ਮੋਹਾਲੀ: ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਕਰਫਿਊ ਜਾਰੀ ਹੈ। ਇਸ ਦੌਰਾਨ ਸਰਕਾਰ ਨੇ ਸੂਬੇ ਵਿੱਚ ਵਿਆਹ ਸਮਾਗਮਾਂ ਵਿੱਚ ਸਿਰਫ਼ ਪਰਿਵਾਰਕ ਮੈਂਬਰਾਂ ਦੇ ਹੀ ਸ਼ਾਮਲ ਹੋਣ ਦੀ ਹਦਾਇਤ ਜਾਰੀ ਕੀਤੀ ਹੋਈ ਹੈ। ਇਸੇ ਦੌਰਾਨ ਪੰਜਾਬ ਵਿੱਚ ਕਈ ਸਾਦੇ ਵਿਆਹ ਸਮਾਗਮ ਵੇਖਣ ਨੂੰ ਮਿਲ ਰਹੇ ਹਨ।
ਇੱਕ ਵਿਆਹ ਸਮਾਗਮ ਮੋਹਾਲੀ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿੱਚ ਦੇਖਣ ਨੂੰ ਮਿਲਿਆ ਹੈ। ਜਿੱਥੇ ਬਹੁਤ ਹੀ ਸਾਦੇ ਢੰਗ ਨਾਲ 2 ਵਿਆਹ ਸਮਾਗਮ ਹੋਏ। ਗੁਰਦਾਸਪੁਰ ਦੀ ਤੋਂ ਜੰਝ ਸਿਰਫ ਪਰਿਵਾਰਕ ਮੈਂਬਰਾਂ ਨਾਲ ਪਹੁੰਚੀ। ਇਸੇ ਤਰ੍ਹਾਂ ਹੀ ਲੜਕੀ ਪਰਿਵਾਰ ਵੱਲੋਂ ਵੀ ਸਿਰਫ਼ ਚਾਰ ਲੋਕਾਂ ਨੇ ਵਿਆਹ ਦੀਆਂ ਰਸਮਾ ਨੂੰ ਨਿਭਾਇਆ। ਇਸ ਮੌਕੇ ਸਮਾਜਿਕ ਫਾਸਲੇ ਦਾ ਧਿਆਨ ਰੱਖਦੇ ਹੋਏ ਪਰਿਵਾਰਕ ਮੈਂਬਰਾਂ ਨੇ ਫੋਟੋ ਵੀ ਖਿਚਵਾਈਆਂ।
ਇਸ ਮੌਕੇ ਗੁਰਦੁਆਰਾ ਕਲਗੀਧਰ ਸਾਹਿਬ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇੱਥੇ ਦੋ ਵਿਆਹਾਂ ਦੇ ਆਨੰਦ ਕਾਰਜ ਬਹੁਤ ਹੀ ਸਾਦੇ ਤਰੀਕੇ ਨਾਲ ਹੋਏ ਹਨ। ਵਿਆਹ ਵਿੱਚ ਹੀ ਪਰਿਵਾਰ ਨੇ ਲੰਗਰ ਦਾ ਪ੍ਰਬੰਧ ਕੀਤਾ ਹੋਇਆ ਸੀ।