ਰੂਪਨਗਰ: ਚੋਣ ਕਮਿਸ਼ਨ ਭਾਰਤ ਵੱਲੋਂ ਦਿੱਲੀ ਦੀਆਂ 70 ਅਸੈਂਬਲੀ ਸੀਟਾਂ 'ਤੇ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। 8 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਨੇ ਅਤੇ 11 ਫਰਵਰੀ ਨੂੰ ਉਨ੍ਹਾਂ ਦੀ ਗਿਣਤੀ ਕੀਤੀ ਜਾਵੇਗੀ। ਇਨ੍ਹਾਂ ਚੋਣਾਂ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਰਕਰ ਵੀ ਆਪਣੀ ਕਮਰ ਕੱਸ ਲਈ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਨੇ ਦੱਸਿਆ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੌ-ਸੌ ਜੁਝਾਰੂ ਵਰਕਰ ਦਿੱਲੀ ਦੇ ਵਿੱਚ ਜਾ ਕੇ ਵਿਧਾਨ ਸਭਾ ਚੋਣਾਂ ਦੇ ਵਿੱਚ ਪ੍ਰਚਾਰ ਕਰਨਗੇ।
ਰਣਜੀਤ ਸਿੰਘ ਨੇ ਦਾਅਵਾ ਕਰਦਿਆਂ ਕਿਹਾ ਕਿ ਉਹ ਜਿੱਥੇ ਕੇਜਰੀਵਾਲ ਨੂੰ ਦਿੱਲੀ ਦਾ ਤੀਜੀ ਵਾਰ ਮੁੱਖ ਮੰਤਰੀ ਬਣਾਉਣਗੇ ਉਥੇ ਹੀ ਉਹ ਭਾਜਪਾ ਅਤੇ ਕਾਂਗਰਸ ਦਾ ਮੁੰਹ ਨੂੰ ਬੇਨਕਾਬ ਕਰ ਉੱਥੇ ਖੜ੍ਹੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ।
ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਇਸ ਵਾਰ ਕਾਫੀ ਦਿਲਚਸਪ ਹਨ ਜਿੱਥੇ ਕੇਜਰੀਵਾਲ ਦੀ ਟੀਮ ਦਿੱਲੀ ਦੇ ਵਿਚ ਤੀਜੀ ਵਾਰੀ ਸਰਕਾਰ ਕਰਨ ਦਾ ਦਾਅਵਾ ਕਰ ਰਹੀ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੀ ਦਿੱਲੀ ਦੀਆਂ ਚੋਣਾਂ ਲੜਨ ਵਾਸਤੇ ਕਮਰ ਕੱਸੀ ਹੋਈ ਹੈ।