ETV Bharat / state

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ 'ਚ ਵੱਡਾ ਖ਼ੁਲਾਸਾ,ਵੀਡੀਓ ਬਣਾਉਣ ਲਈ ਕੀਤਾ ਗਿਆ ਬਲੈਕਮੇਲ! - ਚੈਟ ਵਿੱਚ ਸਪੱਸ਼ਟ ਹੁੰਦਾ ਹੈ

ਚੰਡੀਗੜ੍ਹ ਯੂਨੀਵਰਸਿਟੀ ਦੇ ਵਾਇਰਲ ਵੀਡੀਓ (Chandigarh University Viral Video Case ) ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਹੈ। ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਵੱਡਾ ਖ਼ੁਲਾਸਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦਾ ਇੱਕ ਸਾਥੀ ਉਨ੍ਹਾਂ ਉੱਤੇ ਵੀਡੀਓ ਬਣਾਉਣ ਲਈ ਦਬਾਅ ਪਾ ਰਿਹਾ ਸੀ ਅਤੇ ਬਲੈਕਮੇਲ ਵੀ ਕਰ ਰਿਹਾ ਸੀ।

Etv Bharat
Etv Bharat
author img

By

Published : Sep 20, 2022, 10:23 AM IST

Updated : Sep 20, 2022, 2:55 PM IST

ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਵਿੱਚ ਗ੍ਰਿਫਤਾਰੀਆਂ (Arrests in the university case) ਤੋਂ ਬਾਅਦ ਮਾਮਲੇ ਨੂੰ ਸਪੱਸ਼ਟ ਕਰਨ ਲਈ ਪੁੱਛਗਿੱਛ ਕੀਤੀ ਜਾਰੀ ਹੈ। ਪੁੱਛਗਿੱਛ ਦੌਰਾਨ ਇਹ ਤੱਥ ਸਾਹਮਣੇ ਆਇਆ ਹੈ ਕਿ ਫੜ੍ਹੇ ਗਏ ਮੁਲਜ਼ਮਾਂ ਦਾ ਸਾਥੀ ਰੰਕਜ਼ ਵਿਦਿਆਰਥੀਆਂ ਉੱਤੇ ਅਸ਼ਲੀਲ ਵੀਡੀਓ ਲਈ ਦਬਾਓ (Press found to make obscene video) ਬਣਾ ਰਿਹਾ ਅਤੇ ਬਲੈਕਮੇਲ ਵੀ ਕਰ ਰਿਹਾ ਸੀ।

ਪੁਲਿਸ ਨੂੰ ਮੁਲਜ਼ਮ ਕੁੜੀ ਦੇ ਮੋਬਾਈਲ ਵਿੱਚੋਂ ਚੈਟ ਨਾਲ ਕੁਝ ਗੱਲਾਂ ਮਿਲੀਆਂ ਸਨ ਅਤੇ ਚੈਟ ਵਿੱਚ ਸਪੱਸ਼ਟ ਹੁੰਦਾ ਹੈ (It is clear in the chat) ਕਿ ਮੁਲਜ਼ਮ ਕੁੜੀ ਨਾਲ਼ ਦੂਜੀਆਂ ਕੁੜੀਆਂ ਦੀਆਂ ਵੀਡੀਓ ਬਣਾਉਣ ਸਬੰਧੀ ਗੱਲਾਂ ਹੁੰਦੀਆਂ ਰਹਿੰਦੀਆਂ ਸਨ।

ਇਸ ਮਾਮਲੇ ਵਿੱਚ ਇੱਕ ਹੋਰ ਮੋਹਿਤ ਨਾਮ ਦੇ ਲੜਕੇ ਦੀ ਚੈਟ (Chat of boy named Mohit) ਕੁੜੀ ਦੇ ਮੋਬਾਈਲ ਤੋਂ ਮਿਲੀ ਹੈ, ਪਰ ਇਹ ਮੋਹਿਤ ਨਾਮ ਦਾ ਸ਼ਖਸ ਕੌਣ ਹੈ ਜਾਂ ਇਹ ਫਰਜ਼ੀ ਪਾਰਟੀ ਹੈ ਇਸਕੋਲ ਪੁਲਿਸ ਦੀ ਜਾਂਚ ਕਰ ਰਹੀ ਹੈ।

ਮਾਮਲੇ ਸਬੰਧੀ ਐਸਆਈਟੀ ਦੇ ਮੈਂਬਰ ਅਤੇ ਡੀਐੱਸਪੀ ਰੂਪਿੰਦਰ ਕੌਰ ਸੋਹੀ ਨੇ ਕਿਹਾ ਕਿਜਾਂਚ ਲਗਾਤਾਰ ਜਾਰੀ ਹੈ ਅਤੇ ਮਾਮਲੇ ਵਿੱਚ ਜੋ ਵੀ ਜਾਂਚ ਤੋਂ ਬਾਅਦ ਪਤਾ ਚੱਲੇਗਾ ਉਹ ਸਭ ਨਾਲ ਸਾਂਝਾ ਕੀਤਾ ਜਾਵੇਗਾ

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ 'ਚ ਵੱਡਾ ਖ਼ੁਲਾਸਾ,ਵੀਡੀਓ ਬਣਾਉਣ ਲਈ ਕੀਤਾ ਗਿਆ ਬਲੈਕਮੇਲ!

