ETV Bharat / state

ਅਕਾਲੀ ਵਿਧਾਇਕ ਵੱਲੋਂ ਕਾਂਗਰਸੀ ਲੀਡਰਾਂ ਦੀ ਡੀਸੀ ਨੂੰ ਸ਼ਿਕਾਇਤ

author img

By

Published : Nov 30, 2021, 4:32 PM IST

ਡੇਰਾਬੱਸੀ ਤੋਂ ਅਕਾਲੀ ਦਲ ਦੇ ਵਿਧਾਇਕ ਐੱਨ.ਕੇ. ਸ਼ਰਮਾ (Akali Dal MLA NK Sharma) ਨੇ ਲਾਲੜੂ ਦੇ ਨਗਰ ਕੌਂਸਲ ਦੇ ਪ੍ਰਧਾਨ ‘ਤੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਦਰਖਤ ਵੇਚਣ ਦੇ ਇਲਜ਼ਾਮ ਲਗਾਏ ਹਨ। ਜਿਸ ਦੇ ਸਬੰਧ ਵਿੱਚ ਉਨ੍ਹਾਂ ਨੇ ਜ਼ਿਲ੍ਹੇ ਦੇ ਡੀਸੀ ਨੂੰ ਉਨ੍ਹਾਂ ਬਾਰੇ ਲਿਖਤੀ ਸ਼ਿਕਾਇਤ ਵੀ ਕੀਤੀ ਹੈ।

ਅਕਾਲੀ ਵਿਧਾਇਕ ਵੱਲੋਂ ਕਾਂਗਰਸੀ ਲੀਡਰਾਂ ਦਾ ਡੀਸੀ ਨੂੰ ਸ਼ਿਕਾਇਤ

ਮੋਹਾਲੀ: ਵਿਧਾਨ ਸਭਾ ਹਲਕਾ ਡੇਰਾਬੱਸੀ (Assembly constituency Dera Bassi) ਦੇ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ ਵੱਲੋਂ ਡਿਪਟੀ ਕਮਿਸ਼ਨਰ (Deputy Commissioner) ਐੱਸ.ਏ.ਐੱਸ. ਨਗਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਲਾਲੜੂ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਅਤੇ ਕਾਰਜਸਾਧਕ ਅਫ਼ਸਰ ਵੱਲੋਂ ਅਣਅਧਿਕਾਰਤ ਤੌਰ ‘ਤੇ ਦਰਖ਼ਤ ਕੱਟਕੇ ਵੇਚਣ ਦਾ ਮਾਮਲਾ ਡਿਪਟੀ ਕਮਿਸ਼ਨਰ (Deputy Commissioner) ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਮੰਗ ਪੱਤਰ ਵਿੱਚ ਕਿਹਾ ਗਿਆ ਕਿ ਨਗਰ ਕੌਂਸਲ ਲਾਲੜੂ ਕੋਲੀ ਮਾਜਰਾ ਮੁਹਾਲੀ (Mohali) ਵਿਖੇ 80-90 ਏਕੜ ਵਿੱਚ ਦਰਖ਼ਤ ਅਤੇ ਕਈ ਸਾਲਾਂ ਤੋਂ ਲੱਗੇ ਸਨ। ਸ੍ਰੀਮਤੀ ਬਿੰਦੂ ਰਾਣੀ ਪ੍ਰਧਾਨ ਨਗਰ ਕੌਂਸਲ ਉਸ ਦੇ ਪਤੀ ਮੁਕੇਸ਼ ਰਾਣਾ ਅਤੇ ਅਸ਼ੋਕ ਕੁਮਾਰ ਕਾਰਜਸਾਧਕ ਅਫਸਰ ਨਗਰ ਕੌਂਸਲ ਲਾਲੜੂ ਨੇ ਅਣਅਧਿਕਾਰਤ ਤੌਰ ਤੇ ਦਰਖ਼ਤ ਕੱਟਕੇ ਵੇਚ ਦਿੱਤੇ ਹਨ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਐੱਨ.ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਮਿਉਸੀਪਲ ਐਕਟ (Punjab Municipal Act) ਦੀ ਧਾਰਾ ਅਨੁਸਾਰ ਕੋਈ ਵੀ ਚੱਲ ਅਤੇ ਅਚੱਲ ਜਾਇਦਾਦ ਨਗਰ ਕੌਂਸਲ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀਂ ਵੇਚੀ ਜਾ ਸਕਦੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਨੂੰ ਜਦ ਦਰਖ਼ਤ ਕੱਟਣ ਦੀ ਲੋੜ ਹੁੰਦੀ ਹੈ ਤਾਂ ਸਰਕਾਰ ਵੱਲੋਂ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ। ਇਸ ਤੋਂ ਬਾਅਦ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਜਾਂਦੇ ਹਨ ਅਤੇ ਉਸ ਤੋਂ ਬਾਅਦ ਖੁੱਲ੍ਹੀ ਬੋਲੀ ਹੁੰਦੀ ਹੈ ਅਤੇ ਫਿਰ ਬੋਲੀ ਹੋਣ ਤੋਂ ਬਾਅਦ ਇਨ੍ਹਾਂ ਦਰਖ਼ਤਾਂ ਦੀ ਕਟਾਈ ਕੀਤੀ ਜਾਂਦੀ ਹੈ, ਪਰ ਇੱਥੇ ਅਜਿਹਾ ਕੁਝ ਨਹੀਂ ਹੋਇਆ।

ਉਨ੍ਹਾਂ ਕਿਹਾ ਅੱਜ ਕਾਂਗਰਸ ਦੇ ਰਾਜ ਵਿੱਚ ਖੁੱਲ੍ਹੇ ਆਮ ਜ਼ੀਰਕਪੁਰ ਵਿੱਚ ਕਾਂਗਰਸੀ ਲੀਡਰ ਨਾਜਾਇਜ਼ ਮਾਈਨਿੰਗ (Illegal mining) ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਐਲਾਨ ਤੋਂ ਬਾਅਦ ਵੀ ਕਾਂਗਰਸੀ ਲੀਡਰ ਨਾਜਾਇਜ਼ ਰੇਤ ਮਾਫੀਆ ਚਲਾ ਰਹੇ ਹਨ। ਇਸ ਮੌਕੇ ਐੱਨ.ਕੇ ਸ਼ਰਮਾ ਨੇ ਪੰਜਾਬ ਕਾਂਗਰਸ (Punjab Congress) ਦੀ ਸਾਰੀ ਪਾਰਟੀ ਨੂੰ ਪੰਜਾਬ ਦੀ ਲੁੱਟ ਲਈ ਜ਼ਿੰਮੇਵਾਰ (Responsible) ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਚੋਣਾ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਕਾਂਗਰਸੀ ਲੀਡਰ ਪੰਜਾਬ ਦੀ ਲੁੱਟ ਨੂੰ ਵਧਾ ਰਹੇ ਹਨ।

ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ (Government of Shiromani Akali Dal) ਆਉਣ ‘ਤੇ ਹਲਕੇ ਦੀ ਲੁੱਟ ਕਰਨ ਵਾਲੇ ਕਾਂਗਰਸੀ ਲੀਡਰਾਂ (Congress leaders) ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦਾ ਸਿਆਸੀ ਸਫਰ, ਪ੍ਰਾਪਤੀਆਂ ਤੇ ਔਕੜਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.