ETV Bharat / state

Punjab Investors Summit: ਸੀਐੱਮ ਮਾਨ ਦਾ ਦਾਅਵਾ ਪੰਜਾਬ ਬਣੇਗਾ ਨੰਬਰ ਇੱਕ ਸਨਅਤੀ ਸੂਬਾ, 'ਖੇਤੀਬਾੜੀ ਨੂੰ ਮੁੜ ਬਣਾਵਾਂਗੇ ਲਾਹੇਵੰਦ ਧੰਦਾ'

ਮੁਹਾਲੀ ਵਿੱਚ 23-24 ਫਰਵਰੀ ਨੂੰ ਹੋਣ ਜਾ ਰਹੇ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਅਤਕਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਨਅਤ ਵਿੱਚ ਮੋਹਰੀ ਸੂਬਾ ਬਣਾਉਣ ਲਈ ਉਹ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਬਾਹਰੀ ਨਿਵੇਸ਼ਕਾਂ ਨਾਲੋਂ ਸਥਾਨਕ ਸਨਅਤ ਨੂੰ ਤਰਜੀਹ ਦਿੱਤੀ ਜਾਵੇਗੀ।

The Chief Minister of Punjab said that Punjab will become the number one industrial state
Punjab Investors Summit: ਸੀਐੱਮ ਮਾਨ ਦਾ ਦਾਅਵਾ ਪੰਜਾਬ ਬਣੇਗਾ ਨੰਬਰ ਇੱਕ ਸਨਅਤੀ ਸੂਬਾ, 'ਖੇਤੀਬਾੜੀ ਨੂੰ ਮੁੜ ਬਣਾਵਾਂਗੇ ਲਾਹੇਵੰਦ ਧੰਦਾ'
author img

By

Published : Feb 7, 2023, 8:44 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਮੌਜੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉੱਭਰੇਗਾ। ਸੂਬੇ ਭਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਇਸ ਖੇਤਰ ਵਿਚਲੀਆਂ ਅਥਾਹ ਸੰਭਾਵਨਾਵਾਂ ਦਾ ਪੂਰਾ ਲਾਹਾ ਲੈਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਸ ਗੱਲੋਂ ਖ਼ੁਸ਼ਕਿਸਮਤ ਹੈ ਕਿ ਇੱਥੇ ਬਹੁਤ ਸਾਰੇ ਕੁਦਰਤੀ ਸਰੋਤ ਹਨ, ਜਿਨ੍ਹਾਂ ਨੂੰ ਕੌਮਾਂਤਰੀ ਸੈਲਾਨੀਆਂ ਲਈ ਸੈਰਗਾਹਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।

ਸੈਰ ਸਪਾਟਾ: ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਚੋਹਾਲ ਡੈਮ, ਨੂਰਪੁਰ ਬੇਦੀ ਅਤੇ ਹੋਰ ਥਾਵਾਂ ਨੂੰ ਆਧੁਨਿਕ ਸੈਰਗਾਹਾਂ ਵਜੋਂ ਵਿਕਸਤ ਕਰਨ ਲਈ ਪੁਖ਼ਤਾ ਤਜਵੀਜ਼ ਲਿਆ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੈਰ-ਸਪਾਟਾ ਕੇਂਦਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਹੜੀਆਂ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਲਿਆ ਸਕਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸੈਰ-ਸਪਾਟੇ ਪੱਖੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ, ਜਿਸ ਤੋਂ ਧਾਰਮਿਕ ਤੇ ਦੇਸ਼ ਭਗਤੀ ਦੇ ਜਜ਼ਬੇ ਦਾ ਝਲਕਾਰਾ ਮਿਲੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟਾ ਖੇਤਰ ਦੀ ਤਰੱਕੀ ਲਈ ਹਰ ਹੀਲਾ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੁਨੀਆ ਭਰ ਦੇ ਸੈਲਾਨੀਆਂ ਦਾ ਧਿਆਨ ਆਪਣੇ ਵੱਲ ਖਿੱਚੇਗਾ।

