ETV Bharat / state

Anantnag Encounter: ਅਨੰਤਨਾਗ ਅੱਤਵਾਦੀ ਹਮਲੇ 'ਚ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਇਲਾਕੇ 'ਚ ਸੋਗ ਦੀ ਲਹਿਰ, ਪਰਿਵਾਰ ਦਾ ਰੋ ਰੋ ਬੁਰਾ ਹਾਲ

ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਮੁਹਾਲੀ ਦਾ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ ਵੀ ਸ਼ਹੀਦ ਹੋ ਗਏ ਸੀ। ਉਨ੍ਹਾਂ ਦੀ ਸ਼ਹਾਦਤ 'ਤੇ ਉਨ੍ਹਾਂ ਦੇ ਮੁਹਾਲੀ ਸਥਿਤ ਜੱਦੀ ਪਿੰਡ ਭੜੌਜੀਆਂ ਵਿੱਚ ਸੋਗ ਦੀ ਲਹਿਰ ਹੈ। ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਲਕੇ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਪਹੁੰਚ ਜਾਵੇਗੀ। (Anantnag Encounter)(Anantnag Encounter Update)

Martyr Colonel Manpreet Singh
Martyr Colonel Manpreet Singh
author img

By ETV Bharat Punjabi Team

Published : Sep 14, 2023, 1:30 PM IST

Updated : Sep 14, 2023, 4:44 PM IST

ਪਰਿਵਾਰਕ ਮੈਂਬਰ ਜਾਣਕਾਰੀ ਦਿੰਦੇ ਹੋਏ

ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਮੁਹਾਲੀ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ ਸ਼ਹੀਦ ਹੋ ਗਏ। ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਉਨ੍ਹਾਂ ਦੇ ਮੁਹਾਲੀ ਸਥਿਤ ਜੱਦੀ ਪਿੰਡ ਭੜੌਜੀਆਂ ਵਿੱਚ ਸੋਗ ਦੀ ਲਹਿਰ ਹੈ। ਕਰਨਲ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਲਕੇ ਮੁਹਾਲੀ ਉਨ੍ਹਾਂ ਦੇ ਜੱਦੀ ਪਿੰਡ ਪਹੁੰਚੇਗੀ। ਜਿਸ ਦੀ ਜਾਣਕਾਰੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਰਿਮਦਰ ਗਿੱਲ ਵਲੋਂ ਦਿੱਤੀ ਗਈ। (Anantnag Encounter)(Anantnag Encounter Update)

ਪਰਿਵਾਰ ਨੂੰ ਮਨਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਮਾਣ: ਇਸ ਸਬੰਧੀ ਸ਼ਹੀਦ ਦੀ ਭੈਣ ਅਤੇ ਚਾਚੇ ਦਾ ਕਹਿਣਾ ਕਿ ਕਰਨਲ ਮਨਪ੍ਰੀਤ ਸਿੰਘ 'ਚ ਬਚਪਨ ਤੋਂ ਹੀ ਫੌਜ 'ਚ ਭਰਤੀ ਹੋਣ ਦਾ ਜ਼ਨੂਨ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਕਈ ਪੀੜੀਆਂ ਤੋਂ ਫੌਜ 'ਚ ਭਰਤੀ ਹੋ ਕੇ ਦੇਸ਼ ਸੇਵਾ ਕਰ ਰਿਹਾ ਹੈ। ਇਸ ਦੇ ਨਾਲ ਹੀ ਸ਼ਹੀਦ ਮਨਪ੍ਰੀਤ ਦੀ ਭੈਣ ਨੇ ਦੱਸਿਆ ਕਿ ਆਪਣੇ ਬੇਟੇ ਨੂੰ ਵੀ ਉਹ ਫੌਜ 'ਚ ਭਰਤੀ ਕਰਨਾ ਚਾਹੁੰਦੇ ਸੀ ਤੇ ਹਮੇਸ਼ਾ ਕਹਿੰਦੇ ਸੀ ਕਿ ਇੱਕ ਦਿਨ ਦੁਨੀਆ 'ਤੇ ਅਜਿਹਾ ਨਾਮ ਕਰਾਂਗਾ ਕਿ ਹਰ ਕੋਈ ਸਲੂਟ ਮਾਰੇਗਾ ਤੇ ਉਨ੍ਹਾਂ ਅੱਜ ਉਹ ਕਰ ਦਿਖਾਇਆ। ਪਰਿਵਾਰ ਦਾ ਕਹਿਣਾ ਕਿ ਉਨ੍ਹਾਂ ਨੂੰ ਮਨਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਮਾਣ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਫੌਜ ਵਲੋਂ ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਸ਼੍ਰੀਨਗਰ ਲਿਆਂਦੀ ਜਾਵੇਗੀ, ਜਿਥੇ ਭਲਕੇ ਦੁਪਹਿਰ 12 ਵਜੇ ਦੇ ਕਰੀਬ ਚੰਡੀਗੜ੍ਹ ਲਿਆਂਦੀ ਜਾਵੇਗੀ।