ਇਹ ਵੀ ਪੜ੍ਹੋ: ਨਾ-ਨਾ ਕਰਤੇ 'ਭਾਜਪਾ ਸੇ ਕਰ ਬੈਠੇ ਇਕਰਾਰ', ਕੈਪਟਨ ਭਾਜਪਾ ਦੇ ਰਥ 'ਚ ਸਵਾਰ

ਜਾਣੋ ਕੀ ਹੈ ਪੂਰਾ ਮਾਮਲਾ: ਦੱਸ ਦੇਈਏ ਕਿ ਚੰਡੀਗੜ੍ਹ ਯੂਨੀਵਰਸਿਟੀ 'ਚ ਲੜਕੀਆਂ ਦੇ ਬਾਥਰੂਮ ਦੇ ਅੰਦਰੋਂ ਵੀਡੀਓ ਬਣਾਉਂਦੇ ਹੋਏ ਇਕ ਲੜਕੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਘਟਨਾ ਦੀ ਵੀਡੀਓ ਯੂਨੀਵਰਸਿਟੀ ਦੇ ਹੀ ਇਕ ਵਿਦਿਆਰਥੀ ਨੇ ਸੋਸ਼ਲ ਸਾਈਟ 'ਤੇ ਪਾਈ ਹੈ। ਲੜਕੀ 'ਤੇ ਇਤਰਾਜ਼ਯੋਗ ਵੀਡੀਓ ਕਿਸੇ ਨੂੰ ਭੇਜਣ ਦਾ ਦੋਸ਼ ਵੀ ਹਨ। ਇਸ ਮਾਮਲੇ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ 'ਚ ਵਿਦਿਆਰਥਣਾਂ ਨੇ ਰਾਤ ਨੂੰ ਜ਼ਬਰਦਸਤ ਹੰਗਾਮਾ ਕੀਤਾ। ਪੰਜਾਬ ਸਰਕਾਰ ਨੇ ਇਸ ਪੂਰੇ ਮਾਮਲੇ ਉੱਤੇ ਨੋਟਿਸ ਲਿਆ ਹੈ। ਪੁਲਿਸ ਨੇ ਮੁਲਜ਼ਮ ਵਿਦਿਆਰਥਣ (girls viral video chandigarh university case) ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸ ਦਈਏ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਚੰਡੀਗੜ੍ਹ 'ਚ ਜੋ ਕੁਝ ਹੋਇਆ, ਉਹ ਅਫਵਾਹ ਦਾ ਹੀ ਨਤੀਜਾ ਸੀ। ਸਾਰਿਆਂ ਨੂੰ ਬੇਨਤੀ ਹੈ ਕਿ ਅਜਿਹੀਆਂ ਅਫਵਾਹਾਂ ਨਾ ਫੈਲਾਉਣ ਅਤੇ ਇਸ ਪੂਰੇ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ।ਮੁਲਜ਼ਮ ਲੜਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜੋ ਅਫਵਾਹ ਚੱਲ ਰਹੀ ਸੀ ਕਿ ਕੁਝ ਲੜਕੀਆਂ ਨੇ ਖੁਦਕੁਸ਼ੀ ਕਰ ਲਈ ਹੈ, ਉਹ ਸਭ ਅਫਵਾਹ ਹੈ। ਸਾਰੀਆਂ ਲੜਕੀਆਂ ਠੀਕ ਹਨ ਅਤੇ ਅਜੇ ਤੱਕ ਅਜਿਹੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ ਹੈ ਜਿਸ ਵਿੱਚ ਖੁਦਕੁਸ਼ੀ ਕੀਤੀ ਗਈ ਹੋਵੇ।

ਮੁਲਜ਼ਮ ਲੜਕੀ ਨੇ ਕਿਹਾ 'ਪ੍ਰੈਸ਼ਰ ਸੀ': ਜਦੋਂ ਹਾਸਟਲ ਵਿੱਚ ਲੜਕੀਆਂ ਨੇ ਰੰਗੇ ਹੱਥੀ ਮੁਲਜ਼ਮ ਲੜਕੀ ਨੂੰ ਇਤਰਾਜ਼ਯੋਗ ਵੀਡੀਓ ਬਣਾਉਂਦੇ ਹੋਏ ਫੜ੍ਹਿਆ ਤਾਂ, ਉਸ ਲੜਕੀ ਨੇ ਮੰਨਿਆ ਕਿ ਉਸ ਨੇ ਵੀਡੀਓ ਬਣਾਈ ਹੈ ਅਤੇ ਸ਼ਿਮਲਾ ਆਪਣੇ ਇਕ ਦੋਸਤ ਲੜਕੇ ਨੂੰ ਭੇਜੀ ਹੈ। ਉਸ ਨੇ ਕਿਹਾ ਕਿ "ਲੜਕੇ ਵੱਲੋੋਂ ਪ੍ਰੈਸ਼ਰ ਸੀ ਅਤੇ ਉਸ ਨੇ ਕਿਹਾ ਸੀ ਕਿ ਉਹ ਵੀਡੀਓ ਬਣਾ ਕੇ ਭੇਜੇ।" ਲੜਕੀ ਉੱਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੇਸ਼ੀ ਤੋਂ ਬਾਅਦ 7 ਦਿਨਾਂ ਰਿਮਾਂਡ: ਵੀਡੀਓ ਵਾਇਰਲ ਮਾਮਲੇ ਨੂੰ ਲੈ ਕੇ ਇੱਕ ਲੜਕੀ ਅਤੇ ਦੋ ਲੜਕਿਆਂ ਸਣੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਿਸ ਤੋਂ ਬਾਅਦ ਖਰੜ ਅਦਾਲਤ ਨੇ ਮੁਲਜ਼ਮਾਂ ਦਾ ਪੁਲਿਸ ਨੂੰ 7 ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ। ਸੋਮਵਾਰ ਦੁਪਹਿਰ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਗਿਆ ਸੀ।

Last Updated : Sep 20, 2022, 2:55 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.