ਸ੍ਰੀ ਅਨੰਦਪੁਰ ਸਾਹਿਬ: ਪਿੰਡ ਢੇਰ ਵਿਖੇ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਫਸਲ ਨੂੰ ਅੱਗ ਲੱਗ ਜਾਣ ਕਾਰਨ ਸਾਰੀ ਫਸਲ ਸੜ ਕੇ ਸੁਆਹ ਹੋ ਗਈ। ਕਿਸਾਨ ਨੇ ਦੱਸਿਆ ਕਿ ਅੱਗ ਲੱਗਣ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਅੱਗ ਲੱਗਣ ਕਾਰਨ ਉਸ ਦੇ 2 ਕਿੱਲੇ ਦੇ ਵਿੱਚ ਖੜੀ ਕਣਕ ਦੀ ਫਸਲ ਪੂਰੀ ਤਰ੍ਹਾਂ ਰਾਖ ਹੋ ਗਈ ਹੈ।
ਇਹ ਵੀ ਪੜੋ: ਕਾਂਗਰਸੀ ਸਰਪੰਚ ’ਤੇ ਪਾਵਰਕੌਮ ਮੁਲਾਜ਼ਮਾਂ ਵਿਚਾਲੇ ਟਕਰਾਅ
ਅੱਗ ਲੱਗਣ ਤੋਂ ਬਾਅਦ ਸਥਾਨਕ ਸਥਾਨਕ ਵਸਨੀਕਾਂ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਨਾਲ ਅੱਗ ’ਤੇ ਕਾਬੂ ਪਾਇਆ, ਪਰ ਉਸ ਵੇਲੇ ਤੱਕ ਸਾਰੀ ਫ਼ਸਲ ਸੜ ਕੇ ਸੁਆਹਰ ਹੋ ਚੁੱਕੀ ਸੀ। ਪਿੰਡ ਦੇ ਸਰਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰੀਬ ਕਿਸਾਨ ਦੀ 2 ਏਕੜ ਫ਼ਸਲ ਸੜ ਕੇ ਸੁਆਹ ਹੋ ਗਈ ਹੈ ਤੇ ਉਨ੍ਹਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਇਸ ਪੀੜਤ ਕਿਸਾਨ ਦੀ ਮਦਦ ਕੀਤੀ ਜਾਵੇ ਤਾਂ ਕਿ ਕਿਸਾਨ ਨੂੰ ਕੁਝ ਆਰਥਿਕ ਸਹਾਇਤਾ ਮਿਲ ਸਕੇ।
ਇਹ ਵੀ ਪੜੋ: ਕੋ-ਆਪ੍ਰੇਟਿਵ ਸੋਸਾਇਟੀ ਦੀ ਚੋਣ ਰਾਜਸੀ ਸ਼ਹਿ ’ਤੇ ਕਰਵਾਉਣ ਦੇ ਦੋਸ਼