ETV Bharat / state

ਮੋਹਾਲੀ ਵਿੱਚ ਖੱਬੇ ਪੱਖੀਆਂ ਦੀ ਰੈਲੀ ਉੱਤੇ ਰੋਕ - ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ

ਮੋਹਾਲੀ ਵਿੱਚ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ 15 ਸਤੰਬਰ ਨੂੰ ਦੁਸਹਿਰਾ ਗਰਾਊਂਡ ਫ਼ੇਜ਼-8 ਤੋਂ ਰੈਲੀ ਕਰਨ ਦੀ ਪ੍ਰਵਾਨਗੀ ਮੰਗਣ ਲਈ ਆਈ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।

ਫ਼ੋਟੋ।
author img

By

Published : Sep 14, 2019, 9:35 PM IST

ਮੋਹਾਲੀ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ 15 ਸਤੰਬਰ ਨੂੰ ਦੁਸਹਿਰਾ ਗਰਾਊਂਡ ਫ਼ੇਜ਼-8 ਤੋਂ ਰੈਲੀ ਕਰਨ ਦੀ ਪ੍ਰਵਾਨਗੀ ਮੰਗਣ ਲਈ ਆਈ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ‘ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ’ ਵਿੱਚ ਹੋ ਰਹੀ ਇਸ ਰੈਲੀ ਲਈ 13 ਸਤੰਬਰ 2019 ਨੂੰ ਈ-ਮੇਲ ਰਾਹੀਂ ਅਰਜ਼ੀ ਭੇਜੀ ਸੀ। ਇਹ ਰੈਲੀ 15 ਸਤੰਬਰ 2019 ਨੂੰ ਸਵੇਰੇ 11 ਤੋਂ ਸ਼ਾਮੀਂ 4 ਵਜੇ ਤੱਕ ਦੁਸਹਿਰਾ ਗਰਾਊਂਡ ਤੋਂ ਯੂ.ਟੀ. ਚੰਡੀਗੜ੍ਹ ਤੱਕ ਕਰਨ ਦੀ ਤਜਵੀਜ਼ ਸੀ, ਜਿਸ ਵਿੱਚ 7500 ਪੁਰਸ਼, 500 ਔਰਤਾਂ ਅਤੇ 100 ਦੇ ਕਰੀਬ ਬੱਚਿਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ।

ਦਿਆਲਨ ਨੇ ਕਿਹਾ ਕਿ ਪ੍ਰਸ਼ਾਸਨ ਨੇ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀ ਐਡਵਾਈਜ਼ਰੀ ਦੇ ਸੰਦਰਭ ਵਿੱਚ ਇਸ ਅਰਜ਼ੀ ਉਤੇ ਵਿਚਾਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਸਪਸ਼ਟ ਹੈ ਕਿ ਅਜਿਹੀ ਪ੍ਰਵਾਨਗੀ ਲਈ ਘੱਟੋ-ਘੱਟ 7 ਦਿਨ ਪਹਿਲਾਂ ਬਿਨੈ ਕਰਨਾ ਜ਼ਰੂਰੀ ਹੈ। ਮੌਜੂਦਾ ਅਰਜ਼ੀ ਬਹੁਤ ਦੇਰੀ ਨਾਲ ਪ੍ਰਾਪਤ ਹੋਈ ਪਰ ਫਿਰ ਵੀ ਵੱਖ ਵੱਖ ਵਿਭਾਗਾਂ ਤੋਂ ਰਿਪੋਰਟ ਮੰਗੀ ਗਈ। ਸਮੇਂ ਦੀ ਘਾਟ ਕਾਰਨ ਸਾਰੇ ਵਿਭਾਗਾਂ ਤੋਂ ਰਿਪੋਰਟਾਂ ਪ੍ਰਾਪਤ ਨਹੀਂ ਹੋ ਸਕੀਆਂ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸਾਨੂੰ ਕੁੱਝ ਕੁ ਵਿਭਾਗਾਂ ਤੋਂ ਹੀ ਰਿਪੋਰਟਾਂ ਮਿਲੀਆਂ ਹਨ, ਜਿਸ 'ਚ ਐਸ.ਐਸ.ਪੀ. ਮੋਹਾਲੀ ਨੇ ਆਪਣੀ ਰਿਪੋਰਟ ਵਿੱਚ ਸਪਸ਼ਟ ਤੌਰ ’ਤੇ ਦੱਸਿਆ ਕਿ ਅਜਿਹੀ ਰੈਲੀ ਵਿੱਚ ਇਕੱਠੇ ਹੋਏ ਲੋਕਾਂ ਅਤੇ ਆਮ ਲੋਕਾਂ ਦੇ ਜੀਵਨ ਨੂੰ ਖ਼ਤਰਾ ਖੜ੍ਹਾ ਹੋ ਸਕਦਾ ਹੈ ਅਤੇ ਨਾਲ ਹੀ ਸ਼ਾਂਤੀ ਭੰਗ ਹੋਣ ਦਾ ਡਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਕਈ ਕਸ਼ਮੀਰੀ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਅਜਿਹੀ ਰੈਲੀ ਉਨ੍ਹਾਂ ਨੂੰ ਕੋਈ ਜੁਰਮ ਕਰਨ ਲਈ ਉਕਸਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੀ ਇਹ ਆਦੇਸ਼ ਦੇ ਚੁੱਕੀ ਹੈ ਕਿ ਇਸ ਰੈਲੀ ਨਾਲ ਕਿਸੇ ਵੀ ਤਰ੍ਹਾਂ ਕਾਨੂੰਨ ਵਿਵਸਥਾ ਲਈ ਖ਼ਤਰਾ ਖੜ੍ਹਾ ਨਹੀਂ ਹੋਣਾ ਚਾਹੀਦਾ ਅਤੇ ਅਧਿਕਾਰੀ ਜਨਤਕ ਜਾਇਦਾਦ ਅਤੇ ਲੋਕਾਂ ਦੇ ਜਾਨ ਤੇ ਮਾਲ ਦੇ ਨੁਕਸਾਨ ਨੂੰ ਰੋਕਣ ਲਈ ਕਦਮ ਚੁੱਕਣ। ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ ਨੇ 11 ਸਤੰਬਰ ਨੂੰ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਤਹਿਤ ਆਦੇਸ਼ ਜਾਰੀ ਕਰ ਕੇ ਰੈਲੀਆਂ ਤੇ ਧਰਨਿਆਂ ਉਤੇ ਪਾਬੰਦੀ ਲਾ ਦਿੱਤੀ ਸੀ।

