ETV Bharat / state

72ਵੇਂ ਗਣਤੰਤਰ ਦਿਵਸ ਮੌਕੇ ਮੋਹਾਲੀ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ - ਗਣਤੰਤਰ ਦਿਵਸ

ਗਣਤੰਤਰ ਦਿਵਸ ਦੇ ਸਮਾਗਮ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਲੋਂੜੀਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ 72ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ।

72ਵੇਂ ਗਣਤੰਤਰ ਦਿਵਸ ਮੌਕੇ ਮੋਹਾਲੀ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

author img

By

Published : Jan 24, 2021, 9:29 PM IST

ਚੰਡੀਗੜ੍ਹ: 72ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਫੇਸ 6 ਮੋਹਾਲੀ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਕੌਮੀ ਝੰਡਾ ਲਹਿਰਾਉਣਗੇ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਮਾਗਮ ਦੇ ਮੱਦੇਨਜ਼ਰ ਲੋਂੜੀਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸਮਾਗਮ ਦੀ ਫੁਲ ਡਰੈਸ ਰਿਹਸਲ ਦਾ ਜ਼ਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਗਰੀਸ਼ ਦਿਆਲਨ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਨੂੰ ਮੁੱਖ ਰੱਖਦਿਆਂ ਸੁਰੱਖਿਆ ਅਤੇ ਹੋਰ ਲੋਂੜੀਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਕੋਈ ਵੱਡਾ ਜਨਤਕ ਇੱਕਠ ਨਹੀਂ ਕੀਤਾ ਜਾਵੇਗਾ ਪਰ ਸਮਾਗਮ ਪੂਰੀ ਦੇਸ਼ ਭਗਤੀ ਅਤੇ ਜੋਸ਼ ਨਾਲ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਵੇਗਾ। ਕੋਵਿਡ 19 ਸਬੰਧੀ ਸੁਰੱਖਿਆ ਹਦਾਇਤਾਂ ਯਕੀਨੀ ਬਣਾਈਆਂ ਜਾਣਗੀਆਂ। ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਅਧਿਕਾਰੀ, ਕਰਮਚਾਰੀ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਇਸ ਮੰਤਵ ਲਈ 4 ਸਕਰੀਨਿੰਗ ਟੀਮਾਂ ਸਮਾਗਮ ਸਥਾਨ 'ਤੇ ਤਾਇਨਾਤ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਵਾਰ ਸਮਾਗਮ ਦੌਰਾਨ ਕੋਈ ਸੱਭਿਆਚਾਰਕ ਪ੍ਰੋਗਰਾਮ ਨਹੀਂ ਪੇਸ਼ ਕੀਤਾ ਜਾਵੇਗਾ ਪਰ ਪੁਲਿਸ ਅਤੇ ਐਨ.ਸੀ.ਸੀ. ਵੱਲੋਂ ਮਾਰਚ ਪਾਸਟ ਕੀਤੀ ਜਾਵੇਗੀ ਅਤੇ ਸਮਾਜਿਕ/ਲੋਕ ਹਿੱਤ ਮੁੱਦਿਆਂ 'ਤੇ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।

ਪਰੇਡ ਦੀ ਅਗਵਾਈ ਨੌਜਵਾਨ ਡੀ.ਐਸ.ਪੀ. ਰੁਪਿੰਦਰਦੀਪ ਕੌਰ ਸੋਹੀ ਵੱਲੋਂ ਕੀਤੀ ਜਾਵੇਗੀ ਅਤੇ ਪੁਲਿਸ ਰੀਕਿਰੂਟ ਟਰੇਨਿੰਗ ਸੈਂਟਰ (ਪੀ.ਆਰ.ਟੀ.ਸੀ.) ਜਹਾਨਖੇਲ੍ਹਾ ਦੀਆਂ ਟੁਕੜੀਆਂ ਅਤੇ ਯੂ.ਟੀ. ਚੰਡੀਗੜ੍ਹ ਦੀ ਪੁਲਿਸ ਦੀ ਟੁਕੜੀ ਵੀ ਇਸ ਮੌਕੇ ਮਾਰਚ ਪਾਸਟ ਵਿੱਚ ਸ਼ਾਮਲ ਹੋਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.