ਰੂਪਨਗਰ: ਕੋਰੋਨਾ (Corona) ਦੌਰਾਨ ਸੂਬਾ ਸਰਕਾਰ (State Government) ਦੇ ਵੱਲੋਂ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਸਕੂਲ ਖੋਲ੍ਹਣ ਨੂੰ ਲੈ ਕੇ ਸਕੂਲੀ ਬੱਚਿਆਂ ਦੇ ਮਾਪਿਆਂ ਅਤੇ ਵਿਦਿਆਰਥੀਆਂ ਦੇ ਪ੍ਰਤੀਕਰਮ ਸਾਹਮਣੇ ਆਏ ਹਨ। ਈਟੀਵੀ ਭਾਰਤ ਦੀ ਟੀਮ ਦੇ ਵੱਲੋਂ ਸਰਕਾਰ ਵੱਲੋਂ ਸਕੂਲ ਖੋਲ੍ਹਣ ਦੇ ਲਏ ਗਏ ਫੈਸਲੇ ਨੂੰ ਲੈ ਕੇ ਸਕੂਲੀ ਬੱਚਿਆਂ ਅਤੇ ਵਿਦਿਆਰਥੀਆਂ ਦੇ ਨਾਲ ਖਾਸ ਗੱਲਬਾਤ ਵੀ ਕੀਤੀ ਗਈ।
ਇਸ ਗੱਲਬਾਤ ਦੌਰਾਨ ਸਕੂਲੀ ਵਿਦਿਆਰਥੀਆਂ ਦਾ ਕਹਿਣੈ ਕਿ ਸਰਕਾਰ ਵੱਲੋਂ ਸਕੂਲ ਖੋਲ੍ਹਣ ਦਾ ਲਿਆ ਗਿਆ ਫੈਸਲਾ ਸਹੀ ਹੈ। ਵਿਦਿਆਰਥੀ ਨੇ ਦੱਸਿਆ ਕਿ ਘਰ ਬੈਠ ਕੇ ਪੜ੍ਹਾਈ ਕਰਨ ਚ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਜੋ ਹੁਣ ਸਰਕਾਰ ਦੇ ਵੱਲੋਂ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ ਉਹ ਸਹੀ ਹੈ। ਇਸ ਫੈਸਲੇ ਦੇ ਨਾਲ ਹੁਣ ਸਕੂਲ ਜਾ ਕੇ ਆਪਣੀ ਪੜ੍ਹਾਈ ਸਹੀ ਤਰੀਕੇ ਦੇ ਨਾਲ ਕਰ ਸਕਦੇ ਹਨ।
ਉਧਰ ਦੂਜੇ ਪਾਸੇ ਇਸ ਸਰਕਾਰ ਦੇ ਇਸ ਫੈਸਲੇ ਸਬੰਧੀ ਸਕੂਲੀ ਬੱਚਿਆਂ ਦੇ ਮਾਪਿਆਂ ਦੇ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਆਉਣ ਵਾਲੀ ਕੋਰੋਨਾ ਦੀ ਤੀਜੀ ਲਹਿਰ (The third wave of the corona) ਬਹੁਤ ਖਤਰਨਾਕ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਕੂਲ ਖੋਲ੍ਹਣ ਦੇ ਨਾਲ ਹੀ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜੇਕਰ ਉਨ੍ਹਾਂ ਹਦਾਇਤਾਂ ਦਾ ਸਹੀ ਪਾਲਣ ਨਹੀਂ ਕੀਤਾ ਗਿਆ ਤਾਂ ਉਹ ਆਪਣੇ ਬੱਚਿਆਂ ਨੂੰ ਸਕੂਲ ਨਹੀਂ ਭੇਜਣਗੇ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਤੇ ਸਰਕਾਰ ਉੱਪਰ ਹੋਰ ਕਈ ਵੱਡੇ ਸਵਾਲ ਵੀ ਖੜ੍ਹੇ ਕੀਤੇ ਗਏ ਹਨ।