Intro:ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ, ਗਿਰੀਸ਼ ਦਿਆਲਨ ਨੇ 15 ਸਤੰਬਰ ਨੂੰ ਦੁਸਹਿਰਾ ਗਰਾੳੂਂਡ ਫ਼ੇਜ਼-8 ਮੁਹਾਲੀ ਤੋਂ ਰੈਲੀ ਕਰਨ ਦੀ ਪ੍ਰਵਾਨਗੀ ਮੰਗਣ ਲਈ ਆਈ ਅਰਜ਼ੀ ਨੂੰ ਸੁਰੱਖਿਆ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ।Body:
ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ‘ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ’ ਵਿੱਚ ਹੋ ਰਹੀ ਇਸ ਰੈਲੀ/ਇਕੱਠ ਲਈ ਸ੍ਰੀ ਝੰਡਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਪਿੰਡ ਜੇਠੂਕੇ, ਸ੍ਰੀ ਲਖਵਿੰਦਰ ਸਿੰਘ ਅਤੇ ਸ੍ਰੀ ਕਮਲਪ੍ਰੀਤ ਪੰਨੂ ਨੇ 13 ਸਤੰਬਰ 2019 ਨੂੰ ਸ਼ਾਮੀਂ 4 ਵਜੇ ਈ-ਮੇਲ ਰਾਹੀਂ ਅਰਜ਼ੀ ਭੇਜੀ ਸੀ। ਇਹ ਰੈਲੀ 15 ਸਤੰਬਰ 2019 ਨੂੰ ਸਵੇਰੇ 11 ਤੋਂ ਸ਼ਾਮੀਂ 4 ਵਜੇ ਤੱਕ ਦੁਸਹਿਰਾ ਗਰਾੳੂਂਡ ਤੋਂ ਯੂ.ਟੀ. ਚੰਡੀਗੜ ਤੱਕ ਕਰਨ ਦੀ ਤਜਵੀਜ਼ ਸੀ, ਜਿਸ ਵਿੱਚ 7500 ਪੁਰਸ਼ਾਂ, 500 ਔਰਤਾਂ ਅਤੇ 100 ਦੇ ਕਰੀਬ ਬੱਚਿਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ।
ਸ੍ਰੀ ਦਿਆਲਨ ਨੇ ਕਿਹਾ ਕਿ ਪ੍ਰਸ਼ਾਸਨ ਨੇ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀ ਐਡਵਾਈਜ਼ਰੀ ਦੇ ਸੰਦਰਭ ਵਿੱਚ ਇਸ ਅਰਜ਼ੀ ਉਤੇ ਵਿਚਾਰ ਕੀਤਾ। ਉਨਾਂ ਕਿਹਾ ਕਿ ਇਨਾਂ ਦਿਸ਼ਾ-ਨਿਰਦੇਸ਼ਾਂ ਵਿੱਚ ਸਪੱਸ਼ਟ ਹੈ ਕਿ ਅਜਿਹੀ ਪ੍ਰਵਾਨਗੀ ਲਈ ਘੱਟੋ-ਘੱਟ ਸੱਤ ਦਿਨ ਪਹਿਲਾਂ ਬਿਨੈ ਕਰਨਾ ਜ਼ਰੂਰੀ ਹੈ। ਮੌਜੂਦਾ ਅਰਜ਼ੀ ਬਹੁਤ ਦੇਰੀ ਨਾਲ ਪ੍ਰਾਪਤ ਹੋਈ ਪਰ ਫਿਰ ਵੀ ਵੱਖ ਵੱਖ ਵਿਭਾਗਾਂ ਤੋਂ ਰਿਪੋਰਟ ਮੰਗੀ ਗਈ। ਸਮੇਂ ਦੀ ਘਾਟ ਕਾਰਨ ਸਾਰੇ ਵਿਭਾਗਾਂ ਤੋਂ ਰਿਪੋਰਟਾਂ ਪ੍ਰਾਪਤ ਨਹੀਂ ਹੋ ਸਕੀਆਂ।
ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਸਾਨੂੰ ਕੁੱਝ ਕੁ ਵਿਭਾਗਾਂ ਤੋਂ ਹੀ ਰਿਪੋਰਟਾਂ ਮਿਲੀਆਂ ਹਨ, ਜਿਨਾਂ ਵਿੱਚ ਐਸ.ਐਸ.ਪੀ. ਮੁਹਾਲੀ ਨੇ ਆਪਣੀ ਰਿਪੋਰਟ ਵਿੱਚ ਸਪੱਸ਼ਟ ਤੌਰ ’ਤੇ ਦੱਸਿਆ ਕਿ ਅਜਿਹੀ ਰੈਲੀ ਵਿੱਚ ਇਕੱਤਰ ਹੋਏ ਲੋਕਾਂ ਅਤੇ ਆਮ ਲੋਕਾਂ ਦੇ ਜੀਵਨ ਨੂੰ ਖ਼ਤਰਾ ਖੜਾ ਹੋ ਸਕਦਾ ਹੈ ਅਤੇ ਇਸ ਨਾਲ ਸ਼ਾਂਤੀ ਭੰਗ ਹੋਣ ਦਾ ਡਰ ਹੈ। ਉਨਾਂ ਇਹ ਵੀ ਕਿਹਾ ਕਿ ਜ਼ਿਲਾ ਐਸ.ਏ.ਐਸ. ਨਗਰ ਵਿੱਚ ਕਈ ਕਸ਼ਮੀਰੀ ਵਿਦਿਆਰਥੀ ਪੜ ਰਹੇ ਹਨ ਅਤੇ ਅਜਿਹੀ ਰੈਲੀ ਉਨਾਂ ਨੂੰ ਕੋਈ ਜੁਰਮ ਕਰਨ ਲਈ ਉਕਸਾ ਸਕਦੀ ਹੈ। ਆਪਣੀ ਰਿਪੋਰਟ ਵਿੱਚ ਐਸ.ਐਸ.ਪੀ. ਨੇ ਕਿਹਾ ਕਿ ਇੰਨੀ ਵੱਡੀ ਪੱਧਰ ਉਤੇ ਹੋਣ ਵਾਲੇ ਇਕੱਠ ਨਾਲ ਟਰੈਫਿਕ ਵਿਵਸਥਾ ਲਈ ਵੀ ਖ਼ਤਰਾ ਖੜਾ ਹੋ ਸਕਦਾ ਹੈ, ਜਿਸ ਨਾਲ ਆਮ ਜਨਤਾ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਇਹ ਰੈਲੀ ਐਂਬੂਲੈਂਸ, ਫਾਇਰ ਬਿ੍ਰਗੇਡ ਵਗੈਰਾ ਵਰਗੇ ਐਮਰਜੈਂਸੀ ਵਾਹਨਾਂ ਦੇ ਰਾਹ ਵਿੱਚ ਵੀ ਰੁਕਾਵਟ ਖੜੀ ਕਰੇਗੀ।
ਸ੍ਰੀ ਦਿਆਲਨ ਨੇ ਦੱਸਿਆ ਕਿ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਇਸ ਰੈਲੀ ਦਾ ਰੂਟ ਭੀੜ ਭੜੱਕੇ ਵਾਲੇ ਰਿਹਾਇਸ਼ੀ ਇਲਾਕਿਆਂ ਵਿੱਚੋਂ ਹੋ ਕੇ ਲੰਘਦਾ ਹੈ ਅਤੇ ਰੈਲੀ ਵਾਲੀ ਥਾਂ ਫੋਰਟਿਸ ਤੇ ਕੋਸਮੋ ਵਰਗੇ ਹਸਪਤਾਲਾਂ ਦੇ ਨੇੜੇ ਪੈਂਦੀ ਹੈ। ਫਾਇਰ ਅਫ਼ਸਰ ਨੇ ਦੱਸਿਆ ਕਿ ਇੰਨੇ ਥੋੜੇ ਸਮੇਂ ਵਿੱਚ ਰੈਲੀ ਵਾਲੀ ਥਾਂ ਉਤੇ ਅੱਗ ਬੁਝਾਉਣ ਵਰਗੇ ਪ੍ਰਬੰਧ ਅਗਾੳੂਂ ਤੌਰ ਉਤੇ ਕਰਨੇ ਅਸੰਭਵ ਹਨ। ਪ੍ਰਬੰਧਕਾਂ ਨੇ ਵੀ ਆਪਣੇ ਵੱਲੋਂ ਅੱਗ ਬੁਝਾਉਣ ਵਾਲੇ ਯੰਤਰ ਮੁਹੱਈਆ ਕਰਨ ਤੋਂ ਅਸਮਰੱਥਾ ਜਤਾਈ ਹੈ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਵੀ ਇਹ ਸੰਕੇਤ ਦੇ ਚੁੱਕੀਆਂ ਹਨ ਕਿ ਇਸ ਰੈਲੀ ਨਾਲ ਜ਼ਿਲੇ ਵਿੱਚ ਜਨ ਜੀਵਨ ਅਤੇ ਕਾਨੂੰਨ ਵਿਵਸਥਾ ਨੂੰ ਗੰਭੀਰ ਖ਼ਤਰਾ ਖੜਾ ਹੋ ਸਕਦਾ ਹੈ। ਐਸ.ਡੀ.ਐਮ. ਮੁਹਾਲੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਰੈਲੀ ਦੇ ਪ੍ਰਬੰਧਕ ਨੇ ਲਾੳੂਡ ਸਪੀਕਰ ਲਈ ਕੋਈ ਪ੍ਰਵਾਨਗੀ ਨਹੀਂ ਮੰਗੀ ਅਤੇ ਨਾ ਹੀ ਰੈਲੀ ਵਾਲੀ ਸਬੰਧਤ ਥਾਂ ਦੇ ਮਾਲਕ ਦੀ ਪ੍ਰਵਾਨਗੀ ਪੇਸ਼ ਕੀਤੀ।
Conclusion:ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੀ ਇਹ ਆਦੇਸ਼ ਦੇ ਚੁੱਕੀ ਹੈ ਕਿ ਇਸ ਰੈਲੀ ਨਾਲ ਕਿਸੇ ਵੀ ਤਰਾਂ ਕਾਨੂੰਨ ਵਿਵਸਥਾ ਲਈ ਖ਼ਤਰਾ ਖੜਾ ਨਹੀਂ ਹੋਣਾ ਚਾਹੀਦਾ ਅਤੇ ਅਧਿਕਾਰੀ ਜਨਤਕ ਜਾਇਦਾਦ ਅਦੇ ਲੋਕਾਂ ਦੇ ਜਾਨ ਤੇ ਮਾਲ ਦੇ ਨੁਕਸਾਨ ਨੂੰ ਰੋਕਣ ਲਈ ਕਦਮ ਚੁੱਕਣ। ਜ਼ਿਲਾ ਪ੍ਰਸ਼ਾਸਨ ਐਸ.ਏ.ਐਸ. ਨਗਰ ਨੇ ਲੋਕਾਂ ਦੇ ਜਾਨ ਤੇ ਮਾਲ ਦੀ ਸੁਰੱਖਿਆ ਲਈ ਪਹਿਲਾਂ ਹੀ 11 ਸਤੰਬਰ 2019 ਨੂੰ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਤਹਿਤ ਆਦੇਸ਼ ਜਾਰੀ ਕਰ ਕੇ ਰੈਲੀਆਂ ਤੇ ਧਰਨਿਆਂ ਉਤੇ ਪਾਬੰਦੀ ਲਾ ਦਿੱਤੀ ਸੀ।
ETV Bharat Logo

Copyright © 2024 Ushodaya Enterprises Pvt. Ltd., All Rights Reserved.