ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਸਰਕਾਰ ਵਲੋਂ ਫਸਲ ਦੀ ਖਰੀਦ ਲਈ ਮੰਡੀਆਂ 'ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਮਹਾਂਮਾਰੀ ਨੂੰ ਲੈਕੇ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਪੰਜਾਬ 'ਚ ਕਈ ਥਾਵਾਂ 'ਤੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਬਾਰਦਾਨੇ ਦੀ ਕਮੀ, ਲਿਫਟਿੰਗ ਦੀ ਸਮੱਸਿਆ ਅਤੇ ਫਸਲ ਦੀ ਅਦਾਇਗੀ ਨਾ ਹੋਣ ਦੇ ਚੱਲਦਿਆਂ ਸਰਕਾਰ ਖਿਲਾਫ਼ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਜੇਕਰ ਗੱਲ ਸ੍ਰੀ ਅਨੰਦਪੁਰ ਸਾਹਿਬ ਦੀ ਦਾਣਾ ਮੰਡੀ ਦੀ ਕੀਤੀ ਜਾਵੇ ਤਾਂ ਇਥੇ ਕਿਸਾਨ ਅਤੇ ਆੜ੍ਹਤੀ ਸਰਕਾਰ ਦੇ ਪ੍ਰਬੰਧਾਂ ਤੋਂ ਖੁਸ਼ ਨਜ਼ਰ ਆ ਰਹੇ ਹਨ।
ਇਸ ਸਬੰਧੀ ਆੜ੍ਹਤੀਆਂ ਅਤੇ ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਮੰਡੀ 'ਚ ਬਾਰਦਾਨੇ ਦੀ ਵੀ ਕੋਈ ਘਾਟ ਨਹੀਂ ਹੈ। ਆੜ੍ਹਤੀਆਂ ਦਾ ਕਹਿਣਾ ਕਿ ਫਸਲ ਦੀ ਅਦਾਇਗੀ ਵਾਲਾ ਪੋਰਟਲ ਨਵਾਂ ਹੋਣ ਕਾਰਨ ਕੁਝ ਸਮੱਸਿਆ ਜ਼ਰੂਰ ਆ ਰਹੀ ਹੈ, ਪਰ ਉਹ ਵੀ ਕੰਮ ਹੋ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਏ ਮੀਂਹ ਕਾਰਨ ਨਮੀ ਦੀ ਥੋੜੀ ਮੁਸ਼ਕਿਲ ਜ਼ਰੂਰ ਆ ਰਹੀ ਪਰ ਉਨ੍ਹਾਂ ਦੀ ਫਸਲ ਚੁੱਕੀ ਜਾ ਰਹੀ ਹੈ।
ਇਹ ਵੀ ਪੜ੍ਹੋ:1000 ਤੋਂ ਵੱਧ ਸਸਕਾਰ ਕਰ ਚੁੱਕੀ ਹੈ ਲੁਧਿਆਣਾ ਦੀ 'ਸਸਕਾਰ ਟੀਮ'