ਮੋਹਾਲੀ: ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਦੇ ਸੀ.ਐਮ ਮਨੋਹਰ ਲਾਲ ਖੱਟਰ ਦੇ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਦਾ ਪੁਤਲਾ ਵੀ ਸਾੜਿਆ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੁਲਤਾਰ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ 'ਤੇ ਖਾਸ ਕਰਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਸਾਨਾਂ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਇਆ ਕਿਹਾ ਕਿ ਐਸ.ਡੀ.ਐਮ 'ਤੇ ਅਫ਼ਸਰ ਨੂੰ ਲਾਠੀਚਾਰਜ ਮੌਕੇ ਕਲੀਨ ਚਿੱਟ ਦੇਣਾ ਬਹੁਤ ਮੰਦਭਾਗੀ ਗੱਲ ਹੈ।
ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਜਿਹੜਾ ਵਿਧਾਨ ਸਭਾ ਸੈਸ਼ਨ ਵਿੱਚ ਜਿਹੜਾ ਬੁਲਾਇਆ ਗਿਆ ਸੀ। ਉਹ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਗਈਆਂ। ਜਦੋਂ ਕਿ ਖੇਤੀ ਕਾਨੂੰਨ ਤੋਂ ਸੰਬੰਧਿਤ ਮਾਮਲਿਆਂ ਵਿੱਚ ਸੰਵਿਧਾਨ ਸੈਸ਼ਨ ਸਹੀ ਤਰੀਕੇ ਨਾਲ ਚੱਲਣਾ ਚਾਹੀਦਾ ਹੈ।ਸਰਕਾਰ ਜਾਣ ਬੁੱਝ ਕੇ ਇਸ ਨੂੰ ਲਟਕਾ ਰਹੀ ਹੈ। ਪਰ ਆਮ ਆਦਮੀ ਪਾਰਟੀ ਦਾ ਸਟੈਂਡ ਪਹਿਲਾਂ ਵੀ ਕਿਸਾਨਾਂ ਨਾਲ ਸੀ 'ਤੇ ਹੁਣ ਵੀ ਰਹੇਗਾ। ਇਸ ਦੌਰਾਨ ਉਨ੍ਹਾਂ ਨੇ ਪੁਤਲਾ ਸਾੜ ਕੇ ਪੰਜਾਬ ਸਰਕਾਰ ਅਤੇ ਖਾਸ ਕਰਕੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਕਿਸਾਨਾਂ 'ਤੇ ਲਾਠੀਚਾਰਜ ਕਰਨ ਦੇ ਮਾਮਲੇ ਵਿੱਚ ਹੁਣ ਇਹ ਘਟਨਾ ਜ਼ਿਆਦਾ ਹੀ ਜ਼ੋਰ ਫੜ੍ਹ ਰਹੀ ਹੈ 'ਤੇ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾਂ ਰਿਹਾ ਹੈ। ਹਾਲਾਂਕਿ ਇਕ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਵੱਲੋਂ ਚੰਡੀਗੜ੍ਹ ਵਿੱਚ ਭਾਜਪਾ ਦੇ ਘਰਿਆਲਾ ਦਾ ਘਿਰਾਓ ਕੀਤਾ ਗਿਆ ਸੀ ਅਤੇ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਸੀ। ਉਸੇ ਸਮੇਂ ਮਹਿਲਾਵਾਂ ਲੀਡਰ ਜ਼ਖ਼ਮੀ ਹੋਏ ਸਨ।
ਆਮ ਆਦਮੀ ਪਾਰਟੀ ਸਮੂਹ ਲੀਡਰਸ਼ਿਪ ਮੋਹਾਲੀ ਵੱਲੋਂ ਮੁਹਾਲੀ ਦੇ 3 ਅਤੇ 5 ਫ਼ੇਸ ਦੀ ਟਰੈਫਿਕ ਲਾਈਟ ਪੁਆਇੰਟ 'ਤੇ ਧਰਨਾ ਦਿੱਤਾ ਗਿਆ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਸਾੜਿਆ ਗਿਆ। ਜਿਸ ਤਰ੍ਹਾਂ ਦਾ ਰੋਸ ਮਿਲ ਰਿਹਾ 'ਤੇ ਕਿਸਾਨਾਂ 'ਤੇ ਜਿਸ ਤਰ੍ਹਾਂ ਦੇ ਲਾਠੀਚਾਰਜ ਦਾ ਮਾਮਲਾ ਹੁਣ ਅੱਗ ਫੜਦਾ ਜਾਂ ਰਿਹਾ ਹੈ। ਇਸ ਤੋਂ ਅੰਦਾਜ਼ਾ ਲਾਇਆ ਜਾਂ ਰਿਹਾ ਕਹਿਣ ਵਾਲੇ ਟਾਈਮ ਵਿੱਚ ਇਹ ਮਾਮਲਾ ਹੋਰ ਵੀ ਭਖਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ:- ਮਨੋਹਰ ਲਾਲ ਖੱਟਰ ਨੇ ਕੈਪਟਨ ਤੋਂ ਪੁੱਛੇ 8 ਸਵਾਲ, ਕਿਸਾਨ ਵਿਰੋਧੀ ਕਿਹੜੀ ਸਰਕਾਰ?