ਸ੍ਰੀ ਚਮਕੌਰ ਸਾਹਿਬ :ਨੌਜਵਾਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਹੈ ਅਤੇ ਇਸੀ ਤਹਿਤ ਵੱਖ ਵੱਖ ਸ਼ਹਿਰਾਂ ਵਿਚ ਧਰਨੇ ਅਤੇ ਮਾਰਚ ਵੀ ਕੱਢੇ ਜਾ ਰਹੇ ਹਨ। ਬੀਤੇ ਦਿਨ ਸ੍ਰੀ ਚਮਕੌਰ ਸਾਹਿਬ ਦੀ ਧਰਤੀ ਉਤੇ ਵੀ ਨੌਜਵਾਨਾਂ ਨੇ ਰੋਸ ਮਾਰਚ ਕੱਢਿਆ ਅਤੇ ਨਾਲ ਹੀ ਚੰਡੀਗੜ੍ਹ ਚੱਲ ਰਹੇ ਕੌਮੀ ਇਨਸਾਫ ਮੋਰਚੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰ ਕੇ ਧਰਨੇ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ।
ਉਥੇ ਹੀ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਚੌਂਕ ਵਿੱਚ ਨੌਜਵਾਨਾਂ ਨੇ ਲਖਵੀਰ ਸਿੰਘ ਲੱਖੀ ਦੀ ਅਗਵਾਈ ਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ। ਰੋਸ ਮਾਰਚ ਇਹ ਰੋਸ ਮਾਰਚ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ 'ਚ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਸਮਾਪਤ ਹੋਇਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕੀਤਾ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚ ਕੇ ਮੋਰਚੇ ਨੂੰ ਸਫਲ ਕੀਤਾ ਜਾਵੇ, ਤਾਂ ਜੋ ਜੇਲ ਵਿੱਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਵੱਧ ਤੋਂ ਵੱਧ ਪਿੰਡਾਂ ਤੋਂ ਇਕੱਠੇ ਹੋ ਕੇ ਚੰਡੀਗੜ੍ਹ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋ ਕੇ ਕਾਮਯਾਬ ਕਰੋ ਤਾਂ ਜੋ ਸਜ਼ਾ ਭੁਗਤ ਚੁੱਕੇ ਬੰਦੀ ਸਿੰਘ ਰਿਹਾਅ ਹੋ ਸਕਣ ਉਸ ਉਪਰੰਤ ਸ਼ਹਿਰ ਵਿੱਚੋਂ ਕੱਢਿਆ ਰੋਸ ਮਾਰਚ ਇਲਾਕਾ ਵਾਸੀਆਂ ਸਮਰਥਨ ਦੀ ਕੀਤੀ।
ਇਹ ਵੀ ਪੜ੍ਹੋ : ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਵਲੋਂ ਰਜਵਾੜਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਅੱਜ ਵੀ ਜਾਰੀ : ਭਗਵੰਤ ਮਾਨ
ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਮੰਗ ਬਹੁਤ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ ਲੇਕਿਨ ਇਸ ਮੰਗ ਦਾ ਫਿਲਹਾਲ ਕੋਈ ਨਹੀਂ ਨਿਕਲਿਆ ਹੈ ਇਸ ਮੰਗ ਨੂੰ ਮਨਾਉਣ ਦੇ ਲਈ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਕੇਂਦਰ ਸਰਕਾਰ ਉਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁਕੇ ਸਿੰਘ ਜੋ ਅੱਜ ਵੀ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਹਨ ਉਹਨਾਂ ਬੰਦੀ ਸਿੰਘਾਂ ਦੀ ਰਿਹਾਈ ਮੰਗ ਬਹੁਤ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਪਰ ਇਸ ਮੰਗ ਦਾ ਫਿਲਹਾਲ ਕੋਈ ਨਤੀਜਾ ਨਹੀਂ ਨਿਕਲਿਆ ਹੈ, ਜਿਸਨੂੰ ਲੈਕੇ ਨੌਜਵਾਨ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਸਰਕਾਰਾਂ ਖਿਲਾਫ ਰੋਸ ਜਤਾਅ ਰਹੇ ਹਨ। ਇਸੀ ਦੇ ਮੱਦੇਨਰ ਮੋਹਾਲੀ ਵਿਚ ਵੀ ਸਿੰਘਾਂ ਵੱਲੋਂ ਕੌਮੀ ਇਨਸਾਫ ਮੋਰਚਾ ਲਾਇਆ ਗਿਆ ਹੈ ਤਾਂ ਜੋ ਇੱਕਤਰ ਹੋ ਕੇ ਸਰਕਾਰਾਂ ਤੋਂ ਸਿੰਘਾਂ ਦੀ ਰਿਹੈ ਦੀ ਮੰਗ ਕੀਤੀ ਜਾ ਸਕੇ।