ਮੁਹਾਲੀ: ਮਟੌਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸੈਕਟਰ 70 ਦੇ ਸਰਕਾਰੀ ਮੈਰੀਟੋਰੀਅਸ ਸਕੂਲ 'ਚ ਇੱਕ ਵਿੱਦਿਆਰਥੀ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਸਰਕਾਰੀ ਮੈਰੀਟੋਰੀਅਸ ਸਕੂਲ ਦਾ 11ਵੀਂ ਜਮਾਤ ਦਾ ਹੀ ਵਿਦਿਆਰਥੀ ਸੀ ਤੇ ਉਸ ਦਾ ਨਾਂਅ ਹਰਮਨਜੀਤ ਸਿੰਘ।
ਸਕੂਲ ਪ੍ਰਸ਼ਾਸਨ ਵੱਲੋਂ ਹਰਮਨਜੀਤ ਸਿੰਘ ਦੀ ਮੌਤ ਨੂੰ ਖੁਦਕੁਸ਼ੀ ਦੱਸਿਆ ਜਾ ਰਿਹਾ ਹੈ ਸਕੂਲ ਪ੍ਰਿੰਸੀਪਲ ਦਾ ਵੀ ਕਹਿਣਾ ਹੈ ਕਿ ਹਰਮਨਜੀਤ ਸਿੰਘ ਨੇ ਖੁਦਕੁਸ਼ੀ ਕੀਤੀ ਹੈ। ਇਸ ਦੇ ਨਾਲ ਹੀ ਸਕੂਲ ਪ੍ਰਿੰਸੀਪਲ ਸਪਸ਼ਟ ਜਵਾਬਦੇਹੀ ਤੋਂ ਪਿਛੇ ਹੱਟਦੀ ਦਿਖ ਰਹੀ ਹੈ।
ਹਰਮਨਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਰਮਨਜੀਤ ਸਿੰਘ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦਾ ਕਤਲ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਵੱਲੋਂ ਹਰਮਨਜੀਤ ਸਿੰਘ ਦੀ ਮੌਤ ਦੇ ਕਾਰਨਾਂ ਨੂੰ ਲੁਕਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ:ਹੋਲੇ ਮੁਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 1 ਦੀ ਮੌਤ, 14 ਜ਼ਖ਼ਮੀ
ਮਟੌਰ ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਬਿਆਨ ਮੁਤਾਬਕ ਸਕੂਲ ਪ੍ਰਸ਼ਾਸਨ ਵਿਰੁੱਧ ਧਾਰਾ 304ਏ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਹਰਮਨਜੀਤ ਸਿੰਘ ਦੀ ਲਾਸ਼ ਬਾਥਰੂਮ ਪਈ ਹੋਈ ਸੀ ਤੇ ਉਥੇ ਦੀਆਂ ਦੀਵਾਰਾਂ 'ਤੇ ਖੂਨ ਦੇ ਨਿਸ਼ਾਨ ਸਨ ਜਿਸ ਕਾਰਨ ਇਸ ਨੂੰ ਖ਼ੁਦਕੁਸ਼ੀ ਨਹੀਂ ਕਿਹਾ ਜਾ ਸਕਦਾ।