ਕਾਬਲੀਅਤ ਦਿਖਾਉਣ ਦਾ ਮੌਕਾ: ਮੁੱਖ ਮੰਤਰੀ ਨੇ ਸਥਾਨਕ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਤ ਕਰਦਿਆਂ ਸਥਾਨਕ ਸਨਅਤ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਰਗਾਹਾਂ ਨੂੰ ਵਿਕਸਤ ਕਰਨ ਲਈ ਦੇਸ਼ ਭਰ ਤੋਂ ਜਾਂ ਵਿਦੇਸ਼ਾਂ ਤੋਂ ਵੱਡੀਆਂ ਕੰਪਨੀਆਂ ਨੂੰ ਸੱਦਣ ਦੀ ਥਾਂ ਸਥਾਨਕ ਸਨਅਤਕਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਥਾਨਕ ਸਨਅਤਕਾਰਾਂ ਨੂੰ ਇਸ ਖੇਤਰ ਵਿੱਚ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਪੰਜਾਬ ਸੈਰ-ਸਪਾਟਾ ਸਨਅਤ ਦੇ ਗੜ੍ਹ ਵਜੋਂ ਉੱਭਰੇਗਾ।

ਕੁਦਰਤੀ ਸਰੋਤ ਦੀ ਬੱਚਤ: ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਖੇਤੀ ਉਦਯੋਗ ਨੂੰ ਵੱਡੇ ਪੱਧਰ `ਤੇ ਹੁਲਾਰਾ ਦੇਣ ਦੀ ਵੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦੀ 80 ਫੀਸਦੀ ਪੈਦਾਵਾਰ ਪੰਜਾਬ ਵਿੱਚ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਉਤਪਾਦਨ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇੱਕ ਪਾਸੇ ਉਦਯੋਗਿਕ ਖੇਤਰ ਵਿੱਚ ਕ੍ਰਾਂਤੀ ਆਵੇਗੀ, ਉੱਥੇ ਕਿਸਾਨਾਂ ਦੀ ਆਮਦਨ ਵਧਣ ਦੇ ਨਾਲ-ਨਾਲ ਪਾਣੀ ਦੇ ਰੂਪ ਵਿੱਚ ਬਹੁਮੁੱਲੇ ਕੁਦਰਤੀ ਸਰੋਤ ਦੀ ਬੱਚਤ ਹੋਵੇਗੀ।

ਪ੍ਰਾਜੈਕਟਾਂ ਦੀ ਛੇਤੀ ਪ੍ਰਵਾਨਗੀ: ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਪ੍ਰਾਜੈਕਟਾਂ ਦੀ ਛੇਤੀ ਪ੍ਰਵਾਨਗੀ ਦੇਣ ਲਈ ਬਹੁਤ ਜਲਦ ਅਸ਼ਟਾਮ ਪੇਪਰਾਂ ਲਈ ਕਲਰ ਕੋਡਿੰਗ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਦਯੋਗ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਅਤੇ ਭਿਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਵੀ ਵੱਡੇ ਪੱਧਰ `ਤੇ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Sikh Brothers in Pakistan : ਪਾਕਿਸਤਾਨ ਵਿੱਚ ਹੋਈ ਬੇਅਦਬੀ ਦਾ ਮਾਮਲਾ ਭਖਿਆ, ਸਿੱਖ ਜਥੇਬੰਦੀਆਂ ਨੇ ਕੀਤੀ ਨਿਖੇਧੀ

ਰਿਵਾਇਤੀ ਪਾਰਟੀਆਂ 'ਤੇ ਨਿਸ਼ਾਨਾ: ਮੁੱਖ ਮੰਤਰੀ ਨੇ ਤੰਜ ਕੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਉਦਯੋਗਪਤੀਆਂ ਨੂੰ ਆਪਣੇ ਪ੍ਰਾਜੈਕਟਾਂ ਲਈ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਿਆਂ ਉੱਤੇ ਦਸਤਖ਼ਤ ਕਰਨੇ ਪੈਂਦੇ ਸਨ, ਪਰ ਜਦੋਂ ਤੋਂ ਉਨ੍ਹਾਂ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਹੁਣ ਪੰਜਾਬ ਵਾਸੀਆਂ ਦੇ ਹਿੱਤ ਵਿੱਚ ਸਮਝੌਤਿਆਂ ਉੱਤੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਸੂਖਦਾਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਹਾ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.