ਮੋਹਾਲੀ: ਕੋਰੋਨਾ ਮਹਾਂਮਾਰੀ ਨੂੰ ਲੈਕੇ ਸਰਕਾਰ ਵਲੋਂ ਕਈ ਤਰ੍ਹਾਂ ਯਤਨ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰ ਵਲੋਂ ਲੋਕਾਂ ਨੂੰ ਵੈਕਸੀਨ ਮੁਫ਼ਤ ਲਗਾਉਣ ਦੀ ਵੀ ਗੱਲ ਕੀਤੀ ਜਾ ਰਹੀ ਹੈ। ਪਰ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਉਸ ਸਮੇਂ ਖੁੱਲ੍ਹ ਗਈ ਜਦੋਂ ਸਰਕਾਰੀ ਵੈਕਸੀਨ ਨੂੰ ਸਿਹਤ ਮੰਤਰੀ ਵਲੋਂ ਨਿੱਜੀ ਹਸਪਤਾਲਾਂ ਨੂੰ ਲੋਕਾਂ ਦੀ ਲੁੱਟ ਕਰਨ ਲਈ ਮਹਿੰਗੇ ਭਾਅ ਵੇਚ ਦਿੱਤਾ ਗਿਆ। ਇਸ ਨੂੰ ਲੈਕੇ ਅਕਾਲੀ ਦਲ ਵਲੋਂ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਹੋਇਆਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਦਿਆਂ ਕਾਰਵਾਈ ਦੀ ਮੰਗ ਕੀਤੀ।
ਇਸ ਨੂੰ ਲੈਕੇ ਅਕਾਲੀ ਦਲ ਦੇ ਸੀਨੀਅਰ ਲੀਡਰ ਸੁਰਜੀਤ ਸਿੰਘ ਰੱਖੜਾ ਦਾ ਕਹਿਣਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਕੋਰੋਨਾ ਮਹਾਂਮਾਰੀ 'ਚ ਵੀ ਘੁਟਾਲੇ ਕਰਨ 'ਤੇ ਤੁਰੀ ਹੋਈ ਹੈ।
ਇਸ ਨੂੰ ਲੈਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਵੰਸ ਬੰਟੀ ਰੋਮਾਣਾ ਦਾ ਕਹਿਣਾ ਕਿ ਸਰਕਾਰ ਵਲੋਂ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਪਰਵਾਹ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਵੈਕਸੀਨ ਘੁਟਾਲੇ ਦੇ ਚੱਲਦਿਆਂ ਚੀਫ ਸਕੱਤਰ ਵਲੋਂ ਖੁਦ ਟਵੀਟ ਕਰਦਿਆਂ ਪ੍ਰਾਈਵੇਟ ਹਸਪਤਾਲਾਂ ਦੀ ਪੁਸ਼ਤਪਨਾਹੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਚੁੱਪ ਹੈ ਅਤੇ ਸਿਹਤ ਮੰਤਰੀ ਘੁਟਾਲੇ 'ਤੇ ਘੁਟਾਲੇ ਕਰਦਾ ਜਾ ਰਿਹਾ ਹੈ। ਇਸ ਨੂੰ ਲੈਕੇ ਜਿਥੇ ਉਨ੍ਹਾਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਉਥੇ ਹੀ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ।
ਇਹ ਵੀ ਪੜ੍ਹੋ:Police Action: ਕੋਵਿਡ ਨਿਯਮਾਂ ਦੀਆਂ ਧੱਜੀਆਂ ਉਡਾਉਣ 'ਤੇ ਅਕਾਲੀ ਅਤੇ 'ਆਪ' ਆਗੂਆਂ ਖਿਲਾਫ਼ ਮਾਮਲੇ ਦਰਜ