ਸ੍ਰੀ ਅਨੰਦਪੁਰ ਸਾਹਿਬ: ਸਿੱਖ ਧਰਮ ਵਿੱਚ ਜਿੱਥੇ ਵਿਸਾਖੀ ਦਾ ਤਿਉਹਾਰ (Festival of Baisakhi) ਪਾਕ ਤੇ ਪਵਿੱਤਰ ਤਿਉਹਾਰ ਨੂੰ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਗੁਰੂ ਘਰਾਂ ਵਿੱਚ ਸੰਗਤਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਵਿਸਾਖੀ ਦੇ ਪਵਿੱਤਰ ਮੌਕੇ ਸੰਗਤਾਂ ਦੂਰ ਦੁਰਾਡੇ ਤੋਂ ਆ ਕੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਖੇ ਨਤਮਸਤਕ ਹੋ ਰਹੀਆਂ ਹਨ। ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਨਤਮਸਤਕ ਹੋਣ ਲਈ ਲਗਾਤਾਰ ਆ ਰਹੀਆਂ ਹਨ, ਪਰ ਅਜਿਹੇ ਵਿੱਚ ਕੁਝ ਨੌਜਵਾਨ ਹੁੱਲੜਬਾਜ਼ੀ ਕਰਦੇ ਵੀ ਨਜ਼ਰ ਆ ਰਹੇ ਹਨ।

ਦਰਅਸਲ ਇਤਿਹਾਸਿਕ ਧਰਤੀ ਸ੍ਰੀ ਕੀਰਤਪੁਰ ਸਾਹਿਬ (Sri Kiratpur Sahib) ਅਤੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦੇ ਵਿਚਕਾਰ ਨੱਕੀਆਂ ਟੋਲ ਪਲਾਜ਼ੇ ਦੇ ਕੋਲ ਦਰਿਆ ਵਗਦਾ ਹੈ। ਜਿਸ ਦੇ ਵਿੱਚ ਨੌਜਵਾਨ ਆਪਣੇ ਨਿੱਜੀ ਵਾਹਨਾਂ ਨਾਲ ਹੁੱਲੜਬਾਜ਼ੀ ਕਰਦੇ ਨਜ਼ਰ ਆਏ। ਇਨ੍ਹਾਂ ਨੌਜਵਾਨਾਂ ਨੇ ਦਰਿਆ ਵਿੱਚ ਟਰੈਕਟਰਾਂ, ਜੀਪਾਂ ਅਤੇ ਮੋਟਰਸਕਾਈਲਾਂ ਨਾਲ ਹੁੱਲੜਬਾਜ਼ੀ ਕੀਤੀ ਅਤੇ ਵਗਦੇ ਦਰਿਆ ਵਿੱਚ ਟਰੈਕਟਰਾਂ ਅਤੇ ਮੋਟਰਸਾਈਕਲਾਂ ਨਾਲ ਸਟੰਟ ਕਰ ਰਹੇ ਹਨ। ਜੋ ਕਿ ਬਹੁਤ ਹੀ ਖਤਰਨਾਕ ਹੈ।
ਦੂਜੇ ਪਾਸੇ ਇਨ੍ਹਾਂ ਨੌਜਵਾਨਾਂ ਦੀ ਹੁੱਲੜਬਾਜ਼ੀ ਸਥਾਨਕ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਕਰ ਰਹੀ ਹੈ, ਕਿਉਂਕਿ ਇਹ ਕੋਈ ਪਹਿਲੀ ਵਾਰ ਨਹੀਂ ਹੋ ਰਿਹਾ, ਸਗੋਂ ਹਰ ਵਾਰ ਜਦੋਂ ਵੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੰਦਾ ਦੇ ਸਮਾਗਮ ਹੁੰਦੇ ਹਨ, ਤਾਂ ਕੁਝ ਹੁੱਲੜਬਾਜ਼ਾ ਵੱਲੋਂ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ, ਜੋ ਸਥਾਨਕ ਪ੍ਰਸ਼ਾਸਨ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰਦਿਆਂ ਹਨ, ਪਰ ਹਰ ਵਾਰ ਦੀ ਤਰ੍ਹਾਂ ਪ੍ਰਸ਼ਾਸਨ ਕੁੰਭ ਦੀ ਨੀਂਦ ਸੌ ਰਿਹਾ ਹੈ ਅਤੇ ਕਿਸੇ ਵੱਡੇ ਹਾਦਸੇ ਹੋਣ ਦੀ ਉਡੀਕ ਕਰ ਰਿਹਾ ਹੈ।

ਇਸ ਮੌਕੇ ਜਦੋਂ ਸਾਡੀ ਚੈਨਲ ਦੀ ਟੀਮ ਵੱਲੋਂ ਮੌਕੇ ਦਾ ਜਾਇਜ਼ਾ ਦਿੱਤਾ ਗਿਆ ਤਾਂ ਉੱਥੇ ਕੋਈ ਵੀ ਅਧਿਕਾਰੀ ਜਾਂ ਪੁਲਿਸ ਮੁਲਾਜ਼ਮ ਮੌਕੇ ‘ਤੇ ਮੌਜੂਦ ਨਹੀਂ ਸੀ, ਜੋ ਇਸ ਹੁੱਲੜਬਾਜ਼ੀ ਨੂੰ ਰੋਕ ਸਕਣ। ਜੇਕਰ ਇਸ ਦਰਿਆ ਦੇ ਵਿੱਚ ਕੋਈ ਅਣਹੋਣੀ ਘਟਨਾ ਹੁੰਦੀ ਹੈ ਤਾਂ ਉਸ ਦਾ ਜ਼ਿੰਮੇਵਾਰ ਕੌਣ ਇਸ ਗੱਲ ਦਾ ਅੰਦਾਜ਼ਾ ਨਾ ਤੁਸੀਂ ਲਗਾ ਸਕਦੇ ਹੋ ਤੇ ਨਾ ਅਸੀਂ।
ਇਹ ਵੀ ਪੜ੍ਹੋ:ਭਾਜਪਾ ਨੇ ਰਾਜਪਾਲ ਨਾਲ ਮੁਲਾਕਾਤ ਕਰ ਘੇਰੀ ਮਾਨ ਸਰਕਾਰ, ਚੁੱਕੇ ਇਹ ਵੱਡੇ ਸਵਾਲ...