ਮੋਹਾਲੀ: ਬਾਲ ਗੋਪਾਲ ਗਊਸ਼ਾਲਾ ਦੇ ਜ਼ਮੀਨ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ 'ਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਦਿਆਂ ਬਲਬੀਰ ਸਿੰਘ ਸਿੱਧੂ ਦਾ ਪੁਤਲਾ ਫੂਕਿਆ ਗਿਆ ਤੇ ਪੰਜਾਬ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੋਹਾਲੀ ਜਿਲ੍ਹੇ ਦੇ ਲੀਡਰਸ਼ਿਪ ਨੇ ਮੋਹਾਲੀ ਦੇ ਫੇਸ 7 ਚਾਵਲਾ ਲਾਈਟ ਪੁਆਇੰਟ ਤੇ ਇਕੱਠੇ ਹੋ ਕੇ ਪਹਿਲਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਤਾਰੀਫ਼ ਕੀਤੀ ਦੂਜੇ ਪਾਸੇ ਉਨ੍ਹਾਂ ਨੇ ਮੋਹਾਲੀ ਵਿਧਾਨ ਵਿਧਾਇਕ ਅਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਛੋਟੇ ਭਰਾ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਖਿਲਾਫ਼ ਭੂ ਮਾਫੀਆ ਚੋਰ ਠੱਗ ਜਿਹੇ ਸ਼ਬਦਾਂ ਨਾਲ ਪੁਕਾਰਿਆ।
ਉਨ੍ਹਾਂ ਮੀਡੀਆ ਦੇ ਸਾਹਮਣੇ ਚੈਲੇਂਜ ਕੀਤਾ ਕਿ ਆਉਣ ਵਾਲੇ ਟਾਈਮ ਵਿੱਚ ਆਮ ਆਦਮੀ ਪਾਰਟੀ ਬਲਬੀਰ ਸਿੰਘ ਸਿੱਧੂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰਕੇ ਵੀ ਉਨ੍ਹਾਂ ਤੇ ਸ਼ਿਕੰਜਾ ਕੱਸਣ ਵਿਚ ਕੋਈ ਕਸਰ ਨਹੀਂ ਛੱਡੇਗੀ।
ਮੁਹਾਲੀ ਜ਼ਿਲ੍ਹੇ ਦੇ ਯੂਥ ਪ੍ਰਧਾਨ ਗੁਰਤੇਜ ਸਿੰਘ ਪਨੂੰ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਲੈਂਡ ਚੇਸਟਰ ਮਾਮਲੇ ਵਿੱਚ ਤੇ ਹੁਣ ਬਾਲ ਗੋਪਾਲ ਗਊਸ਼ਾਲਾ ਦੇ ਮਾਮਲੇ ਵਿੱਚ ਬਲਬੀਰ ਸਿੰਘ ਸਿੱਧੂ ਤੇ ਅਮਰਜੀਤ ਸਿੰਘ ਜੀਤੀ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਸੀ, ਚੋਣ ਵਿੱਚ ਆਪਣੀ ਸਰਕਾਰ ਬਣਨ ਜਾ ਰਹੀ ਹੈ ਤੇ ਇਸ ਤੋਂ ਬਾਅਦ 1-1 ਰੁਪਏ ਦਾ ਹਿਸਾਬ ਲਿਆ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੇਰਾਬਸੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਲੀਡਰ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਹਲਕਾ ਇੰਚਾਰਜ ਲਾਉਣ ਦਾ ਕੰਮ ਪਾਰਟੀ ਦੇ ਉੱਚ ਲੀਡਰਸ਼ਿਪ ਦਾ ਕੰਮ ਹੁੰਦਾ ਹੈ। ਇਸ ਕਰਕੇ ਜਲਦ ਹੀ ਹਲਕੇ ਦਾ ਇੰਚਾਰਜ ਵੀ ਲਾ ਦਿੱਤਾ ਜਾਵੇਗਾ। ਉਨ੍ਹਾਂ ਨੇ ਮੀਡੀਆ ਦੇ ਸਾਹਮਣੇ ਇਹ ਵੀ ਕਿਹਾ ਕਿ ਡੇਰਾਬੱਸੀ ਵਿਚ ਆਮ ਆਦਮੀ ਪਾਰਟੀ ਦਾ ਕੋਈ ਵੀ ਮੁਕਾਬਲਾ ਕਿਸੇ ਨਾਲ ਨਹੀਂ ਹੈ ਤੇ ਆਮ ਆਦਮੀ ਪਾਰਟੀ ਦੀ ਹੀ ਆਪਣੀ ਹਨ੍ਹੇਰੀ ਚੱਲ ਰਹੀ ਹੈ।
ਪੰਜਾਬ ਸਰਕਾਰ ਦੇ ਸਾਢੇ 4 ਸਾਲ ਦਾ ਸਮਾਂ ਗੁਜ਼ਰ ਚੁੱਕਿਆ ਹੈ ਤੇ ਸਰਕਾਰ ਅਤੇ ਉਨ੍ਹਾਂ ਦੇ ਮੰਤਰੀਆਂ ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਿਹਤ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਤੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਭੂ ਮਾਫ਼ੀਆ ਕਹਿ ਕੇ ਬਾਲ ਗੋਪਾਲ ਗਊਸ਼ਾਲਾ ਦੀ ਜ਼ਮੀਨ ਹੜੱਪਣ ਦਾ ਵੀ ਸੰਗੀਨ ਆਰੋਪ ਲਾਇਆ ਹੈ। ਜਦ ਕਿ ਇਸ ਮਾਮਲੇ ਵਿਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਇਕ ਪ੍ਰੈੱਸ ਕਾਨਫਰੰਸ ਰਾਹੀਂ ਇਸ ਸੀ ਦਾ ਸਪੱਸ਼ਟੀਕਰਨ ਦੇ ਚੁੱਕੇ ਹਨ ਕਿ ਬਾਲ ਗੋਪਾਲ ਗਊਸ਼ਾਲਾ ਨਾਲ ਉਨ੍ਹਾਂ ਦਾ ਕੰਮ ਸਿਰਫ਼ ਸੇਵਾ ਹੈ।