ਮੁਹਾਲੀ: ਡੇਰਾਬੱਸੀ ਵਿੱਚ ਏਐਸਆਈ ਵੱਲੋਂ ਸ਼ਖ਼ਸ ’ਤੇ ਗੋਲੀ ਚਲਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਏਐੱਸਆਈ ਬਲਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸਦੇ ਨਾਲ ਹੀ ਏਐੱਸਆਈ ਦੇ ਨਾਲ ਮੌਜੂਦ ਪੁਲਿਸ ਮੁਲਾਜ਼ਮਾਂ ਖਿਲਾਫ਼ ਵੀ ਵਿਭਾਗੀ ਜਾਂਚ ਦੀ ਸਿਫਾਰਿਸ਼ ਕੀਤੀ ਗਈ ਹੈ।
ਇਸ ਮਾਮਲੇ ਵਿੱਚ ਡੀਐੱਸਪੀ ਗੁਰਬਖਸ਼ ਸਿੰਘ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਡੀਐੱਸਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਵੱਲੋਂ ਏਐੱਸਆਈ ਬਲਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ ਅਤੇ ਲਾਈਨ ਹਾਜ਼ਿਰ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਤੈਅ ਤੱਕ ਜਾਣ ਦੇ ਲਈ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ।
ਡੀਐੱਸਪੀ ਨੇ ਦੱਸਿਆ ਕਿ ਏਐਸਆਈ ਵੱਲੋਂ ਮਹਿਲਾ ਦੇ ਨਾਲ ਦੁਰਵਿਵਹਾਰ ਕੀਤਾ ਗਿਆ ਹੈ ਅਤੇ ਬਾਅਦ ਵਿੱਚ ਤੈਸ਼ ਵਿੱਚ ਆਉਂਦੇ ਹੋਏ ਗੋਲੀ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਤੋਂ ਬਚਿਆ ਜਾ ਸਕਦਾ ਸੀ। ਇਸਦੇ ਚੱਲਦੇ ਹੀ ਏਐਸਆਈ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਸਦੇ ਨਾਲ ਹੀ ਨਾਲ ਮੌਜੂਦ ਪੁਲਿਸ ਮੁਲਾਜ਼ਮਾਂ ਖਿਲਾਫ਼ ਵੀ ਵਿਭਾਗੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਲ ਮੌਜੂਦ ਪੁਲਿਸ ਮੁਲਾਜ਼ਮ ਇਸ ਪੂਰੀ ਘਟਨਾ ਨੂੰ ਹੋਣ ਤੋਂ ਰੋਕ ਸਕਦੇ ਸਨ ਪਰ ਉਨ੍ਹਾਂ ਵੱਲੋਂ ਅਜਿਹਾ ਨਹੀਂ ਕੀਤਾ ਗਿਆ ਜਿਸਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਬਿਸ਼ਨੋਈ ਦੀ ਪੇਸ਼ੀ: ਸਖ਼ਤ ਸੁਰੱਖਿਆ ਹੇਠ ਲਿਆਂਦਾ ਅੰਮ੍ਰਿਤਸਰ, 8 ਦਿਨ ਦਾ ਮਿਲਿਆ ਰਿਮਾਂਡ