ਮੋਹਾਲੀ: ਆਮ ਆਦਮੀ ਪਾਰਟੀ ਪੰਜਾਬ ਦੇ ਮਹਿਲਾ ਵਿੰਗ ਵੱਲੋਂ ਪੰਜਾਬ ਸਮੇਤ ਦੇਸ਼ ’ਚ ਔਰਤਾਂ ਅਤੇ ਕਿਸਾਨਾਂ ਖਿਲਾਫ਼ ਭਾਜਪਾ ਆਗੂਆਂ ਵੱਲੋਂ ਵਰਤੀ ਜਾਂਦੀ ਭੱਦੀ ਸ਼ਬਦਾਵਲੀ ਅਤੇ ਹਮਲੇ ਕਰਨ ਵਿਰੁੱਧ ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ। ਜਿਸ ਦੌਰਾਨ ਮਹਿਲਾਵਾਂ 'ਤੇ ਪਾਣੀ ਦੀਆਂ ਬੁਛਾੜਾਂ 'ਤੇ ਲਾਠੀਚਾਰਜ ਕੀਤਾ ਗਿਆ ਸੀ।
ਜਿਸ ਦੇ ਵਿਰੋਧ ਵਜੋਂ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਵੱਲੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਮਨੀਸ਼ਾ ਗੁਲਾਟੀ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਮਹਿਲਾ ਵਰਕਰਾਂ ਨਾਲ ਬਦਸਲੂਕੀ ਅਤੇ ਮਾਰ ਕੁੱਟ ਨੂੰ ਲੈ ਕੇ ਗੱਲਬਾਤ ਕੀਤੀ। ਜਿਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਸਿੰਘ ਥਿਆੜਾ ਨੇ ਕਿਹਾ ਕਿ 29 ਅਗਸਤ ਨੂੰ 'ਆਪ' ਮਹਿਲਾ ਵਿੰਗ ਵੱਲੋਂ ਚੰਡੀਗੜ੍ਹ ਵਿੱਚ ਧਰਨੇ ਦੌਰਾਨ ਮਹਿਲਾਵਾਂ ਵਰਕਰਾਂ ਦੇ ਨਾਲ ਚੰਡੀਗੜ੍ਹ ਪੁਲਿਸ ਨੇ ਮਾਰ ਕੁੱਟ 'ਤੇ ਸਰੀਰਕ ਛੇੜਛਾੜ ਕੀਤੀ ਹੈ।
ਜਦੋਂ ਕਿ ਔਰਤਾਂ ਨੂੰ ਰੋਕਣ ਲਈ ਮਰਦ ਪੁਲਿਸ ਦੇ ਸਿਪਾਹੀਆਂ ਨੂੰ ਅੱਗੇ ਰੱਖਿਆ ਗਿਆ ਸੀ। ਜਦੋਂ ਕਿ ਮਹਿਲਾ ਪੁਲਿਸ ਮੁਲਾਜ਼ਮਾ ਨੂੰ ਪਿੱਛੇ ਰੱਖਿਆ ਗਿਆ। ਜਿਸ ਕਰਕੇ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਤੋਂ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਵਿੱਚ ਉਚਿਤ ਕਾਰਵਾਈ ਕੀਤੀ ਜਾਵੇ।
ਉਧਰ ਇਸ ਧਰਨੇ ਦੌਰਾਨ ਜਖ਼ਮੀ ਹੋਈ। ਮਹਿਲਾ ਯੂਥ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ ਦੀ ਤਬਿਅਤ ਵਿਗੜਨ ਤੋਂ ਬਾਅਦ ਮੰਗਲਵਾਰ ਨੂੰ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਸ਼ਿਕਾਇਤ ਦਿੱਤੀ ਗਈ ਹੈ। ਉਸ 'ਤੇ ਵਿਚਾਰ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ 'ਤੇ ਲਾਠੀਚਾਰਜ ਪਾਣੀ ਦੀ ਬੁਛਾੜਾਂ ਕਰਨ ਦਾ ਮਾਮਲਾ ਗਰਮ ਹੁੰਦਾ ਜਾਂ ਰਿਹਾ ਹੈ। ਇੱਕ ਪਾਸੇ ਇਸ ਮਾਮਲੇ ਨੂੰ ਲੈ ਕੇ ਜਿੱਥੇ ਆਮ ਆਦਮੀ ਪਾਰਟੀ ਦੀ ਫੱਟੜ ਹੋਈ ਲੀਡਰ ਅਨਮੋਲ ਗਗਨ ਮਾਨ ਫੋਰਟਿਸ ਹਾਸਪਿਟਲ ਵਿੱਚ ਭਰਤੀ ਹੋਈ। ਹਾਲਾਂਕਿ ਉਸ ਨੂੰ ਦੁਪਹਿਰ ਬਾਅਦ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ:- ਬੇਅਦਬੀ ਮਾਮਲਾ : ਬਰਗਾੜੀ ਦਾ ਦੌਰਾ ਕਰੇਗੀ SIT ਟੀਮ