ਮੁਹਾਲੀ: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 1O ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ (Appearance of Lawrence Bishnoi in Mohali Court) ਗਿਆ। ਮੁਹਾਲੀ ਅਦਾਲਤ ਨੇ ਲਾਰੈਂਸ ਨੂੰ 29 ਅਗਸਤ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਪਾਸਪੋਰਟ ਬਣਾਉਣ ਵਿੱਚ ਮਦਦ ਕਰਨ ਵਾਲੇ ਟਰੈਵਲ ਏਜੰਟ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਜੱਗੂ ਭਗਵਾਨਪੁਰੀਆ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਕਰਮਵੀਰ ਸਿੰਘ, ਪਤਵਿੰਦਰ ਸਿੰਘ ਉਰਫ ਗੋਲਡੀ, ਪਤਵੀਰ ਵੜਿੰਗ, ਰਾਜਵੀਰ ਸਿੰਘ, ਯਾਦਵਿੰਦਰ ਸਿੰਘ, ਬਲਦੇਵ ਚੌਧਰੀ, ਗੁਰਵਿੰਦਰ ਪਾਲ ਸਿੰਘ ਦੇ ਖਿਲਾਫ ਧਾਰਾ 384, 465, 466, 467, 120ਬੀ ਅਤੇ ਪਾਸਪੋਰਟ ਐਕਟ ਦੀ ਧਾਰਾ 384, 465, 466, 467, 120ਬੀ ਦੀ ਮੁਕੱਦਮਾ ਦਰਜ ਕਰਕੇ ਥਾਣਾ ਮੌੜ 12 ਤਹਿਤ ਕੇਸ ਦਰਜ ਹਨ। ਲਾਰੈਂਸ ਬਿਸ਼ਨੋਈ 'ਤੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਉਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਪੁਲਿਸ ਦੀ ਕਾਰਵਾਈ ਤੋਂ ਬਚਾਉਣ ਲਈ ਫਰਜ਼ੀ ਪਾਸਪੋਰਟ 'ਤੇ ਵਿਦੇਸ਼ ਭੇਜਣ ਦਾ ਦੋਸ਼ ਹੈ।
ਇਹ ਵੀ ਪੜ੍ਹੋ: ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਦੇ ਜੇਲ੍ਹ ਮੰਤਰੀ ਅਤੇ DGP ਨੂੰ ਦਿੱਤੀ ਧਮਕੀ