ਮੋਹਾਲੀ: ਪੰਜਾਬ 'ਚ ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਪੂਰੀ ਕਰਾਉਣ ਲਈ ਮੋਹਾਲੀ ਵਿੱਚ ਵੱਖ ਵੱਖ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਮੰਗਾਂ ਮੰਨਣ ਲਈ ਤਿਆਰ ਨਹੀ ਹੋ ਰਹੀ, ਕਈ ਵਾਰ ਮੀਟਿੰਗਾਂ ਵੀ ਹੋ ਚੁੱਕਿਆ ਹਨ, ਪਰ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਰੇਂਗ ਰਹੀ ਹੈ।
ਇਹੀ ਕਾਰਨ ਹੈ ਕਿ ਕੱਚੇ ਅਧਿਆਪਕਾਂ ਨੂੰ ਹਰ ਰੋਜ਼ ਕਿਸੇ ਨਾ ਕਿਸੇ ਤਰੀਕੇ ਨਾਲ ਆਪਣਾ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ, ਸ਼ੁੱਕਰਵਾਰ ਸ਼ਾਮ ਭਾਰੀ ਸੰਖਿਆ ਵਿੱਚ ਕੱਚੇ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਬਣਾ ਕੇ ਧਰਨੇ ਵਾਲੀ ਥਾਂ ’ਤੇ ਨਾਅਰੇਬਾਜ਼ੀ ਕਰਦੇ ਹੋਏ ਪੁਤਲਾ ਸਾੜਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ ਉਹ ਧਰਨਾ ਖਤਮ ਕਿਸੇ ਵੀ ਹਾਲਤ 'ਚ ਨਹੀਂ ਕਰਨਗੇ। ਉਹ ਇਸ ਤੋਂ ਵੀ ਹੋਰ ਤੇ ਸੰਘਰਸ਼ ਕਰ ਸਕਦੇ ਹਨ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਸਮਾਂ ਰਹਿੰਦੇ ਸਰਕਾਰ ਜਾਗ ਜਾਵੇ ਤਾਂ ਬਿਹਤਰ ਹੈ, ਕਿਉਂਕਿ ਜਿਸ ਹਾਲਤ ਵਿੱਚ ਉਹ ਗੁਜ਼ਰ ਰਹੇ ਹਨ। ਉਨ੍ਹਾਂ ਦੀ ਹਾਲਤ ਦਿਨ ਪ੍ਰਤੀ ਦਿਨ ਖ਼ਰਾਬ ਹੋ ਰਹੀ ਹੈ। ਇਸ ਕਰਕੇ ਸਰਕਾਰ ਨੂੰ ਇਸ ਦਾ ਖਾਮਿਆਜ਼ਾ ਕਦੇ ਨਾ ਕਦੇ ਜ਼ਰੂਰ ਭੁਗਤਣਾ ਪਵੇਗਾ ਤੇ ਕਰਮਚਾਰੀ ਹੁਣ ਸੜਕਾਂ ’ਤੇ ਹੀ ਰਹਿਣਗੇ।
ਇਹ ਵੀ ਪੜ੍ਹੋ:-Punjab Electricity Crisis : ਪਾਵਰਕੌਮ ਦੇ CMD ਤੋਂ ਜਾਣੋ ਕਦੋਂ ਹੋਵੇਗਾ ਬਿਜਲੀ ਕੱਟਾ ਦਾ ਹੱਲ