ਮੋਹਾਲੀ : "ਆਪ" ਦੀ ਯੂਥ ਆਗੂ ਅਨਮੋਲ ਗਗਨ ਮਾਨ ਦੀ ਸਿਹਤ ਖਰਾਬ ਹੋਣ ਦੇ ਚਲਦੇ ਅੱਜ ਉਨ੍ਹਾਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਥੇ ਮਾਹਰ ਡਾਕਟਰਾਂ ਦੀ ਨਿਗਰਾਨੀ 'ਚ ਉਨ੍ਹਾਂ ਦਾ ਇਲਾਜ ਜਾਰੀ ਹੈ।
ਜ਼ਿਕਰਯੋਗ ਹੈ ਕਿ ਭਾਜਪਾ ਵਰਕਰਾਂ ਵੱਲੋਂ ਮਹਿਲਾਵਾਂ ਨਾਲ ਕੀਤੀ ਗਈ ਬਦਸਲੂਕੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਸਨ। ਇਸ ਦੌਰਾਨ ਅਨਮੋਲ ਗਗਨ ਨੂੰ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਦੇ ਚਲਦੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਅੱਜ ਸਵੇਰੇ ਸਿਹਤ ਹੋਰ ਖਰਾਬ ਹੋਣ ਤੋਂ ਬਾਅਦ ਅਨਮੋਲ ਗਗਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਗੰਭੀਰ ਸੱਟਾਂ ਲੱਗਣ ਦੀ ਵਜ੍ਹਾ ਨਾਲ ਇਨਫੈਕਸ਼ਨ ਹੋਣ ਮਗਰੋਂ ਅਨਮੋਲ ਨੂੰ ਇਥੇ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਦੇ ਹੱਕ 'ਚ ਬੱਬੂ ਮਾਨ, ਲਾਠੀਚਾਰਜ ਦੀ ਕੀਤੀ ਨਿੰਦਾ