ਮੁਹਾਲੀ: ਪੰਜਾਬ ਦੀਆਂ 33 ਕਿਸਾਨ ਯੂਨੀਅਨਾਂ ਨੇ ਅੱਜ ਰਾਜਪਾਲ ਨੂੰ (33 farmer organizations of Punjab) ਮੰਗ ਪੱਤਰ ਸੌਂਪਣ ਲਈ ਜੰਗੀ ਪੱਧਰ ਤਿਆਰੀ ਉਲੀਕੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੋਹਾਲੀ ਦੇ ਅੰਬ ਸਾਹਿਬ ਗੁਰੂਘਰ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮੰਗ ਪੱਤਰ ਦੇਣ ਲਈ ਇਕੱਠੇ ਹੋਏ ਸਨ।
ਏਡੀਸੀ ਨੂੰ ਸੌਂਪਿਆ ਮੰਗ ਪੱਤਰ: ਕਿਸਾਨਾਂ ਦਾ ਕਹਿਣਾ ਹੈ ਕਿ ਉਹ ਲੰਮੇਂ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਦੀ ਨੀਂਦ ਨਹੀਂ ਖੁੱਲ੍ਹੀ ਜਿਸ ਕਾਰਣ ਉਨ੍ਹਾਂ ਨੂੰ ਮਜਬੂਰ ਹੋਕੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਇਕੱਠ ਕਰਨਾ ਪਿਆ ਹੈ। ਇਸ ਤੋਂ ਮਗਰੋਂ ਕਿਸਾਨਾਂ ਨੇ ਏਡੀਸੀ ਨੂੰ ਮੰਗ ਪੱਤਰ ਸੌਂਪਿਆ ਜਿਸ ਤੋਂ ਬਾਅਦ ਉਨ੍ਹਾਂ ਧਰਨੇ ਦੀ ਸਮਾਪਤੀ ਕੀਤੀ। ਇਸ ਤੋਂ ਇਲਾਵਾ ਕਿਸਾਨਾਂ ਦਾ 8 ਮੈਂਬਰੀ ਵਫਦ ਰਾਜਪਾਲ ਕੋਲ ਆਪਣੀਆਂ ਮੰਗਾਂ ਨੂੰ ਮੁਲਾਕਾਤ ਲਈ ਰਵਾਨਾ ਹੋਇਆ ਹੈ।
ਪੁਲਿਸ ਦੀ ਤਿਆਰੀ: ਦੂਜੇ ਪਾਸੇ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਲਿਹਾਜ ਨਾਲ ਬਾਰਡਰਾਂ ਨੂੰ ਸੀਲ ਕਰ (The borders were sealed for security reasons) ਦਿੱਤਾ ਹੈ। ਬਾਰਡਰਾਂ ਉੱਤੇ ਭਾਰੀ ਗਿਣਤੀ ਵਿੱਚ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਾਟਰ ਕੈਨਨ ਅਤੇ ਦੰਗਾ ਰੋਕੂ ਵਾਹਨ ਵੀ ਤਿਆਰ ਰੱਖੇ ਗਏ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਪਹਿਲਾਂ ਗੱਲ ਹੋ ਚੁੱਕੀ ਹੈ ਅਤੇ ਕਿਸਾਨਾਂ ਨੇ ਸ਼ਾਂਤਮਈ ਧਰਨੇ ਰਾਹੀਂ ਮੰਗ ਪੱਤਰ ਦੇਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ: ਸੁਧੂੀਰ ਸੂਰੀ ਦੇ ਕਤਲ ਦਾ ਮਾਮਲਾ, ਮੁਲਜ਼ਮ ਸੰਦੀਪ ਦੇ ਪਰਿਵਾਰ ਨੂੰ ਮਿਲ ਰਹੀਆਂ ਧਮਕੀਆਂ