ਸ਼ਹੀਦ ਮਨਪ੍ਰੀਤ ਸਿੰਘ ਦਾ ਪਰਿਵਾਰ: ਸ਼ਹੀਦ ਮਨਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਏ ਹਨ। ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਮੁਹਾਲੀ ਸਥਿਤ ਜੱਦੀ ਪਿੰਡ ਭੜੌਜੀਆਂ ਸਣੇ ਪੰਚਕੂਲਾ ਸੈਕਟਰ-26 ਸਥਿਤ ਉਨ੍ਹਾਂ ਦੇ ਸਹੁਰੇ ਪਰਿਵਾਰ ਵਿੱਚ ਸੰਨਾਟਾ ਛਾ ਗਿਆ ਹੈ। ਜਿਸ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ 'ਚ ਲੋਕ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਸ਼ਹੀਦ ਕਰਨਲ ਮਨਪ੍ਰੀਤ ਦੀ ਪਤਨੀ ਹਰਿਆਣਾ 'ਚ ਅਧਿਆਪਕਾ ਹਨ। ਹਾਲਾਂਕਿ, ਕਰਨਲ ਮਨਪ੍ਰੀਤ ਦੀ ਸ਼ਹੀਦੀ ਦੀ ਖਬਰ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਬਹੁਤ ਦੇਰ ਤੱਕ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਦੱਸਿਆ ਗਿਆ ਕਿ ਉਹ ਜ਼ਖਮੀ ਹੋ ਗਏ ਹਨ। ਉਧਰ ਪੁੱਤ ਦੀ ਸ਼ਹਾਦਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਘਰ ਦਾ ਮਾਹੌਲ

ਤਿੰਨ ਪੀੜ੍ਹੀਆਂ ਤੋਂ ਦੇਸ਼ ਦੀ ਸੇਵਾ ਕਰ ਰਹੇ ਪਰਿਵਾਰਕ ਮੈਂਬਰ : ਇਸ ਸਬੰਧੀ ਜਾਣਕਾਰੀ ਅਨੁਸਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਦਾਦਾ ਸ਼ੀਤਲ ਸਿੰਘ, ਪਿਤਾ ਲਖਮੀਰ ਸਿੰਘ ਅਤੇ ਚਾਚਾ ਰਣਜੀਤ ਸਿੰਘ ਵੀ ਭਾਰਤੀ ਫੌਜ ਵਿੱਚ ਤਾਇਨਾਤ ਸਨ। ਮਨਪ੍ਰੀਤ ਸਿੰਘ ਦੇ ਪਿਤਾ ਨੇ ਫੌਜ ਵਿੱਚੋਂ ਸੇਵਾਮੁਕਤ ਹੋਣ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਵਿੱਚ ਸੁਰੱਖਿਆ ਨਿਗਰਾਨ ਵਜੋਂ ਵੀ ਕੰਮ ਕੀਤਾ। ਇਸ ਸਮੇਂ ਮਨਪ੍ਰੀਤ ਸਿੰਘ ਦੇਸ਼ ਦੀ ਸੇਵਾ ਕਰ ਰਿਹਾ ਸੀ।

