰੈਫਿਕ ਦੇ ਸੁਚਾਰੂ ਪ੍ਰਬੰਧ ਰੱਖਣ ਲਈ ਟਰੈਫਿਕ ਵਿਵਸਥਾ ਨੂੰ ਵੀ ਇਸ ਵੈਬਸਾਈਟ ਵਿਚ ਸ਼ਾਮਲ ਕੀਤਾ ਹੈ। ਇਸ ਵੈਬਸਾਈਟ ਦਾ ਲਿੰਕ https://www.holamohalla.in ਹੈ। ਜਿਸ ਉਤੇ ਕਲਿੱਕ ਕਰਨ ਤੇ ਮੇਲਾ ਖੇਤਰ ਬਾਰੇ ਲੋੜੀਦੀ ਜਾਣਕਾਰੀ ਉਪਲੱਬਧ ਕਰਵਾਈ ਗਈ।
ਇਹ ਵੀ ਪੜੋ: ਭਾਜਪਾ ਸੰਸਦੀ ਦਲ ਦੀ ਬੈਠਕ 'ਚ ਬੋਲੇ ਪੀਐਮ ਮੋਦੀ, ਮੈਂ ਹਾਂ ਨੇਤਾਵਾਂ ਦੇ ਲੜਕੇ-ਲੜਕੀਆਂ ਕੀ ਟਿਕਟ ਕੱਟਣ ਦਾ ਜ਼ਿੰਮੇਵਾਰ