ਮੋਹਾਲੀ: ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਖੇ ਬਰਗਾੜੀ ਮਾਮਲੇ ਦੇ ਵਿੱਚ ਅਹਿਮ ਸੁਣਵਾਈ ਹੋ ਰਹੀ ਹੈ। ਅਦਾਲਤ ਵੱਲੋਂ 20 ਨਵੰਬਰ ਤੱਕ ਸਾਰੀਆਂ ਦਲੀਲਾਂ ਸੁਣਨ ਦੀ ਗੱਲ ਆਖੀ ਗਈ ਹੈ।
ਜਾਣਕਾਰੀ ਮੁਤਾਬਕ ਅਦਾਲਤ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਵਿੱਚ ਸੁਣਵਾਈ ਹੋਈ, ਜਿੱਥੇ ਅਦਾਲਤ ਦੇ ਵਿੱਚ ਸੀਬੀਆਈ ਵੱਲੋਂ ਦਲੀਲਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਾਡੀ ਜਾਂਚ ਸੈਂਟਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ ਤੇ ਪੰਜਾਬ ਸਰਕਾਰ ਨੇ ਸਿਰਫ਼ ਜਾਂਚ ਕਰਵਾਉਣ ਦੇ ਲਈ ਅਪੀਲ ਕੀਤੀ ਸੀ। ਉਨ੍ਹਾਂ ਕਿਹਾ, "ਅਸੀਂ ਕੇਂਦਰ ਸਰਕਾਰ ਦੇ ਮੁਤਾਬਕ ਜਾਂਚ ਕਰ ਰਹੇ ਹਾਂ, ਜੇਕਰ ਅਗਰ ਸਾਨੂੰ ਕੇਂਦਰ ਸਰਕਾਰ ਕਹੇਗੀ ਤਾਂ ਅਸੀਂ ਜਾਂਚ ਬੰਦ ਕਰ ਦੇਵਾਂਗੇ।"
ਜਾਣਕਾਰੀ ਲਈ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੀਬੀਆਈ ਤੇ ਉਨ੍ਹਾਂ ਮੁਤਾਬਕ ਕੰਮ ਨਾ ਕਰਨ ਦੇ ਦੋਸ਼ ਸਨ। ਇਨ੍ਹਾਂ ਦੋਸ਼ਾਂ ਦੇ ਅਧਾਰ 'ਤੇ ਸੀਬੀਆਈ ਵੱਲੋਂ ਇਹ ਦਲੀਲ ਅਦਾਲਤ ਵਿੱਚ ਪੇਸ਼ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸੀਬੀਆਈ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਮਹਿੰਦਰ ਪਾਲ ਬਿੱਟੂ ਸਮੇਤ ਉਸ ਦੇ ਦੋ ਹੋਰ ਸਾਥੀਆਂ ਉੱਪਰ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਅਧਾਰ 'ਤੇ ਮਾਮਲੇ ਦੀ ਕਲੋਜ਼ਰ ਰਿਪੋਰਟ ਤਿਆਰ ਕਰ ਕੇ ਅਦਾਲਤ ਨੂੰ ਸੌਂਪੀ ਗਈ ਸੀ। ਪਰ ਪੰਜਾਬ ਸਰਕਾਰ ਵੱਲੋਂ ਇਸ ਕਲੋਜ਼ਰ ਰਿਪੋਰਟ 'ਤੇ ਇਤਰਾਜ਼ ਜ਼ਾਹਿਰ ਕੀਤਾ ਗਿਆ ਸੀ।