ਅਨੰਤਨਾਗ 'ਚ ਕਰਨਲ ਮਨਪ੍ਰੀਤ ਸਿੰਘ ਸ਼ਹੀਦ: ਕਰਨਲ ਮਨਪ੍ਰੀਤ ਸਿੰਘ ਫੌਜ 'ਚ 19 ਰਾਸ਼ਟਰੀ ਰਾਈਫਲਜ਼ (ਆਰ.ਆਰ.) ਬਟਾਲੀਅਨ ਦੀ ਕਮਾਂਡ ਕਰ ਰਹੇ ਸਨ। ਅਨੰਤਨਾਗ 13 ਸਤੰਬਰ 2023 ਨੂੰ ਬੁੱਧਵਾਰ ਨੂੰ ਅੱਤਵਾਦ ਵਿਰੋਧੀ ਆਪਰੇਸ਼ਨ ਵਿੱਚ ਸ਼ਹੀਦ ਹੋਏ ਸਨ। ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਰਾਸ਼ਟਰੀ ਰਾਈਫਲਜ਼ 'ਚ ਚਾਰ ਮਹੀਨਿਆਂ 'ਚ ਆਪਣਾ ਕਾਰਜਕਾਲ ਪੂਰਾ ਕਰਨ ਵਾਲੇ ਸਨ ਪਰ ਇਸ ਤੋਂ ਪਹਿਲਾਂ ਹੀ ਉਹ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ।

ਪਰਿਵਾਰਕ ਮੈਂਬਰ ਜਾਣਕਾਰੀ ਦਿੰਦੇ ਹੋਏ

ਅਨੰਤਨਾਗ 'ਚ 12 ਸਤੰਬਰ ਨੂੰ ਸ਼ੁਰੂ ਹੋਇਆ ਆਪਰੇਸ਼ਨ: ਅਨੰਤਨਾਗ 'ਚ ਮੰਗਲਵਾਰ 12 ਸਤੰਬਰ 2023 ਨੂੰ ਸ਼ਾਮ ਨੂੰ ਅੱਤਵਾਦੀਆਂ ਦੇ ਖਿਲਾਫ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ, ਪਰ ਰਾਤ ਨੂੰ ਇਸ ਆਪਰੇਸ਼ਨ ਨੂੰ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਬੁੱਧਵਾਰ 13 ਸਤੰਬਰ ਨੂੰ ਅਧਿਕਾਰੀਆਂ ਨੇ ਮੁੜ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਤਲਾਸ਼ੀ ਮੁਹਿੰਮ ਵਿੱਚ ਮੁਹਾਲੀ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ ਨੇ ਆਪਣੀ ਟੀਮ ਦੀ ਅਗਵਾਈ ਕਰਦਿਆਂ ਅੱਤਵਾਦੀਆਂ 'ਤੇ ਹਮਲਾ ਕੀਤਾ। ਇਸ ਦੌਰਾਨ ਅੱਤਵਾਦੀਆਂ ਨੇ ਉਨ੍ਹਾਂ ਅਤੇ ਉਨ੍ਹਾਂ ਦੀ ਟੀਮ 'ਤੇ ਗੋਲੀਬਾਰੀ ਵੀ ਸ਼ੁਰੂ ਕਰ ਦਿੱਤੀ। ਇਸ ਮੁਕਾਬਲੇ ਵਿੱਚ ਮਨਪ੍ਰੀਤ ਸਿੰਘ ਦੇ ਨਾਲ ਆਸ਼ੀਸ਼ ਧੌਣਚੱਕ ਅਤੇ ਡੀਐਸਪੀ ਹੁਮਾਯੂੰ ਭੱਟ ਸ਼ਹੀਦ ਹੋ ਗਏ।

Last Updated : Sep 14, 2023, 4:44 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.